Darpan 694

From SikhiWiki

Jump to: navigation, search

SikhToTheMAX   Hukamnama August 25, Feb 8, Jan 13, 2007 & Dec 1, 06   SriGranth
SearchGB    Audio    Punjabi   
from SGGS Page 694    SriGuruGranth    Link

ਧਨਾਸਰੀ ਭਗਤ ਰਵਿਦਾਸ ਜੀ ਕੀ

ੴ ਸਤਿਗੁਰ ਪ੍ਰਸਾਦਿ ॥

ਹਮ ਸਰਿ ਦੀਨੁ ਦਇਆਲੁ ਨ ਤੁਮ ਸਰਿ ਅਬ ਪਤੀਆਰੁ ਕਿਆ ਕੀਜੈ ॥ ਬਚਨੀ ਤੋਰ ਮੋਰ ਮਨੁ ਮਾਨੈ ਜਨ ਕਉ ਪੂਰਨੁ ਦੀਜੈ ॥1॥ ਹਉ ਬਲਿ ਬਲਿ ਜਾਉ ਰਮਈਆ ਕਾਰਨੇ ॥ ਕਾਰਨ ਕਵਨ ਅਬੋਲ ॥ ਰਹਾਉ ॥ ਬਹੁਤ ਜਨਮ ਬਿਛੁਰੇ ਥੇ ਮਾਧਉ ਇਹੁ ਜਨਮੁ ਤੁਮ੍‍ਾਰੇ ਲੇਖੇ ॥ ਕਹਿ ਰਵਿਦਾਸ ਆਸ ਲਗਿ ਜੀਵਉ ਚਿਰ ਭਇਓ ਦਰਸਨੁ ਦੇਖੇ ॥2॥1॥

dhhanaasaree bhagath ravidhaas jee kee

ik oa(n)kaar sathigur prasaadh ||

ham sar dheen dhaeiaal n thum sar ab patheeaar kiaa keejai || bachanee thor mor man maanai jan ko pooran dheejai ||1||

ho bal bal jaao rameeaa kaaranae || kaaran kavan abol || rehaao ||

bahuth janam bishhurae thhae maadhho eihu janam thumhaarae laekhae || kehi ravidhaas aas lag jeevo chir bhaeiou dharasan dhaekhae ||2||1||

Dhanaasaree, devotee Ravi Daas Jee:

One Universal Creator God. By The Grace Of The True Guru:

There is none as forlorn as I am, and none as Compassionate as You; what need is there to test us now? May my mind surrender to Your Word; please, bless Your humble servant with this perfection. ||1||

I am a sacrifice, a sacrifice to the Lord. O Lord, why are You silent? ||Pause||

For so many incarnations, I have been separated from You, Lord; I dedicate this life to You. Says Ravi Daas: placing my hopes in You, I live; it is so long since I have gazed upon the Blessed Vision of Your Darshan. ||2||1||

ਪਦਅਰਥ: ਹਮ ਸਰਿ-ਮੇਰੇ ਵਰਗਾ। ਸਰਿ-ਵਰਗਾ, ਬਰਾਬਰ ਦਾ। ਦੀਨੁ-ਨਿਮਾਣਾ, ਕੰਗਾਲ। ਅਬ-ਹੁਣ। ਪਤੀਆਰੁ-(ਹੋਰ) ਪਰਤਾਵਾ। ਕਿਆ ਕੀਜੈ-ਕੀਹ ਕਰਨਾ ਹੋਇਆ? ਕਰਨ ਦੀ ਲੋੜ ਨਹੀਂ। ਬਚਨੀ ਤੋਰ-ਤੇਰੀਆਂ ਗੱਲਾਂ ਕਰ ਕੇ। ਮੋਰ-ਮੇਰਾ। ਮਾਨੈ-ਮੰਨ ਜਾਏ, ਪਤੀਜ ਜਾਏ। ਪੂਰਨ-ਪੂਰਨ ਭਰੋਸਾ।੧।

ਰਮਈਆ ਕਾਰਨੇ-ਸੋਹਣੇ ਰਾਮ ਤੋਂ। ਕਵਨ-ਕਿਸ ਕਾਰਨ? ਅਬੋਲ-ਨਹੀਂ ਬੋਲਦਾ।ਰਹਾਉ।

ਮਾਧਉ-ਹੇ ਮਾਧੋ! ਤੁਮ੍ਹ੍ਹਾਰੇ ਲੇਖੇ-(ਭਾਵ,) ਤੇਰੀ ਯਾਦ ਵਿਚ ਬੀਤੇ। ਕਹਿ- ਕਹੇ, ਆਖਦਾ ਹੈ।੨।

ਅਰਥ: (ਹੇ ਮਾਧੋ!) ਮੇਰੇ ਵਰਗਾ ਕੋਈ ਨਿਮਾਣਾ ਨਹੀਂ, ਤੇ, ਤੇਰੇ, ਵਰਗਾ ਹੋਰ ਕੋਈ ਦਇਆ ਕਰਨ ਵਾਲਾ ਨਹੀਂ, (ਮੇਰੀ ਕੰਗਾਲਤਾ ਦਾ) ਹੁਣ ਹੋਰ ਪਰਤਾਵਾ ਕਰਨ ਦੀ ਲੋੜ ਨਹੀਂ। (ਹੇ ਸੋਹਣੇ ਰਾਮ!) ਮੈਨੂੰ ਦਾਸ ਨੂੰ ਇਹ ਪੂਰਨ ਸਿਦਕ ਬਖ਼ਸ਼ ਕਿ ਮੇਰਾ ਮਨ ਤੇਰੀ ਸਿਫ਼ਤਿ-ਸਾਲਾਹ ਦੀਆਂ ਗੱਲਾਂ ਵਿਚ ਪਰਚ ਜਾਇਆ ਕਰੇ।੧।

ਹੇ ਸੋਹਣੇ ਰਾਮ! ਮੈਂ ਤੈਥੋਂ ਸਦਾ ਸਦਕੇ ਹਾਂ; ਤੂੰ ਕਿਸ ਗੱਲੇ ਮੇਰੇ ਨਾਲ ਨਹੀਂ ਬੋਲਦਾ?।ਰਹਾਉ।

ਰਵਿਦਾਸ ਆਖਦਾ ਹੈ-ਹੇ ਮਾਧੋ! ਕਈ ਜਨਮਾਂ ਤੋਂ ਮੈਂ ਤੈਥੋਂ ਵਿਛੁੜਿਆ ਆ ਰਿਹਾ ਹਾਂ (ਮਿਹਰ ਕਰ, ਮੇਰਾ) ਇਹ ਜਨਮ ਤੇਰੀ ਯਾਦ ਵਿਚ ਬੀਤੇ; ਤੇਰਾ ਦੀਦਾਰ ਕੀਤਿਆਂ ਬੜਾ ਚਿਰ ਹੋ ਗਿਆ ਹੈ, (ਦਰਸ਼ਨ ਦੀ) ਆਸ ਵਿਚ ਹੀ ਮੈਂ ਜੀਊਂਦਾ ਹਾਂ।੨।੧।

ਭਾਵ: ਪ੍ਰਭੂ-ਦਰ ਤੇ ਉਸ ਦੇ ਦਰਸ਼ਨ ਕਰਨ ਲਈ ਅਰਦਾਸ।

Personal tools