Bhai Gurdas vaar 1
From SikhiWiki
Jump to navigationJump to search
< Vaar | Bhai Gurdas vaar 1 | Play Audio | Vaar > | |
1 2 3 4 5 6 7 8 9 10 11 12 13 14 15 16 17 18 19 20 21 22 23 24 25 26 27 28 29 30 31 32 33 34 35 36 37 38 39 40 41 | ||||
For English translation |
ਨਮਸਕਾਰ ਗੁਰਦੇਵ ਕੋ ਸਤਨਾਮੁ ਜਿਸ ਮੰਤ੍ਰ ਸੁਣਾਯਾ॥ (1-1-1) ਭਵਜਲ ਵਿੱਚੋਂ ਕੱਢਕੇ ਮੁਕਤਿ ਪਦਾਰਥ ਮਾਂਹਿ ਸਮਾਯਾ॥ (1-1-2) ਜਨਮ ਮਰਨ ਭਉ ਕੱਟਿਆ ਸੰਸਾ ਰੋਗ ਵਿਜੋਗ ਮਿਟਾਯਾ॥ (1-1-3) ਸੰਸਾ ਇਹ ਸੰਸਾਰ ਹੈ ਜਨਮ ਮਰਨ ਵਿਚ ਦੁਖ ਸਬਾਯਾ॥ (1-1-4) ਜਮਦੰਡ ਸਿਰੋਂ ਨ ਉਤਰੈ ਸਾਕਤ ਦੁਰਜਨ ਜਨਮ ਗਵਾਯਾ॥ (1-1-5) ਚਰਨ ਗਹੇ ਗੁਰਦੇਵ ਕੇ ਸਤਿ ਸਬਦ ਦੇ ਮੁਕਤਿ ਕਰਾਯਾ॥ (1-1-6) ਭਾਇ ਭਗਤ ਗੁਰਪੁਰਬ ਕਰ ਨਾਮ ਦਾਨ ਇਸ਼ਨਾਨ ਦ੍ਰਿੜਾਯਾ॥ (1-1-7) ਜੇਹਾ ਬੀਉ ਤੇਹਾ ਫਲ ਪਾਯਾ ॥੧॥ (1-1-8)
ਪ੍ਰਥਮੈਂ ਸਾਸ ਨ ਮਾਸ ਸਨ ਅੰਧ ਧੁੰਦ ਕਛ ਖਬਰ ਨ ਪਾਈ॥ (1-2-1) ਰਕਤ ਬਿੰਦ ਕੀ ਦੇਹ ਰਚ ਪਾਂਚ ਤਤ ਕੀ ਜੜਤ ਜੜਾਈ॥ (1-2-2) ਪਉਣ ਪਾਣੀ ਬੈਸੰਤਰੋ ਚੌਥੀ ਧਰਤੀ ਸੰਗ ਮਿਲਾਈ॥ (1-2-3) ਪੰਚ ਵਿਚ ਆਕਾਸ ਕਰ ਕਰਤਾ ਛਟਮ ਅਦਿਸ਼ ਸਮਾਈ॥ (1-2-4) ਪੰਚ ਤੱਤ ਪਚੀਸ ਗੁਣ ਸ਼ਤ੍ਰ ਮਿਤ੍ਰ ਮਿਲ ਦੇਹ ਬਣਾਈ॥ (1-2-5) ਖਾਣੀ ਬਾਣੀ ਚਲਿਤ ਕਰ ਆਵਾਗਉਣ ਚਰਿਤ ਦਿਖਾਈ॥ (1-2-6) ਚੌਰਾਸੀਹ ਲੱਖ ਜੋਨ ਉਪਾਈ ॥੨॥ (1-2-7)
ਚੌਰਾਸੀਹ ਲੱਖ ਜੋਨ ਵਿਚ ਉੱਤਮ ਜਨਮ ਸੁ ਮਾਣਸ ਦੇਹੀ॥ (1-3-1) ਅਖੀ ਵੇਖਨ ਕਰਨ ਸੁਨਣ ਮੁਖ ਸ਼ੁਭ ਬੋਲਨ ਬਚਨ ਸਨੇਹੀ॥ (1-3-2) ਹਥੀਂ ਕਾਰ ਕਮਾਵਨੀ ਪੈਰੀ ਚਲ ਸਤਿਸੰਗ ਮਿਲੇਹੀ॥ (1-3-3) ਕਿਰਤ ਵਿਰਤ ਕਰ ਧਰਮ ਦੀ ਖੱਟ ਖਵਾਲਨ ਕਾਰ ਕਰੇਹੀ॥ (1-3-4) ਗੁਰਮੁਖ ਜਨਮ ਸਕਾਰਥਾ ਗੁਰਬਾਣੀ ਪੜ੍ਹ ਸਮਝ ਸਨੇਹੀ॥ (1-3-5) ਗੁਰ ਭਾਈ ਸੰਤੁਸ਼ਟ ਕਰ ਚਰਨਾਮ੍ਰਿਤ ਲੈ ਮੁਖ ਪਿਵੇਹੀ॥ (1-3-6) ਪੈਰੀ ਪਵਨ ਨ ਛੋਡੀਐ ਕਲੀ ਕਾਲ ਰਹਿਰਾਸ ਕਰੇਹੀ॥ (1-3-7) ਆਪ ਤਰੇ ਗੁਰ ਸਿਖ ਤਰੇਹੀ ॥੩॥ (1-3-8)
ਓਅੰਕਾਰ ਆਕਾਰ ਕਰ ਏਕ ਕਵਾਉ ਪਸਾਉ ਪਸਾਰਾ॥ (1-4-1) ਪੰਚ ਤੱਤ ਪਰਵਾਨ ਕਰ ਘਟ ਘਟ ਅੰਦਰ ਤ੍ਰਿਭਵਨ ਸਾਰਾ॥ (1-4-2) ਕਾਦਰ ਕਿਨੇ ਨ ਲਖਿਆ ਕੁਦਰਤ ਸਾਜ ਕੀਆ ਅਵਤਾਰਾ॥ (1-4-3) ਇਕਦੂੰ ਕੁਦਰਤ ਲੱਖ ਕਰ ਲੱਖ ਬਿਅੰਤ ਅਸੰਖ ਅਪਾਰਾ॥ (1-4-4) ਰੋਮ ਰੋਮ ਵਿਚ ਰਖਿਓਨ ਕਰ ਬ੍ਰਹਮੰਡ ਕਰੋੜ ਸ਼ੁਮਾਰਾ॥ (1-4-5) ਇਕਸ ਇਕਸ ਬ੍ਰਹਮੰਡ ਵਿਚ ਦਸ ਦਸ ਕਰ ਔਤਾਰ ਉਤਾਰਾ॥ (1-4-6) ਕੇਤੇ ਬੇਦ ਬਿਆਸ ਕਰ ਕਈ ਕਤੇਬ ਮਹੰਮਦ ਯਾਰਾ॥ (1-4-7) ਕੁਦਰਤ ਇਕ ਏਤਾ ਪਾਸਾਰਾ ॥੪॥ (1-4-8)
ਚਾਰ ਜੁਗ ਕਰ ਥਾਪਣਾ ਸਤਿਜੁਗ ਤ੍ਰੇਤਾ ਦੁਆਪੁਰ ਸਾਜੇ॥ (1-5-1) ਚੌਥਾ ਕਲਜੁਗ ਥਾਪਿਆ ਚਾਰ ਵਰਨ ਚਾਰੋਂ ਕੇ ਰਾਜੇ॥ (1-5-2) ਬਹਮਣ ਛਤ੍ਰੀ ਵੈਸ਼ ਸੂਦ੍ਰ ਜੁਗ ਜੁਗ ਏਕੋ ਵਰਨ ਬਿਰਾਜੇ॥ (1-5-3) ਸਤਿਜੁਗ ਹੰਸ ਅਉਤਾਰ ਧਰ ਸੋਹੰਬ੍ਰਹਮ ਨ ਦੂਜਾ ਪਾਜੇ॥ (1-5-4) ਏਕੋ ਬ੍ਰਹਮ ਵਖਾਣੀਐ ਮੋਹ ਮਾਇਆ ਤੇ ਬੇਮੁਹਤਾਜੇ॥ (1-5-5) ਕਰਨ ਤਪੱਸਯਾ ਬਨ ਵਿਖੇ ਵਖਤ ਗੁਜਾਰਨ ਪਿੰਨੀ ਸਾਗੇ॥ (1-5-6) ਲਖ ਵਰ੍ਹਿਆਂ ਦੀ ਆਰਜਾ ਕੋਠੇ ਕੋਟ ਨ ਮੰਦਰ ਸਾਜੇ॥ (1-5-7) ਇਕ ਬਿਨਸੇ ਇਕ ਅਸਥਿਰ ਗਾਜੇ ॥੫॥ (1-5-8)
ਤ੍ਰੇਤੇ ਛੱਤ੍ਰੀ ਰੂਪ ਧਰ ਸੂਰਜ ਬੰਸੀ ਬਡ ਅਵਤਾਰਾ॥ (1-6-1) ਨਉਂ ਹਿਸੇ ਗਈ ਆਰਜਾ ਮਾਯਾ ਮੋਹ ਅਹੰਕਾਰ ਪਸਾਰਾ॥ (1-6-2) ਦੁਆਪੁਰ ਜਾਦਵ ਵੇਸ ਕਰ ਜੁਗ ਜੁਗ ਅਉਧ ਘਟੈ ਆਚਾਰਾ॥ (1-6-3) ਰਿਗਬੇਦ ਮਹਿੰ ਬ੍ਰਹਮਕ੍ਰਿਤ ਪੂਰਬ ਮੁਖ ਸ਼ੁਭ ਕਰਮ ਬਿਚਾਰਾ॥ (1-6-5) ਖਤ੍ਰੀ ਥਾਪੇ ਜੁਜਰ ਵੇਦ ਦਖਣ ਮੁਖ ਬਹੁ ਦਾਨ ਦਾਤਾਰਾ॥ (1-6-5) ਵੈਸੋਂ ਥਾਪਿਆ ਸਿਆਮ ਵੇਦ ਪਛਮ ਮੁਖ ਕਰ ਸੀਸ ਨਿਵਾਰਾ॥ (1-6-6) ਰਿਗ ਨੀਲੰਬਰ ਜੁਜਰ ਪੀਤ ਸਵੇੇਤੰਬਰ ਕਰ ਸਿਆਮ ਸੁਧਾਰਾ॥ (1-6-7) ਤ੍ਰਿਹੁ ਜੁਗੀਂ ਤ੍ਰੈ ਧਰਮ ਉਚਾਰਾ ॥੬॥ (1-6-8)
ਕਲਿਜੁਗ ਚੌਥਾ ਥਾਪਿਆ ਸੂਦ੍ਰ ਬਿਰਤ ਜਗ ਮਹਿ ਵਰਤਾਈ॥ (1-7-1) ਕਰਮ ਸੁ ਰਿਗ ਜੁਜਰ ਸਿਆਮਦੇ ਕਰੇ ਜਗਤ ਰਿਦ ਬਹੁ ਸੁਕਚਾਈ॥ (1-7-2) ਮਾਯਾ ਮੋਹੀ ਮੇਦਨੀ ਕਲਿ ਕਲ ਵਾਲੀ ਸਭ ਭਰਮਾਈ॥ (1-7-3) ਉਠੀ ਗਲਾਨ ਜਗਤ ਵਿਚ ਹਉਮੈ ਅੰਦਰ ਜਲੇ ਲੁਕਾਈ॥ (1-7-4) ਕੋਈ ਨ ਕਿਸੇ ਪੂਜਦਾ ਊਚ ਨੀਚ ਸਭ ਗਤਿ ਬਿਸਰਾਈ॥ (1-7-5) ਭਏ ਬਿਅਦਲੀ ਪਾਤਸ਼ਾਹ ਕਲਿਕਾਤੀ ਉਮਰਾਵ ਕਸਾਈ॥ (1-7-6) ਰਹਿਆ ਤਪਾਵਸ ਤ੍ਰਿਹੁ ਜੁਗੀ ਚੌਥੇ ਜੁਗ ਜੋ ਦੇਇ ਸੁ ਪਾਈ॥ (1-7-7) ਕਰਮ ਭ੍ਰਸ਼ਟ ਸਭ ਭਈ ਲੁਕਾਈ ॥੭॥ (1-7-8)
ਚਹੁੰ ਬੇਦਾਂ ਕੇ ਧਰਮ ਮਥ ਖਟ ਸ਼ਾਸਤ੍ਰ ਮਥ ਰਿਖੀ ਸੁਨਾਵੈ॥ (1-8-1) ਬ੍ਰਹਮਾਦਿਕ ਸਨਕਾਦਿਕਾ ਜਿਉ ਤਿਹ ਕਹਾ ਤਿਵੇਂ ਜਗ ਗਾਵੈ॥ (1-8-2) ਗਾਵਨ ਪੜਨ ਬਿਚਾਰ ਬਹੁ ਕੋਟਿ ਮਧੇ ਵਿਰਲਾ ਗਤਿ ਪਾਵੈ॥ (1-8-3) ਇਹ ਅਚਰਜ ਮਨ ਆਂਵਦੀ ਪੜ੍ਹਤ ਗੁੜ੍ਹਤ ਕਛੁ ਭੇਦ ਨ ਆਵੈ॥ (1-8-4) ਜੁਗ ਜੁਗ ਏਕੋ ਵਰਨ ਹੈ ਕਲਜੁਗ ਕਿਵੇਂ ਬਹੁਤ ਦਿਖਲਾਵੈ॥ (1-8-5) ਜੰਦ੍ਰੇ ਵਜੇ ਤ੍ਰਿਹੁ ਜੁਗੀਂ ਕਥ ਪੜ੍ਹ ਰਹੈ ਭਰਮ ਨਹਿੰ ਜਾਵੈ॥ (1-8-6) ਜਿਓੋਂ ਕਰ ਕਥਿਆ ਚਾਰ ਵੇਦ ਖਟ ਸ਼ਾਸਤ੍ਰ ਸੰਗ ਸਾਂਖ ਸੁਣਾਵੈ॥ (1-8-7) ਆਪੋ ਆਪਣੇ ਸਬ ਮਤ ਗਾਵੈ ॥੮॥ (1-8-8)
ਗੋਤਮ ਤਪੇ ਬਿਚਾਰ ਕੈ ਰਿਗ ਵੇਦ ਕੀ ਕਥਾ ਸੁਣਾਈ॥ (1-9-1) ਨਿਆਇ ਸ਼ਾਸਤ੍ਰ ਕੋ ਮਥ ਕਰ ਸਭ ਬਿਧ ਕਰਤੇ ਹੱਥ ਜਣਾਈ॥ (1-9-2) ਸਬ ਕੁਝ ਕਰਤੇ ਵਸ ਹੈ ਹੋਰ ਬਾਤ ਵਿਚ ਚਲੇ ਨ ਕਾਈ॥ (1-9-3) ਦੁਹੀਂ ਸਿਰੀਂ ਕਰਤਾਰ ਹੈ ਆਪ ਨਿਆਰਾ ਕਰ ਦਿਖਲਾਈ॥ (1-9-4) ਕਰਤਾ ਕਿਨੈ ਨ ਦੇਖਿਆ ਕੁਦਰਤ ਅੰਦਰ ਭਰਮ ਭੁਲਾਈ॥ (1-9-5) ਸੋਹੰ ਬ੍ਰਹਮ ਛਪਾਇਕੈ ਪੜਦਾ ਭਰਮ ਕਤਾਰ ਸੁਣਾਈ॥ (1-9-6) ਰਿਗ ਕਹੈ ਸੁਣ ਗੁਰਮੁਖਹੁ ਆਪੇ ਆਪ ਨ ਦੂਜੀ ਰਾਈ॥ (1-9-7) ਸਤਿਗੁਰੂ ਬਿਨਾਂ ਨ ਸੋਝੀ ਪਾਈ ॥੯॥ (1-9-8)
ਫਿਰ ਜੈਮਨ ਰਿਖ ਬੋਲਿਆ ਜੁਜਰਵੇਦ ਮਥ ਕਥਾ ਸੁਣਾਵੈ॥ (1-10-1) ਕਰਮਾਂ ਉਤੇ ਨਿਬੜੇ ਦੇਹੀ ਮੱਧ ਕਰੇ ਸੋ ਪਾਵੈ॥ (1-10-2) ਥਾਪਸਿ ਕਰਮ ਸੰਸਾਰ ਵਿਚ ਕਰਮ ਵਾਸ ਕਰ ਆਵੈ ਜਾਵੈ॥ (1-10-3) ਸਹਸਾ ਮਨਹੁ ਨ ਚੁਕਈ ਕਰਮਾਂ ਅੰਦਰ ਭਰਮ ਭੁਲਾਵੈ॥ (1-10-4) ਭਰਮ ਵਰੱਤਣ ਜਗਤ ਕੀ ਇਕੋ ਮਾਯਾ ਬ੍ਰਹਮ ਕਹਾਵੈ॥ (1-10-5) ਜੁਜਰ ਵੇਦ ਕੋ ਮਥਨ ਕਰ ਤੱਤ ਬ੍ਰਹਮ ਵਿਚ ਭਰਮ ਭੁਲਾਵੈ॥ (1-10-6) ਕਰਮ ਦਿੜਾਇ ਜਗਤ ਵਿਚ ਕਰਮ ਬੰਧ ਕਰ ਆਵੈ ਜਾਵੈ॥ (1-10-7) ਸਤਿਗੁਰ ਬਿਨਾ ਨ ਸਹਸਾ ਜਾਵੈ ॥੧੦॥ (1-10-8)
ਸਿਆਮ ਵੇਦ ਕਉ ਸੋਧ ਕਰ ਮਥ ਵੇਦਾਂਤ ਬਿਆਸ ਸੁਣਾਯਾ॥ (1-11-1) ਕਥਨੀ ਬਦਨੀ ਬਾਹਿਰਾ ਆਪੇ ਆਪਨ ਬ੍ਰਹਮ ਜਣਾਯਾ॥ (1-11-2) ਨਦਰੀ ਕਿਸੇ ਨ ਲਿਆਵਈ ਹਉਮੈਂ ਅੰਦਰ ਭਰਮ ਭੁਲਾਯਾ॥ (1-11-3) ਆਪ ਪੁਜਾਇ ਜਗਤ ਵਿਚ ਭਾਉ ਭਗਤ ਦਾ ਮਰਮ ਨ ਪਾਯਾ॥ (1-11-4) ਤ੍ਰਿਪਤਿ ਨ ਆਵੀ ਵੇਦ ਮਥਿ ਅਗਨੀ ਅੰਦਰਿ ਤਪਤ ਤਪਾਯਾ॥ (1-11-5) ਮਾਯਾ ਦੰਡ ਨ ਉਤੱਰੇ ਜਮ ਦੰਡੇ ਬਹੁ ਦੁਖ ਰੂਆਯਾ॥ (1-11-6) ਨਾਰਦ ਮੁਨ ਉਪਦੇਸਿਆ ਮਥ ਭਗਵਤ ਗੁਣ ਗੀਤ ਕਰਾਯਾ॥ (1-11-7) ਬਿਨ ਸਰਨੀ ਨਹਿ ਕੋਇ ਤਰਾਯਾ ॥੧੧॥ (1-11-8)
ਦੁਆਪਰ ਜੁਗ ਬੀਤਤ ਭਏ ਕਲਿਜੁਗ ਕੇ ਸਿਰ ਛਤ੍ਰ ਫਿਰਾਈ॥ (1-12-1) ਬੇਦ ਅਥਰਬਣ ਥਾਪਿਆ ਉਤੱਰ ਮੁਖ ਗੁਰਮੁਖ ਗੁਨਗਾਈ॥ (1-12-2) ਕਪਲ ਰਿਖੀਸ਼ਰ ਸਾਂਖ ਮਥ ਅਥਰਬਣ ਬੇਦ ਕੀ ਰਿਚਾ ਸੁਨਾਈ॥ (1-12-3) ਗਿਆਨੀ ਮਹਾਰਸ ਪੀਅ ਕੈ ਸਿਮਰੈ ਨਿਤ ਅਨਿਤ ਨਿਆਈ॥ (1-12-4) ਗਿਆਨ ਬਿਨਾ ਨਹਿ ਪਾਈਐ ਜੇ ਕਈ ਕੋਟ ਜਤਨ ਕਰ ਧਾਈ॥ (1-12-5) ਕਰਮ ਜੋਗ ਦੇਹੀ ਕਰੇ ਸੋ ਅਨਿਤੱ ਖਿਨ ਟਿਕੈ ਨ ਰਾਈ॥ (1-12-6) ਗਿਆਨ ਮਤੇ ਸੁਖ ਊਪਜੈ ਜਨਮ ਮਰਨ ਕਾ ਭਰਮ ਚੁਕਾਈ॥ (1-12-7) ਗੁਰਮੁਖ ਗਿਆਨੀ ਸਹਿਜ ਸਮਾਈ ॥੧੨॥ (1-12-8)
ਬੇਦ ਅਥਰਬਣ ਮਥਨ ਕਰ ਗੁਰਮੁਖ ਬਾਸ਼ੇਖਕ ਗੁਣ ਗਾਵੈ॥ (1-13-1) ਜੇਹਾ ਬੀਜੈ ਸੋ ਲੁਣੈ ਸਮੇਂ ਬਿਨਾਂ ਫਲ ਹੱਥਿ ਨ ਆਵੈ॥ (1-13-2) ਹੁਕਮੈ ਅੰਦਰਿ ਸਭ ਕੋ ਮੰਨੈ ਹੁਕਮ ਸੁ ਸਹਜ ਸਮਾਵੈ॥ (1-13-3) ਆਪਹੁ ਕਛੂ ਨ ਹੋਵਈ ਬੁਰਾ ਭਲਾ ਨਹਿ ਮੰਨਿ ਵਸਾਵੈ॥ (1-13-4) ਜੈਸਾ ਕਰੇ ਤੈਸਾ ਲਹੈ ਰਿਖੀ ਕਣਾਦਿਕ ਭਾਖ ਸੁਣਾਵੈ॥ (1-13-5) ਸਤਿਜੁਗ ਕਾ ਅਨਿਆਉਂ ਸੁਣ ਇਕ ਫੇੜੇ ਸਭ ਜਗਤ ਮਰਾਵੈ॥ (1-13-6) ਤ੍ਰੇਤੇ ਨਗਰੀ ਪੀੜੀਐ ਦੁਆਪਰ ਵੰਸ ਕੁਵੰਸ ਕੁਹਾਵੈ॥ (1-13-7) ਕਲਿਜੁਗ ਜੋ ਫੇੜੇ ਸੋ ਪਾਵੈ ॥੧੩॥ (1-13-8)
ਸੇਖਨਾਗ ਪਾਤੰਜਲ ਮਥਿਆ ਗੁਰਮੁਖ ਸ਼ਾਸਤ੍ਰ ਨਾਗ ਸੁਣਾਈ॥ (1-14-1) ਵੇਦ ਅਥਰਵਣ ਬੋਲਿਆ ਜੋਗ ਬਿਨਾ ਨਹਿ ਭਰਮ ਚੁਕਾਈ॥ (1-14-2) ਜਿਉਂਕਰ ਮੈਲੀ ਆਰਸੀ ਸਿਕਲ ਬਿਨਾ ਨਹਿੰ ਮੁਖ ਦਿਖਾਈ॥ (1-14-3) ਜੋਗ ਪਦਾਰਥ ਨਿਰਮਲਾ ਅਨਹਦ ਧੁਨ ਅੰਦਰ ਲਿਵਲਾਈ॥ (1-14-4) ਅਸ਼ਦਸਾ ਸਿਧਿ ਨਉਨਿਧੀ ਗੁਰਮੁਖ ਜੋਗੀ ਚਰਨ ਲਗਾਈ॥ (1-14-5) ਤ੍ਰਿਹੁ ਜੁਗਾਂ ਕੀ ਬਾਸ਼ਨਾ ਕਲਿਜੁਗ ਵਿਚ ਪਾਤੰਜਲ ਪਾਈ॥ (1-14-6) ਹਥੋ ਹਥੀ ਪਾਈਐ ਭਗਤ ਜੋਗ ਕੀ ਪੂਰ ਕਮਾਈ॥ (1-14-7) ਨਾਮ ਦਾਨ ਇਸ਼ਨਾਨ ਸੁਭਾਈ ॥੧੪॥ (1-14-8)
ਜੁਗ ਜੁਗ ਮੇਰ ਸਰੀਰ ਕਾ ਬਾਸ਼ਨਾ ਬੱਧਾ ਆਵੈ ਜਾਵੈ॥ (1-15-1) ਫਿਰ ਫਿਰ ਫੇਰ ਵਟਾਈਐ ਗਿਆਨੀ ਹੋਇ ਮਰਮ ਕੋ ਪਾਵੈ॥ (1-15-2) ਸਤਿਜੁਗ ਦੂਜਾ ਭਰਮ ਕਰ ਤ੍ਰੇਤੇ ਵਿਚ ਜੋਨੀ ਫਿਰ ਆਵੈ॥ (1-15-3) ਤ੍ਰੇਤੇ ਕਰਮਾਂ ਬਾਂਧਤੇ ਦੁਆਪਰ ਫਿਰ ਅਵਤਾਰ ਕਰਾਵੈ॥ (1-15-4) ਦੁਆਪਰ ਮਮਤਾ ਅਹੰਕਾਰ ਹਉਮੈਂ ਅੰਦਰ ਗਰਬਿ ਗਲਾਵੈ॥ (1-15-5) ਤ੍ਰਿਹੁ ਜੁਗਾਂ ਕੇ ਕਰਮ ਕਰ ਜਨਮ ਮਰਨ ਸੰਸਾ ਨ ਚੁਕਾਵੈ॥ (1-15-6) ਫਿਰ ਕਲਿਜੁਗ ਅੰਦਰ ਦੇਹ ਧਰ ਕਰਮਾਂ ਅੰਦਰ ਫੇਰ ਵਸਾਵੈ॥ (1-15-7) ਅਉਸਰ ਚੁਕਾ ਹਥ ਨ ਆਵੈ ॥੧੫॥ (1-15-8)
ਕਲਿਜੁਗ ਕੀ ਸੁਧ ਸਾਧਨਾ ਕਰਮ ਕਿਰਤ ਕੀ ਚਲੈ ਨ ਕਾਈ॥ (1-16-1) ਬਿਨਾਂ ਭਜਨ ਭਗਵਾਨ ਕੇ ਭਾਉ ਭਗਤ ਬਿਨ ਠੌਰ ਨ ਥਾਈ॥ (1-16-2) ਲਹੇ ਕਮਾਣਾ ਏਤ ਜੁਗ ਪਿਛਲੀਂ ਜੁਗੀਂ ਕਰ ਕਮਾਈ॥ (1-16-3) ਪਾਯਾ ਮਾਨਸ ਦੇਹ ਕਉ ਐਥੋਂ ਚੁਕਿਆ ਠੌਰ ਨ ਠਾਈ॥ (1-16-4) ਕਲਿਜੁਗ ਕੇ ਉਪਕਾਰ ਸੁਣ ਜੈਸੇ ਬੇਦ ਅਥਰਬਣ ਗਾਈ॥ (1-16-5) ਭਾਉ ਭਗਤਿ ਪਰਵਾਣੁ ਹੈ ਜੱਗ ਹੋਮ ਤੇ ਪੁਰਬ ਕਮਾਈ॥ (1-16-6) ਕਰਕੇ ਨੀਚ ਸਦਾਵਣਾ ਤਾਂ ਪ੍ਰਭ ਲੇਖੇ ਅੰਦਰ ਪਾਈ॥ (1-16-7) ਕਲਿਜੁਗ ਨਾਵੈ ਕੀ ਵਡਿਆਈ ॥੧੬॥ (1-16-8)
ਜੁਗਗਰਦੀ ਜਬ ਹੋਵਹੇ ਉਲਟੇ ਜੁਗ ਕਿਆ ਹੋਇ ਵਰਤਾਰਾ॥ (1-17-1) ਉਠੇ ਗਿਲਾਨ ਜਗਤ ਵਿਚ ਵਰਤੈ ਪਾਪ ਭ੍ਰਸ਼ਟ ਸੰਸਾਰਾ॥ (1-17-2) ਵਰਨਾ ਵਰਨ ਨ ਭਾਵਨੀ ਖਹਿ ਖਹਿ ਜਲਨ ਬਾਂਸ ਅੰਗਯਾਰਾ॥ (1-17-3) ਨਿੰਦਾ ਚਾਲੈ ਵੇਦ ਕੀ ਸਮਝਨ ਨਹਿ ਅਗਿਆਨ ਗੁਬਾਰਾ॥ (1-17-4) ਬੇਦ ਗ੍ਰੰਥ ਗੁਰ ਹੱਟ ਹੈ ਜਿਸ ਲਗ ਭਵਜਲ ਪਾਰ ਉਤਾਰਾ॥ (1-17-5) ਸਤਿਗੁਰ ਬਾਝ ਨ ਬੁਝੀਐ ਜਿਚੱਰ ਧਰੇ ਨ ਗੁਰ ਅਵਤਾਰਾ॥ (1-17-6) ਗੁਰ ਪਰਮੇਸ਼ਰ ਇਕ ਹੈ ਸੱਚਾ ਸ਼ਾਹ ਜਗਤ ਵਣਜਾਰਾ॥ (1-17-7) ਚੜੇ ਸੂਰ ਮਿਟ ਜਾਇ ਅੰਧਾਰਾ ॥੧੭॥ (1-17-8)
ਕਲਿਜੁਗ ਬੋਧ ਅਵਤਾਰ ਹੈ ਬੋਧ ਅਬੋਧ ਨ ਦ੍ਰਿਸ਼ਟੀ ਆਵੈ॥ (1-18-1) ਕੋਇ ਨ ਕਿਸੈ ਵਰਜਈ ਸੋਈ ਕਰੈ ਜੋਈ ਮਨ ਭਾਵੈ॥ (1-18-2) ਕਿਸੈ ਪੁਜਾਈ ਸਿਲਾ ਸੁੰਨ ਕੋਈ ਗੋਰੀਂ ਮੜ੍ਹੀ ਪੁਜਾਵੈ॥ (1-18-3) ਤੰਤ੍ਰ ਮੰਤ੍ਰ ਪਾਖੰਡ ਕਰ ਕਲਹ ਕ੍ਰੋਧ ਬਹੁ ਵਾਧ ਵਧਾਵੈ॥ (1-18-4) ਆਪੋ ਧਾਪੀ ਹੋਇਕੈ ਨਿਆਰੇ ਨਿਆਰੇ ਧਰਮ ਚਲਾਵੈ॥ (1-18-5) ਕੋਈ ਪੂਜੈ ਚੰਦ੍ਰ ਸੂਰ ਕੋਈ ਧਰਤ ਅਕਾਸ ਮਨਾਵੈ॥ (1-18-6) ਪਉਣ ਪਾਣੀ ਬੈਸੰਤਰੋ ਧਰਮਰਾਜ ਕੋਈ ਤ੍ਰਿਪਤਾਵੈ॥ (1-18-7) ਫੋਕਟ ਧਰਮੀ ਭਰਮ ਭੁਲਾਵੈ ॥੧੮॥ (1-18-8)
ਭਈ ਗਿਲਾਨ ਜਗਤ ਵਿਚ ਚਾਰ ਵਰਨ ਆਸ਼੍ਰਮ ਉੇਪਾਏ॥ (1-19-1) ਦਸ ਨਾਮ ਸਨਿਆਸੀਆਂ ਜੋਗੀ ਬਾਰਹ ਪੰਥ ਚਲਾਏ॥ (1-19-2) ਜੰਗਮ ਅਤੇ ਸਰੇਵੜੇ ਦਗੇ ਦਿਗੰਬਰ ਵਾਦ ਕਰਾਏ॥ (1-19-3) ਬ੍ਰਹਮਣ ਬਹੁ ਪਰਕਾਰ ਕਰ ਸ਼ਾਸਤ੍ਰ ਵੇਦ ਪੁਰਾਣ ਲੜਾਏ॥ (1-19-4) ਖਟ ਦਰਸ਼ਨ ਬਹੁ ਵੈਰ ਕਰ ਨਾਲ ਛਤੀਸ ਪਾਖੰਡ ਚਲਾਏ॥ (1-19-5) ਤੰਤ ਮੰਤ ਰਾਸਾਇਣਾ ਕਰਾਮਾਤ ਕਾਲਖ ਲਪਟਾਏ॥ (1-19-6) ਏਕਸ ਤੇ ਬਹੁ ਰੂਪ ਕਰੂਪੀ ਘਣੇ ਦਿਖਾਏ॥ (1-19-7) ਕਲਿਜੁਗ ਅੰਦਰ ਭਰਮ ਭੁਲਾਏ ॥੧੯॥ (1-19-8)
ਬਹੁ ਵਾਟੀਂ ਜੱਗ ਚਲੀਆਂ ਜਬ ਹੀ ਭਏ ਮਹੰਮਦ ਯਾਰਾ॥ (1-20-1) ਕੌਮ ਬਹੱਤਰ ਸੰਗ ਕਰ ਬਹੁ ਬਿਧਿ ਬੈਰ ਬਿਰੋਧ ਪਸਾਰਾ॥ (1-20-2) ਰੋਝੇ ਈਦ ਨਮਾਝ ਕਰ ਕਰਮੀ ਬੰਦ ਕੀਆ ਸੰਸਾਰਾ॥ (1-20-3) ਪੀਰ ਪਕੰਬਰ ਔਲੀਐ ਗ਼ੌਸ ਕੁਤਬ ਬਹੁ ਭੇਖ ਸਵਾਰਾ॥ (1-20-4) ਠਾਕੁਰ ਦੁਆਰੈ ਢਾਹਿਕੈ ਤਿਹ ਠਅੁੜੀਂ ਮਸੀਤ ਉਸਾਰਾ॥ (1-20-5) ਮਾਰਨ ਗੳ ਗਰੀਬ ਧਰਤੀ ਉਪਰ ਪਾਪ ਬਿਥਾਰਾ॥ (1-20-6) ਕਾਫਰ ਮੁਲਹਦ ਇਰਮਨੀ ਰੂੰਮੀ ਜੰਗੀ ਦੁਸ਼ਮਨ ਦਾਰਾ॥ (1-20-7) ਪਾਪੇ ਦਾ ਵਰਤਿਆ ਵਰਤਾਰਾ ॥੨੦॥ (1-20-8)
ਚਾਰ ਵਰਨ ਚਾਰ ਮਝਹਬਾਂ ਜਗ ਵਿਚ ਹਿੰਦੂ ਮੁਸਲਮਾਣੇ॥ (1-21-1) ਖੁਦੀ ਬਕੀਲੀ ਤਕੱਬਰੀ ਖਿੰਚੋਤਾਣ ਕਰੇਨ ਧਿਙਾਣੇ॥ (1-21-2) ਗੰਗ ਬਨਾਰਸ ਹਿੰਦੂਆਂ ਮੱਕਾ ਕਾਬਾ ਮੁਸਲਮਾਣੇ॥ (1-21-3) ਸੁੰਨਤ ਮੁਸਲਮਾਨ ਦੀ ਤਿਲਕ ਜੰਞੂ ਹਿੰਦੂ ਲੋਭਾਣੇ॥ (1-21-4) ਰਾਮ ਰਹੀਮ ਕਹਾਇੰਦੇ ਇਕ ਨਾਮ ਦੁਇ ਰਾਹ ਭੁਲਾਣੇ॥ (1-21-5) ਬੇਦ ਕਤੇਬ ਭੁਲਾਇਕੈ ਮੋਹੇ ਲਾਲਚ ਦੁਨੀ ਸ਼ੈਤਾਣੇ॥ (1-21-6) ਸੱਚ ਕਿਨਾਰੇ ਰਹਿ ਗਯਾ ਖਹਿ ਮਰਦੇ ਬਾਮਣ ਮਉਲਾਣੇ॥ (1-21-7) ਸਿਰੋਂ ਨ ਮਿਟੇ ਆਵਣ ਜਾਣੇ ॥੨੧॥ (1-21-8)
ਚਾਰੇ ਜੱਗੇ ਚਹੁ ਜੁਗੀ ਪੰਚਾਇਣ ਪ੍ਰਭ ਆਪੇ ਹੋਆ॥ (1-22-1) ਆਪੇ ਪੱਟੀ ਕਲਮ ਆਪ ਆਪੇ ਲਿਖਣਹਾਰਾ ਹੋਆ॥ (1-22-2) ਬਾਝ ਗੁਰੂ ਅੰਧੇਰ ਹੈ ਖਹਿ ਖਹਿ ਮਰਦੇ ਬਹੁ ਬਿਧ ਲੋਆ॥ (1-22-3) ਵਰਤਿਆ ਪਾਪ ਜਗੱਤ੍ਰ ਤੇ ਧਉਲ ਉਡੀਣਾ ਨਿਸਦਿਨ ਰੋਆ॥ (1-22-4) ਬਾਝ ਦਇਆ ਬਲ ਹੀਣ ਹੋ ਨਿੱਘਰ ਚਲੇ ਰਸਾਤਲ ਟੋਆ॥ (1-22-5) ਖੜਾ ਇਕ ਤੇ ਪੈਰ ਤੇ ਪਾਪ ਸੰਗ ਬਹੁ ਭਾਰਾ ਹੋਆ॥ (1-22-6) ਥੰਮੇ ਕੋਇ ਨ ਸਾਧ ਬਿਨ ਸਾਧ ਨ ਦਿੱਸੈ ਜਗ ਵਿਚ ਕੋਆ॥ (1-22-7) ਧਰਮ ਧੌਲ ਪੁਕਾਰੈ ਤਲੇ ਖੜੋਆ ॥੨੨॥ (1-22-8)
ਸੁਣੀ ਪੁਕਾਰ ਦਾਤਾਰ ਪ੍ਰਭ ਗੁਰ ਨਾਨਕ ਜਗ ਮਾਹਿੰ ਪਠਾਯਾ॥ (1-23-1) ਚਰਨ ਧੋਇ ਰਹਿਰਾਸ ਕਰ ਚਰਨਾਮ੍ਰਿਤ ਸਿੱਖਾਂ ਪੀਲਾਯਾ॥ (1-23-2) ਪਾਰਬ੍ਰਹਮ ਪੂਰਨ ਬ੍ਰਹਮ ਕਲਿਜੁਗ ਅੰਦਰ ਇਕ ਦਿਖਾਯਾ॥ (1-23-3) ਚਾਰੈ ਪੈਰ ਧਰੰਮ ਦੇ ਚਾਰ ਵਰਨ ਇਕ ਵਰਨ ਕਰਾਯਾ॥ (1-23-4) ਰਾਣਾ ਰੰਕ ਬਰਾਬਰੀ ਪੈਰੀਂ ਪਵਣਾ ਜਗ ਵਰਤਾਯਾ॥ (1-23-5) ਉਲਟਾ ਖੇਲ ਪਿਰੰਮ ਦਾ ਪੈਰਾਂ ਉਪਰ ਸੀਸ ਨਿਵਾਯਾ॥ (1-23-6) ਕਲਿਜੁਗ ਬਾਬੇ ਤਾਰਿਆ ਸੱਤਨਾਮ ਪੜ੍ਹ ਮੰਤ੍ਰ ਸੁਣਾਯਾ॥ (1-23-7) ਕਲਿ ਤਾਰਣ ਗੁਰ ਨਾਨਕ ਆਯਾ ॥੨੩॥ (1-23-8)
ਪਹਿਲਾਂ ਬਾਬੇ ਪਾਯਾ ਬਖਸ਼ ਦਰ ਪਿਛੋਂ ਦੇ ਫਿਰ ਘਾਲ ਕਮਾਈ॥ (1-24-1) ਰੇਤ ਅੱਕ ਆਹਾਰ ਕਰ ਰੋੜਾਂ ਕੀ ਗੁਰ ਕਰੀ ਵਿਛਾਈ॥ (1-24-2) ਭਾਰੀ ਕਰੀ ਤੱਪਸਿਆ ਬਡੇ ਭਾਗ ਹਰਿ ਸਿਉਂ ਬਣਿ ਆਈ॥ (1-24-3) ਬਾਬਾ ਪੈਧਾ ਸਚ ਖੰਡ ਨਾਨਿਧਿ ਨਾਮ ਗਰੀਬੀ ਪਾਈ॥ (1-24-4) ਬਾਬਾ ਦੇਖੇ ਧਿਆਨ ਧਰ ਜਲਤੀ ਸਭ ਪ੍ਰਿਥਵੀ ਦਿਸ ਆਈ॥ (1-24-5) ਬਾਝਹੁ ਗੁਰੂ ਗੁਬਾਰ ਹੈ ਹੈਹੈ ਕਰਦੀ ਸੁਣੀ ਲੁਕਾਈ॥ (1-24-6) ਬਾਬੇ ਭੇਖ ਬਣਾਇਆ ਉਦੱਾਸੀ ਕੀ ਰੀਤ ਚਲਾਈ॥ (1-24-7) ਚੜਿ੍ਹਆ ਸੋਧਨ ਧਰਤ ਲੁਕਾਈ ॥੨੪॥ (1-24-8)
ਬਾਬਾ ਆਇਆ ਤੀਰਥੀਂ ਤੀਰਥ ਪੁਰਬ ਸਭੇ ਫਿਰ ਦੇਖੈ॥ (1-25-1) ਪੂਰਬ ਧਰਮ ਬਹੁ ਕਰਮ ਕਰ ਭਾਉ ਭਗਤਿ ਬਿਨ ਕਿਤੇ ਨ ਲੇਖੈ॥ (1-25-2) ਭਾਉ ਨ ਬ੍ਰਹਮੇ ਲਿਖਿਆ ਚਾਰ ਬੇਦ ਸਿੰਮ੍ਰਤਿ ਪੜ੍ਹ ਦੇਖੈ॥ (1-25-3) ਢੂੰਡੀ ਸਗਲੀ ਪਿਰਥਮੀ ਸਤਿਜੁਗ ਆਦਿ ਦੁਅੱਾਪਰ ਤ੍ਰੇਤੈ॥ (1-25-4) ਕਲਿਜੁਗ ਧੁੰਧੂਕਾਰ ਹੈ ਭਰਮ ਭੁਲਾਈ ਬਹੁ ਬਿਧਿ ਭੇਖੈ॥ (1-25-5) ਭੇਖੀਂ ਪ੍ਰਭੂ ਨ ਪਾਈਐ ਆਪ ਗਵਾਏ ਰੂਪ ਨ ਰੇਖੈ॥ (1-25-6) ਗੁਰਮੁਖ ਵਰਨ ਅਵਰਨ ਹੋਇ ਨਿਵ ਚਲੈ ਗੁਰਸਿਖ ਵਿਸੇਖੈ॥ (1-25-7) ਤਾਂ ਕੁਛ ਘਾਲ ਪਵੈ ਦਰ ਲੇਖੈ ॥੨੫॥ (1-25-8)
ਜਤ ਸਤੀ ਚਿਰ ਜੀਵਣੇ ਸਾਧਿਕ ਸਿੱਧ ਨਾਥ ਗੁਰ ਚੇਲੇ॥ (1-26-1) ਦੇਵੀ ਦੇਵ ਰਖੀਸ਼ਰਾਂ ਭੈਰੋਂ ਖੇਤ੍ਰ ਪਾਲ ਬਹੁ ਮੇਲੇ॥ (1-26-2) ਗਣ ਗੰਧਰਬ ਅਪਸ਼ਰਾਂ ਕਿੰਨਰ ਜੱਛ ਚਲਿਤ ਬਹੁ ਖੇਲੇ॥ (1-26-3) ਰਾਕਸ਼ ਦਾਨੋ ਦੈਂਤ ਲਖ ਅੰਦਰ ਦੂਜਾ ਭਾਉ ਦੁਹੇਲੇ॥ (1-26-4) ਹਉਮੈਂ ਅੰਦਰ ਸਭਕੋ ਡੁਬੇ ਗੁਰੂ ਸਣੇਂ ਬਹੁ ਚੇਲੇ॥ (1-26-5) ਗੁਰਮੁਖ ਕੋਇ ਨ ਦਿਸਈ ਢੂੰਡੇ ਤੀਰਥ ਜਾਤ੍ਰੀ ਮੇਲੇ॥ (1-26-6) ਢੂੰਡੇ ਹਿੰਦੂ ਤੁਰਕ ਸਭ ਪੀਰ ਪੈਕੰਬਰ ਕਉਮਿ ਕਤੇਲੇ॥ (1-26-7) ਅੰਧੀ ਅੰਧੇ ਖੂਹੇ ਠੇਲੇ ॥੨੬॥ (1-26-8)
ਸਤਿਗੁਰ ਨਾਨਕ ਪ੍ਰਗਟਿਆ ਮਿਟੀ ਧੁੰਧ ਜਗ ਚਾਨਣ ਹੋਆ॥ (1-27-1) ਜਿਉਂ ਕਰ ਸੂਰਜ ਨਿਕਲਿਆ ਤਾਰੇ ਛਪੇ ਅੰਧੇਰ ਪਲੋਆ॥ (1-27-2) ਸਿੰਘ ਬੁਕੇ ਮਿਰਗਾਵਲੀ ਭੰਨੀ ਜਾਏ ਨ ਧੀਰ ਧਰੋਆ॥ (1-27-3) ਜਿਥੈ ਬਾਬਾ ਪੈਰ ਧਰੈ ਪੂਜਾ ਆਸਣ ਥਾਪਣ ਸੋਆ॥ (1-27-4) ਸਿਧ ਆਸਣ ਸਭ ਜਗਤ ਦੇ ਨਾਨਕ ਆਦ ਮਤੇ ਜੇ ਕੋਆ॥ (1-27-5) ਘਰ ਘਰ ਅੰਦਰ ਧਰਮਸਾਲ ਹੋਵੈ ਕੀਰਤਨ ਸਦਾ ਵਿਸੋਆ॥ (1-27-6) ਬਾਬੇ ਤਾਰੇ ਚਾਰ ਚਕ ਨੌ ਖੰਡ ਪ੍ਰਿਥਮੀ ਸਚਾ ਢੋਆ॥ (1-27-7) ਗੁਰਮੁਖ ਕਲਿ ਵਿਚ ਪਰਗਟ ਹੋਆ ॥੨੭॥ (1-27-8)
ਬਾਬੇ ਡਿਠੀ ਪਿਰਥਮੀ ਨਵੈ ਖੰਡ ਜਿਥੈ ਤਕ ਆਹੀ॥ (1-28-1) ਫਿਰ ਜਾ ਚੜੇ ਸੁਮੇਰ ਪਰ ਸਿਧ ਮੰਡਲੀ ਦ੍ਰਿਸ਼ਟੀ ਆਈ॥ (1-28-2) ਚੌਰਾਸੀਹ ਸਿਧ ਗੋਰਖਾਦਿ ਮਨ ਅੰਦਰ ਗਣਤੀ ਵਰਤਾਈ॥ (1-28-3) ਸਿਧ ਪੁੱਛਨ ਸੁਨ ਬਾਲਿਆ ਕੌਨ ਸ਼ਕਤ ਤੁਹਿ ਏਥੇ ਲਿਆਈ॥ (1-28-4) ਹਉਂ ਜਪਿਆ ਪਰਮੇਸ਼ਰੋ ਭਾਉ ਭਗਤ ਸੰਗ ਤਾੜੀ ਲਾਈ॥ (1-28-5) ਆਖਣ ਸਿਧ ਸੁਣ ਬਾਲਿਆ ਅਪਣਾ ਨਾਂ ਤੁਮ ਦੇਹੁ ਬਤਾਈ ॥ (1-28-6) ਬਾਬਾ ਆਖੇ ਨਾਥ ਜੀ ਨਾਨਕ ਨਾਮ ਜਪੇ ਗਤ ਪਾਈ॥ (1-28-7) ਨੀਚ ਕਹਾਇ ਊਚ ਘਰ ਆਈ ॥੨੮॥ (1-28-8)
ਫਿਰ ਪੁੱਛਣ ਸਿਧ ਨਾਨਕਾ ਮਾਤ ਲੋਕ ਵਿਚ ਕਿਆ ਵਰਤਾਰਾ॥ (1-29-1) ਸਭ ਸਿਧੀਂ ਏਹ ਬੁਝਿਆ ਕਲਿ ਤਾਰਣ ਨਾਨਕ ਅਵਤਾਰਾ॥ (1-29-2) ਬਾਬੇ ਕਹਿਆ ਨਾਥ ਜੀ ਸੱਚ ਚੰਦ੍ਰਮਾ ਕੂੜ ਅੰਧਾਰਾ॥ (1-29-3) ਕੂੜ ਅਮਾਵਸ ਵਰਤਿਆ ਹਉਂ ਭਾਲਣ ਚੜਿਆ ਸੰਸਾਰਾ॥ (1-29-4) ਪਾਪ ਗਿਰਾਸੀ ਪਿਰਥਮੀ ਧੌਲ ਖੜਾ ਧਰ ਹੇਠ ਪੁਕਾਰਾ॥ (1-29-5) ਸਿਧ ਛਪ ਬੈਠੇ ਪਰਬਤੀਂ ਕੌਣ ਜਗ ਕਉ ਪਾਰ ਉਤਾਰਾ॥ (1-29-6) ਜੋਗੀ ਗਿਆਨ ਵਿਹੂਣਿਆਂ ਨਿਸਦਿਨ ਅੰਗ ਲਗਾਇਨ ਛਾਰਾ॥ (1-29-7) ਬਾਝ ਗੁਰੂ ਡੁੱਬਾ ਜਗ ਸਾਰਾ ॥੨੯॥ (1-29-8)
ਕਲ ਆਈ ਕੁੱਤੇ ਮੁਹੀ ਖਾਜ ਹੋਆ ਮੁਰਦਾਰ ਗੁਸਾਈ॥ (1-30-1) ਰਾਜੇ ਪਾਪ ਕਮਾਂਵਦੇ ਉਲਟੀ ਵਾੜ ਖੇਤ ਕਉ ਖਾਈ॥ (1-30-2) ਪਰਜਾ ਅੰਧੀ ਗਿਆਨ ਬਿਨ ਕੂੜ ਕੁਸਤ ਮੁਖਹੁ ਅਲਾਈ॥ (1-30-3) ਚੇਲੇ ਸਾਜ ਵਜਾਇੰਦੇ ਨੱਚਣ ਗੁਰੂ ਬਹੁਤ ਬਿਧ ਭਾਈ॥ (1-30-4) ਸੇਵਕ ਬੈਠਨ ਘਰਾਂ ਵਿਚ ਗੁਰ ਉਠ ਘਰੀਂ ਤਿਨਾੜੇ ਜਾਈ॥ (1-30-5) ਕਾਜ਼ੀ ਹੋਏ ਰਿਸ਼ਵਤੀ ਵੱਢੀ ਲੈਕੇ ਹੱਕ ਗਵਾਈ॥ (1-30-6) ਇਸਤ੍ਰੀ ਪੁਰਖਾ ਦਾਮ ਹਿਤ ਭਾਵੇਂ ਆਇ ਕਿਥਾਊਂ ਜਾਈ॥ (1-30-7) ਵਰਤਿਆ ਪਾਪ ਸਭਸ ਜਗ ਮਾਂਹੀ ॥੩੦॥ (1-30-8)
ਸਿਧੀਂ ਮਨੇ ਬਿਚਾਰਿਆ ਕਿਵ ਦਰਸ਼ਨ ਏਹ ਲੇਵੇ ਬਾਲਾ॥ (1-31-1) ਐਸਾ ਜੋਗੀ ਕਲੀ ਮਾਹਿ ਹਮਰੇ ਪੰਥ ਕਰੇ ਉਜਿਆਲਾ॥ (1-31-2) ਖੱਪਰ ਦਿਤਾ ਨਾਥ ਜੀ ਪਾਣੀ ਭਰ ਲੈਵਣ ਉਠ ਚਾਲਾ॥ (1-31-3) ਬਾਬਾ ਆਇਆ ਪਾਣੀਐ ਡਿਠੇ ਰਤਨ ਜਵਾਹਰ ਲਾਲਾ॥ (1-31-4) ਸਤਿਗੁਰ ਅਗਮ ਅਗਾਧ ਪੁਰਖ ਕੇਹੜਾ ਝਲੇ ਗੁਰ ਦੀ ਝਾਲਾ॥ (1-31-5) ਫਿਰ ਆਯਾ ਗੁਰ ਨਾਥ ਜੀ ਪਾਣੀ ਠਉੜ ਨਹੀਂ ਉਸ ਤਾਲਾ॥ (1-31-6) ਸ਼ਬਦ ਜਿਤੀ ਸਿਧ ਮੰਡਲੀ ਕੀਤੋਸੁ ਅਪਣਾ ਪੰਥ ਨਿਰਾਲਾ॥ (1-31-7) ਕਲਿਜੁਗ ਨਾਨਕ ਨਾਮ ਸੁਖਾਲਾ ॥੩੧॥ (1-31-8)
ਬਾਬਾ ਫਿਰ ਮੱਕੇ ਗਯਾ ਨੀਲ ਬਸਤ੍ਰ ਧਾਰੇ ਬਨਵਾਰੀ॥ (1-32-1) ਆਸਾ ਹੱਥ ਕਿਤਾਬ ਕੱਛ ਕੂਜਾ ਬਾਂਗ ਮੁਸੱਲਾ ਧਾਰੀ॥ (1-32-2) ਬੈਠਾ ਜਾਇ ਮਸੀਤ ਵਿਚ ਜਿਥੇ ਹਾਜੀ ਹੱਜ ਗੁਜਾਰੀ॥ (1-32-3) ਜਾਂ ਬਾਬਾ ਸੁੱਤਾ ਰਾਤ ਨੂੰ ਵੱਲ ਮਹਿਰਾਬੇ ਪਾਂਇ ਪਸਾਰੀ॥ (1-32-4) ਜੀਵਨ ਮਾਰੀ ਲਤ ਦੀ ਕੇੜ੍ਹਾ ਸੁਤਾ ਕੁਫ਼ਰ ਕੁਫ਼ਾਰੀ॥ (1-32-5) ਲਤਾਂ ਵਲ ਖ਼ੁਦਾਇ ਦੇ ਕਿਉਂਕਰ ਪਇਆ ਹੋਇ ਬਜਗਾਰੀ॥ (1-32-6) ਟੰਗੋਂ ਪਕੜ ਘਸੀਟਿਆ ਫਿਰਿਆ ਮੱਕਾ ਕਲਾ ਦਿਖਾਰੀ॥ (1-32-7) ਹੋਇ ਹੈਰਾਨ ਕਰੇਨ ਜੁਹਾਰੀ ॥੩੨॥ (1-32-8)
ਪੁਛਨ ਗਲ ਈਮਾਨ ਦੀ ਕਾਜ਼ੀ ਮੁਲਾਂ ਇਕਠੇ ਹੋਈ॥ (1-33-1) ਵਡਾ ਸਾਂਗ ਵਰਤਾਇਆ ਲਖ ਨ ਸਕੇ ਕੁਦਰਤਿ ਕੋਈ॥ (1-33-2) ਪੁਛਣ ਖੋਲ ਕਿਤਾਬ ਨੂੰ ਵਡਾ ਹਿੰਦੂ ਕੀ ਮੁਸਲਮਾਨੋਈ॥ (1-33-3) ਬਾਬਾ ਆਖੇ ਹਾਜ਼ੀਆਂ ਸ਼ੁਭ ਅਮਲਾਂ ਬਾਝੋ ਦੋਵੇਂ ਰੋਈ॥ (1-33-4) ਹਿੰਦੂ ਮੁਸਲਮਾਨ ਦੋਇ ਦਰਗਹਿ ਅੰਦਰ ਲੈਣ ਨ ਢੋਈ॥ (1-33-5) ਕਚਾ ਰੰਗ ਕੁਸੁੰਭ ਕਾ ਪਾਣੀ ਧੋਤੈ ਥਿਰ ਨ ਰਹੋਈ॥ (1-33-6) ਕਰਨ ਬਖੀਲੀ ਆਪ ਵਿਚ ਰਾਮ ਰਹੀਮ ਕੁਥਾਇ ਖਲੋਈ॥ (1-33-7) ਰਾਹ ਸ਼ੈਤਾਨੀ ਦੁਨੀਆ ਗੋਈ ॥੩੩॥ (1-33-8)
ਧਰੀ ਨਿਸ਼ਾਨੀ ਕੌਸ ਦੀ ਮਕੇ ਅੰਦਰ ਪੂਜ ਕਰਾਈ॥ (1-34-1) ਜਿਥੇ ਜਾਈ ਜਗਤ ਵਿਚ ਬਾਬੇ ਬਾਝ ਨ ਖਾਲੀ ਜਾਈ॥ (1-34-2) ਘਰ ਘਰ ਬਾਬਾ ਪੂਜੀਏ ਹਿੰਦੂ ਮੁਸਲਮਾਨ ਗੁਆਈ॥ (1-34-3) ਛਪੇ ਨਾਂਹਿ ਛਪਾਇਆ ਚੜਿਆ ਸੂਰਜ ਜਗ ਰੁਸ਼ਨਾਈ॥ (1-34-4) ਬੁਕਿਆ ਸਿੰਘ ਉਜਾੜ ਵਿਚ ਸਬ ਮਿਰਗਾਵਲ ਭੰਨੀ ਜਾਈ॥ (1-34-5) ਚੜਿ੍ਹਆ ਚੰਦ ਨ ਲੁਕਈ ਕਢ ਕੁਨਾਲੀ ਜੋਤ ਛਪਾਈ॥ (1-34-6) ਉਗਵਣਹੁ ਤੇ ਆਥਵਣਹੁ ਨਉ ਖੰਡ ਪ੍ਰਿਥਵੀ ਸਭ ਝੁਕਾਈ॥ (1-34-7) ਜਗ ਅੰਦਰ ਕੁਦਰਤ ਵਰਤਾਈ ॥੩੪॥ (1-34-8)
ਬਾਬਾ ਗਿਆ ਬਗਦਾਦ ਨੂੰ ਬਾਹਰ ਜਾਇ ਕੀਆ ਅਸਥਾਨਾ॥ (1-35-1) ਇਕ ਬਾਬਾ ਅਕਾਲ ਰੂਪ ਦੂਜਾ ਰਬਾਬੀ ਮਰਦਾਨਾ॥ (1-35-2) ਦਿਤੀ ਬਾਂਗ ਨਿਮਾਜ਼ ਕਰ ਸੁੰਨ ਸਮਾਨ ਹੋਯਾ ਜਹਾਨਾ॥ (1-35-3) ਸੁੰਨ ਮੁੰਨ ਨਗਰੀ ਭਈ ਦੇਖ ਪੀਰ ਭਇਆ ਹੈਰਾਨਾ॥ (1-35-4) ਵੇਖੈ ਧਿਆਨ ਲਗਾਇ ਕਰ ਇਕ ਫਕੀਰ ਵਡਾ ਮਸਤਾਨਾ॥ (1-35-5) ਪੁਛਿਆ ਫਿਰਕੇ ਦਸਤਗੀਰ ਕੌਨ ਫਕੀਰ ਕਿਸ ਕਾ ਘਰਾਨਾ॥ (1-35-6) ਨਾਨਕ ਕਲਿ ਵਿਚ ਆਇਆ ਰਬ ਫਕੀਰ ਇਕ ਪਹਿਚਾਨਾ॥ (1-35-7) ਧਰਤ ਅਕਾਸ਼ ਚਹੂੰ ਦਿਸ ਜਾਨਾ ॥੩੫॥ (1-35-8)
ਪੁਛੇ ਪੀਰ ਤਕਰਾਰ ਕਰ ਏਹ ਫਕੀਰ ਵਡਾ ਆਤਾਈ॥ (1-36-1) ਏਥੇ ਵਿਚ ਬਗਦਾਦ ਦੇ ਵਡੀ ਕਰਾਮਾਤ ਦਿਖਲਾਈ॥ (1-36-2) ਪਾਤਾਲਾਂ ਆਕਾਸ਼ ਲਖ ਓੜਕ ਭਾਲੀ ਖਬਰ ਸੁ ਸਾਈ॥ (1-36-3) ਫੇਰ ਦੁਰਾਇਣ ਦਸਤਗੀਰ ਅਸੀ ਭਿ ਵੇਖਾਂ ਜੋ ਤੁਹਿ ਪਾਈ॥ (1-36-4) ਨਾਲ ਲੀਤਾ ਬੇਟਾ ਪੀਰ ਦਾ ਅਖੀਂ ਮੀਟ ਗਿਆ ਹਵਾਈ॥ (1-36-5) ਲਖ ਅਕਾਸ਼ ਪਤਾਲ ਲਖ ਅਖ ਫੁਰਕ ਵਿਚ ਸਭ ਦਿਖਲਾਈ॥ (1-36-6) ਭਰ ਕਚਕੌਲ ਪ੍ਰਸ਼ਾਦ ਦਾ ਧੁਰੋਂ ਪਤਾਲੋਂ ਲਈ ਕੜਾਈ॥ (1-36-7) ਜ਼ਾਹਰ ਕਲਾ ਨ ਛਪੈ ਛਪਾਈ ॥੩੬॥ (1-36-8)
ਗੜ੍ਹ ਬਗਦਾਦ ਨਿਵਾਇਕੈ ਮਕਾ ਮਦੀਨਾ ਸਭ ਨਿਵਾਯਾ॥ (1-37-1) ਸਿਧ ਚੌਰਾਸੀਹ ਮੰਡਲੀ ਖਟ ਦਰਸ਼ਨ ਪਾਖੰਡ ਜਣਾਯਾ॥ (1-37-2) ਪਾਤਾਲਾਂ ਆਕਾਸ਼ ਲਖ ਜਿੱਤੀ ਧਰਤੀ ਜਗਤ ਸਬਾਯਾ॥ (1-37-3) ਜਿਤੀ ਨਵਖੰਡ ਮੇਦਨੀ ਸਤਨਾਮ ਕਾ ਚਕ੍ਰ ਫਿਰਾਯਾ॥ (1-37-4) ਦੇਵਦਾਨੋ ਰਾਕਸ ਦੈਂਤ ਸਭ ਚਿਤ੍ਰ ਗੁਪਤ ਸਭ ਚਰਨੀ ਲਾਯਾ॥ (1-37-5) ਇੰਦ੍ਰਾਸਣ ਅਪੱਛਰਾਂ ਰਾਗ ਰਾਗਨੀ ਮੰਗਲ ਗਾਯਾ॥ (1-37-6) ਹਿੰਦੂ ਮੁਸਲਮਾਨ ਨਿਵਾਇਆ ॥੩੭॥ (1-37-7)
ਬਾਬਾ ਆਇਆ ਕਰਤਾਰਪੁਰ ਭੇਖ ਉਦਾਸੀ ਸਗਲ ਉਤਾਰਾ॥ (1-38-1) ਪਹਿਰ ਸੰਸਾਰੀ ਕਪੜੇ ਮੰਜੀ ਬੈਠ ਕੀਆ ਅਵਤਾਰਾ॥ (1-38-2) ਉਲਟੀ ਗੰਗ ਵਹਾਈਓਨ ਗੁਰ ਅੰਗਦ ਸਿਰ ਉਪਰ ਧਾਰਾ॥ (1-38-3) ਪੁਤੀਂ ਕੌਲ ਨ ਪਾਲਿਆ ਮਨ ਖੋਟੇ ਆਕੀ ਨਸਿਆਰਾ॥ (1-38-4) ਬਾਣੀ ਮੁਖਹੁ ਉਚਾਰੀਐ ਹੋਇ ਰੁਸ਼ਨਾਈ ਮਿਟੈ ਅੰਧਾਰਾ॥ (1-38-5) ਗਿਆਨ ਗੋਸ਼ ਚਰਚਾ ਸਦਾ ਅਨਹਦ ਸ਼ਬਦ ਉਠੇ ਧੁਨਕਾਰਾ॥ (1-38-6) ਸੋਦਰ ਆਰਤੀ ਗਾਵੀਐ ਅੰਮ੍ਰਿਤ ਵੇਲੇ ਜਾਪ ਉਚਾਰਾ॥ (1-38-7) ਗੁਰਮੁਖ ਭਾਰ ਅਥਰਬਣ ਧਾਰਾ ॥੩੮॥ (1-38-8)
ਮੇਲਾ ਸੁਣ ਸ਼ਿਵਰਾਤ ਦਾ ਬਾਬਾ ਅਚਲ ਵਟਾਲੇ ਆਈ॥ (1-39-1) ਦਰਸ਼ਨ ਵੇਖਣ ਕਾਰਨੇ ਸਗਲੀ ਉਲਟ ਪਈ ਲੋਕਾਈ॥ (1-39-2) ਲਗੀ ਬਰਸਨ ਲਛਮੀ ਰਿਧ ਸਿਧ ਨਉ ਨਿਧਿ ਸਵਾਈ॥ (1-39-3) ਜੋਗੀ ਵੇਖ ਚਲਿਤ੍ਰ ਨੋਂ ਮਨ ਵਿਚ ਰਿਸ਼ਕ ਘਨੇਰੀ ਖਾਈ॥ (1-39-4) ਭਗਤੀਆਂ ਪਾਈ ਭਗਤ ਆਨ ਲੋਟਾ ਜੋਗੀ ਲਇਆ ਛਪਾਈ॥ (1-39-5) ਭਗਤੀਆਂ ਗਈ ਭਗਤ ਬੂਲ ਲੋਟੇ ਅੰਦਰ ਸੁਰਤ ਭੁਲਾਈ॥ (1-39-6) ਬਾਬਾ ਜਾਣੀ ਜਾਣ ਪੁਰਖ ਕਢਿਆ ਲੋਟਾ ਜਹਾਂ ਲੁਕਾਈ॥ (1-39-7) ਵੇਖ ਚਲਿਤ੍ਰ ਜੋਗੀ ਖੁਣਸਾਈ ॥੩੯॥ (1-39-8)
ਖਾਧੀ ਖੁਣਸ ਜੋਗੀਸ਼ਰਾਂ ਗੋਸਟ ਕਰਨ ਸਭੇ ਉਠ ਆਈ॥ (1-40-1) ਪੁਛੇ ਜੋਗੀ ਭੰਗ੍ਰ ਨਾਥ ਤੁਹਿ ਦੁਧ ਵਿਚ ਕਿਉਂ ਕਾਂਜੀ ਪਾਈ॥ (1-40-2) ਫਿਟਿ ਆ ਚਾਟਾ ਦੁਧ ਦਾ ਰਿੜਕਿਆਂ ਮਖਣ ਹਥ ਨ ਆਈ॥ (1-40-3) ਭੇਖ ਉਾਤਰ ਉਦਾਸ ਦਾ ਵਤ ਕਿਉਂ ਸੰਸਾਰੀ ਰੀਤ ਚਲਾਈ॥ (1-40-4) ਨਾਨਕ ਆਖੇ ਭੰਗ੍ਰਨਾਥ ਤੇਰੀ ਮਾਉ ਕੁਚੱਜੀ ਆਈ॥ (1-40-5) ਭਾਂਡਾ ਧੋਇ ਨ ਜਾਤਿਓਨ ਭਾਇ ਕੁਚਜੇ ਫੁਲ ਸੜਾਈ॥ (1-40-6) ਹੋਇ ਅਤੀਤ ਗ੍ਰਿਹਸਤ ਤਜ ਫਿਰ ਉਨਹੂੰਕੇ ਘਰ ਮੰਗਨ ਜਾਈ॥ (1-40-7) ਬਿਨ ਦਿਤੇ ਕਿਛ ਹਥ ਨ ਆਈ ॥੪੦॥ (1-40-8)
ਏਹ ਸੁਣ ਬਚਨ ਜੁਗੀਸਰਾਂ ਮਾਰ ਕਿਲਕ ਬਹੁ ਰੂਪ ਉਠਾਈ॥ (1-41-1) ਖਟ ਦਰਸ਼ਨ ਕਉ ਖੇਦਿਆ ਕਲਿਜੁਗ ਬੇਦੀ ਨਾਨਕ ਆਈ॥ (1-41-2) ਸਿਧ ਬੋਲਨ ਸਭ ਅਉਖਧੀਆਂ ਤੰਤ੍ਰ ਮੰਤ੍ਰ ਕੀ ਧੁਨੋ ਚੜ੍ਹਾਈ॥ (1-41-3) ਰੂਪ ਵਟਾਇਆ ਜੋਗੀਆਂ ਸਿੰਘ ਬਾਘ ਬਹੁ ਚਲਿਤ ਦਿਖਾਈ॥ (1-41-4) ਇਕ ਪਰ ਕਰਕੇ ਉਡਰਨ ਪੰਖੀ ਜਿਵੇਂ ਰਹੇ ਲੀਲਾਈ॥ (1-41-5) ਇਕ ਨਾਗ ਹੋਇ ਪਵਨ ਛੋਡ ਇਕਨਾ ਵਰਖਾ ਅਗਨ ਵਸਾਈ॥ (1-41-6) ਤਾਰੇ ਤੋੜੇ ਭੰਗ੍ਰਨਾਥ ਇਕ ਚੜ ਮਿਰਗਾਨੀ ਜਲ ਤਰ ਜਾਈ॥ (1-41-7) ਸਿਧਾਂ ਅਗਨ ਨ ਬੁਝੇ ਬੁਝਾਈ ॥੪੧॥ (1-41-8)
ਸਿਧ ਬੋਲੇ ਸੁਨ ਨਾਨਕਾ ਤੁਹਿ ਜਗ ਨੂੰ ਕਰਾਮਾਤ ਦਿਖਲਾਈ॥ (1-42-1) ਕੁਝ ਦਿਖਾਈਂ ਅਸਾਨੂੰ ਭੀ ਤੂੰ ਕਿਉਂ ਢਿਲ ਅਜੇਹੀ ਲਾਈ॥ (1-42-2) ਬਾਬਾ ਬੋਲੇ ਨਾਥ ਜੀ ਅਸਾਂ ਵੇਖੇ ਜੋਗੀ ਵਸਤੁ ਨ ਕਾਈ॥ (1-42-3) ਗੁਰ ਸੰਗਤ ਬਾਣੀ ਬਿਨਾ ਦੂਜੀ ਓਟ ਨਹੀਂ ਹੈ ਰਾਈ॥ (1-42-4) ਸਿਵ ਰੂਪੀ ਕਰਤਾ ਪੁਰਖ ਚਲੇ ਨਾਹੀਂ ਧਰਤ ਚਲਾਈ॥ (1-42-5) ਸਿਧ ਤੰਤ੍ਰ ਮੰਤ੍ਰ ਕਰ ਝੜ ਪਏ ਸ਼ਬਦ ਗੁਰੂ ਕੈ ਕਲਾ ਛਪਾਈ॥ (1-42-6) ਦਦੇ ਦਾਤਾ ਗੁਰੂ ਹੈ ਕਕੇ ਕੀਮਤ ਕਿਨੈ ਨ ਪਾਈ॥ (1-42-7) ਸੋ ਦੀਨ ਨਾਨਕ ਸਤਿਗੁਰ ਸਰਣਾਈ ॥੪੨॥ (1-42-8)
ਬਾਬਾ ਬੋਲੇ ਨਾਥ ਜੀ ਸ਼ਬਦ ਸੁਨਹੁ ਸਚ ਮੁਖਹੁ ਅਲਾਈ॥ (1-43-1) ਬਾਜਹੁ ਸਚੇ ਨਾਮ ਦੇ ਹੋਰ ਕਰਾਮਾਤ ਅਸਾਥੇ ਨਾਹੀ॥ (1-43-2) ਬਸਤਰ ਪਹਿਰੋਂ ਅਗਨਿ ਕੇ ਬਰਫ ਹਿਮਾਲੇ ਮੰਦਰ ਛਾਈ॥ (1-43-3) ਕਰੋ ਰਸੋਈ ਸਾਰ ਦੀ ਸਗਲੀ ਧਰਤੀ ਨੱਥ ਚਲਾਈ॥ (1-43-4) ਏਵਡ ਕਰੀ ਵਿਥਾਰ ਕਉ ਸਗਲੀ ਧਰਤੀ ਹੱਕੀ ਜਾਈ॥ (1-43-5) ਤੋਲੀਂ ਧਰਤਿ ਆਕਾਸ਼ ਦੁਇ ਪਿਛੇ ਛਾਬੇ ਟੰਕ ਚੜ੍ਹਾਈ॥ (1-43-6) ਏਹ ਬਲ ਰਖਾਂ ਆਪ ਵਿਚ ਜਿਸ ਆਖਾਂ ਤਿਸ ਪਾਰ ਕਰਾਈ॥ (1-43-7) ਸਤਿਨਾਮ ਬਿਨ ਬਾਦਰ ਛਾਈ ॥੪੩॥ (1-43-8)
ਬਾਬੇ ਕੀਤੀ ਸਿਧ ਗੋਸ਼ਟ ਸ਼ਬਦ ਸ਼ਾਂਤਿ ਸਿਧਾਂ ਵਿਚ ਆਈ ॥ (1-44-1) ਜਿਣ ਮੇਲਾ ਸ਼ਿਵਰਾਤ ਦਾ ਖਟ ਦਰਸ਼ਨ ਆਦੇਸ਼ ਕਰਾਈ॥ (1-44-2) ਸਿਧ ਬੋਲਨ ਸ਼ੁਭ ਬਚਨ ਧੰਨ ਨਾਨਕ ਤੇਰੀ ਵਡੀ ਕਮਾਈ॥ (1-44-3) ਵਡਾ ਪੁਰਖ ਪ੍ਰਗਟਿਆ ਕਲਿਜੁਗ ਅੰਦਰ ਜੋਤ ਜਗਾਈ॥ (1-44-4) ਮੇਲਿਓਂ ਬਾਬਾ ਉਠਿਆ ਮੁਲਤਾਨੇ ਦੀ ਜ਼ਿਆਰਤ ਜਾਈ॥ (1-44-5) ਅਗੋਂ ਪੀਰ ਮੁਲਤਾਨ ਦੇ ਦੁਧ ਕਟੋਰਾ ਭਰ ਲੈ ਆਈ॥ (1-44-6) ਬਾਬੇ ਕਢ ਕਰ ਬਗਲ ਤੇ ਚੰਬੇਲੀ ਦੁੱਧ ਵਿਚ ਮਿਲਾਈ॥ (1-44-7) ਜਿਉਂ ਸਾਗਰ ਵਿਚ ਗੰਗ ਸਮਾਈ ॥੪੪॥ (1-44-8)
ਜ਼ਿਆਰਤ ਕਰ ਮੁਲਤਾਨ ਦੀ ਫਿਰ ਕਰਤਾਰਪੁਰੇ ਨੂੰ ਆਯਾ॥ (1-45-1) ਚੜ੍ਹੇ ਸਵਾਈ ਦਹਦਿਹੀ ਕਲਿਜੁਗ ਨਾਨਕ ਨਾਮ ਧਿਆਯਾ॥ (1-45-2) ਵਿਣ ਨਾਵੈ ਹੋਰ ਮੰਗਣਾ ਸਿਰ ਦੁਖਾਂ ਦੇ ਦੁਖ ਸਬਾਯਾ॥ (1-45-3) ਮਾਰਿਆ ਸਿੱਕਾ ਜਗਤ ਵਿਚ ਨਾਨਕ ਨਿਰਮਲ ਪੰਥ ਚਲਾਯਾ॥ (1-45-4) ਥਾਪਿਆ ਲਹਿਣਾ ਜੀਂਵਦੇ ਗੁਰਿਆਈ ਸਿਰ ਛਤ੍ਰ ਫਿਰਾਯਾ॥ (1-45-5) ਜੋਤੀ ਜੋਤ ਮਿਲਾਇਕੈ ਸਤਿਗੁਰ ਨਾਨਕ ਰੂਪ ਵਟਾਯਾ॥ (1-45-6) ਲਖ ਨ ਕੋਈ ਸਕਈ ਆਚਰਜੇ ਆਚਰਜ ਦਿਖਾਯਾ॥ (1-45-7) ਕਾਯਾਂ ਪਲਟ ਸਰੂਪ ਬਣਾਯਾ ॥੪੫॥ (1-45-8)
ਸੋ ਟਿਕਾ ਸੋ ਛਤ੍ਰ ਸਿਰ ਸੋਈ ਸਚਾ ਤਖਤ ਟਿਕਾਈ॥ (1-46-1) ਗੁਰ ਨਾਨਕ ਹੰਦੀ ਮੋਹਰ ਹਥ ਗੁਰ ਅੰਗਦ ਦੀ ਦੋਹੀ ਫਿਰਾਈ॥ (1-46-2) ਦਿੱਤਾ ਛੱਡ ਕਰਤਾਰਪੁਰ ਬੈਠ ਖਡੂਰੇ ਜੋਤਿ ਜਗਾਈ॥ (1-46-3) ਜੰਮੇ ਪੂਰਬ ਬੀਜਿਆ ਵਿਚ ਵਿਚ ਹੋਰ ਕੂੜੀ ਚਤਰਾਈ॥ (1-46-4) ਲਹਿਣੇ ਪਾਈ ਨਾਨਕੋਂ ਦੇਣੀ ਅਮਰਦਾਸ ਘਰ ਆਈ॥ (1-46-5) ਗੁਰ ਬੈਠਾ ਅਮਰ ਸਰੂਪ ਹੋ ਗੁਰਮੁਖ ਪਾਈ ਦਾਤ ਇਲਾਹੀ॥ (1-46-6) ਫੇਰ ਵਸਾਯਾ ਗੋਂਦਵਾਲ ਅਚਰਜ ਖੇਲ ਨ ਲਖਿਆ ਜਾਈ॥ (1-46-7) ਦਾਤਿ ਜੋਤ ਖਸਮੈ ਵਡਿਆਈ ॥੪੬॥ (1-46-8)
ਦਿੱਚੇ ਪੂਰਬ ਦੇਵਣਾ ਜਿਸ ਦੀ ਵਸਤ ਤਿਸੈ ਘਰ ਆਵੈ॥ (1-47-1) ਬੈਠਾ ਸੋਢੀ ਪਾਤਿਸ਼ਾਹ ਰਾਮਦਾਸ ਸਤਿਗੁਰੂ ਕਹਾਵੈ॥ (1-47-2) ਪੂਰਨ ਤਾਲ ਖਟਾਇਆ ਅੰਮ੍ਰਿਤਸਰ ਵਿਚ ਜੋਤ ਜਗਾਵੈ॥ (1-47-3) ਉਲਟਾ ਖੇਲ ਖਸੰਮ ਦਾ ਉਲਟੀ ਗੰਗ ਸਮੁੰਦ ਸਮਾਵੈ॥ (1-47-4) ਦਿਤਾ ਲਈਏ ਆਪਣਾ ਅਣ ਦਿਤਾ ਕਛ ਹਥ ਨ ਆਵੈ॥ (1-47-5) ਫਿਰ ਆਈ ਘਰ ਅਰਜਨੇ ਪੁਤ ਸੰਸਾਰੀ ਗੁਰੂ ਕਹਾਵੈ॥ (1-47-6) ਜਾਨ ਨ ਦੇਸਾਂ ਸੋਢੀਓਂ ਹੋਰਸ ਅਜਰ ਨ ਜਰਿਆ ਜਾਵੈ॥ (1-47-7) ਘਰ ਹੀ ਕੀ ਵੱਥ ਘਰੇ ਰਹਾਵੈ ॥੪੭॥ (1-47-8)
ਪੰਜ ਪਿਆਲੇ ਪੰਜ ਪੀਰ ਛਟਮ ਪੀਰ ਬੈਠਾ ਗੁਰ ਭਾਰੀ॥ (1-48-1) ਅਰਜਨ ਕਾਇਆਂ ਪਲਟ ਕੈ ਮੂਰਤ ਹਰਿਗੋਬਿੰਦ ਸਵਾਰੀ॥ (1-48-2) ਚਲੀ ਪੀੜ੍ਹੀ ਸੋਢੀਆਂ ਰੂਪ ਦਿਖਾਵਨ ਵਾਰੋ ਵਾਰੀ॥ (1-48-3) ਦਲ ਭੰਜਨ ਗੁਰ ਸੂਰਮਾਂ ਵਡ ਜੋਧਾ ਬਹੁ ਪਰਉਪਕਾਰੀ॥ (1-48-4) ਪੁਛੱਨ ਸਿੱਖ ਅਰਦਾਸ ਕਰ ਛੇ ਮਹਿਲਾਂ ਤਕ ਦਰਸ ਨਿਹਾਰੀ॥ (1-48-5) ਅਗਮ ਅਗੋਚਰ ਸਤਿਗੁਰੂ ਬੋਲੇ ਮੁਖ ਤੇ ਸੁਣਹੁ ਸੰਸਾਰੀ॥ (1-48-6) ਕਲਿਜੁਗ ਪੀੜ੍ਹੀ ਸੋਢੀਆਂ ਨਿਹਚਲ ਨੀਨ ਉਸਾਰ ਖਲ੍ਹਾਰੀ॥ (1-48-7) ਜੁਗ ਜੁਗ ਸਤਿਗੁਰ ਧਰੇ ਅਵਤਾਰੀ ॥੪੮॥ (1-48-8)
ਸਤਿਜੁਗ ਸਤਿਗੁਰ ਵਾਸਦੇਵ ਵਾਵਾ ਵਿਸ਼ਨਾ ਨਾਮ ਜਪਾਵੈ॥ (1-49-1) ਦੁਆਪਰ ਸਤਿਗੁਰ ਹਰੀਕ੍ਰਿਸ਼ਨ ਹਾਹਾ ਹਰਿ ਹਰਿ ਨਾਮ ਧਿਆਵੈ॥ (1-49-2) ਤ੍ਰੇਤੇ ਸਤਿਗੁਰ ਰਾਮ ਜੀ ਰਾਰਾ ਰਾਮ ਜਪੇ ਸੁਖ ਪਾਵੈ॥ (1-49-3) ਕਲਿਜੁਗ ਨਾਨਕ ਗੁਰ ਗੋਬਿੰਦ ਗਗਾ ਗੋਵਿੰਦ ਨਾਮ ਜਪਾਵੈ॥ (1-49-4) ਚਾਰੇ ਜਾਗੇ ਚਹੁ ਜੁਗੀ ਪੰਚਾਇਣ ਵਿਚ ਜਾਇ ਸਮਾਵੈ॥ (1-49-5) ਚਾਰੋਂ ਅਛਰ ਇਕ ਕਰ ਵਾਹਿਗੁਰੂ ਜਪ ਮੰਤ੍ਰ ਜਪਾਵੈ॥ (1-49-6) ਜਹਾਂ ਤੇ ਉਪਜਿਆ ਫਿਰ ਤਹਾਂ ਸਮਾਵੈ ॥੪੯॥੧॥ (1-49-7)
�