Sri Guru Granth Sahib on Dance Page4

From SikhiWiki
Jump to navigationJump to search

<<..Sri Guru Granth Sahib on dance Page3......Sri Guru Granth Sahib on dance Page5..>>

Angg 277-278: Lord TRUTH dances and make all dance to his tunes

  • (ਪ੍ਰਭੂ ਜੀਵਾਂ ਵਿਚ ਵਿਆਪਕ ਹੋ ਕੇ) ਕਦੇ ਕਈ ਕਿਸਮਾਂ ਦੇ ਨਾਚ (Lord TRUTH(read GOD)dances) ਕਰ ਰਿਹਾ ਹੈ, ਕਦੇ ਦਿਨੇ ਰਾਤ ਸੁੱਤਾ ਰਹਿੰਦਾ ਹੈ ।
  • ਕਦੇ ਕ੍ਰੋਧ (ਵਿਚ ਆ ਕੇ) ਬੜਾ ਡਰਾਉਣਾ (ਲੱਗਦਾ ਹੈ), ਕਦੇ ਜੀਵਾਂ ਦੇ ਚਰਨਾਂ ਦੀ ਧੂੜ (ਬਣਿਆ ਰਹਿੰਦਾ ਹੈ);
  • ਕਦੇ ਵੱਡਾ ਰਾਜਾ ਬਣ ਬੈਠਦਾ ਹੈ, ਕਦੇ ਇਕ ਨੀਵੀਂ ਜਾਤਿ ਦੇ ਮੰਗਤੇ ਦਾ ਸਾਂਗ (ਬਣਾ ਰੱਖਿਆ ਹੈ);
  • ਕਦੇ ਆਪਣੀ ਬਦਨਾਮੀ ਕਰਾ ਰਿਹਾ ਹੈ, ਕਦੇ ਚੰਗਾ ਅਖਵਾ ਰਿਹਾ ਹੈ;
  • ਜੀਵ ਉਸੇ ਤਰ੍ਹਾਂ ਜੀਵਨ ਬਿਤੀਤ ਕਰਦਾ ਹੈ ਜਿਵੇਂ ਪ੍ਰਭੂ ਕਰਾਉਂਦਾ ਹੈ । ਹੇ ਨਾਨਕ! (ਕੋਈ ਵਿਰਲਾ ਮਨੁੱਖ) ਗੁਰੂ ਦੀ ਕਿਰਪਾ ਨਾਲ ਪ੍ਰਭੂ ਨੂੰ ਸਿਮਰਦਾ ਹੈ ।6।
  • (ਸਰਬ-ਵਿਆਪੀ ਪ੍ਰਭੂ) ਕਦੇ ਪੰਡਤ ਬਣ ਕੇ (ਦੂਜਿਆਂ ਨੂੰ) ਉਪਦੇਸ਼ ਕਰ ਰਿਹਾ ਹੈ, ਕਦੇ ਮੋਨੀ ਸਾਧੂ ਹੋ ਕੇ ਸਮਾਧੀ ਲਾਈ ਬੈਠਾ ਹੈ;
  • ਕਦੇ ਤੀਰਥਾਂ ਦੇ ਕਿਨਾਰੇ ਇਸ਼ਨਾਨ ਕਰ ਰਿਹਾ ਹੈ, ਕਦੇ ਸਿੱਧ ਤੇ ਸਾਧਿਕ (ਦੇ ਰੂਪ ਵਿਚ) ਮੂੰਹੋਂ ਗਿਆਨ ਦੀਆਂ ਗੱਲਾਂ ਕਰਦਾ ਹੈ;
  • ਕਦੇ ਕੀੜੇ ਹਾਥੀ ਭੰਬਟ (ਆਦਿਕ) ਜੀਵ ਬਣਿਆ ਹੋਇਆ ਹੈ ਅਤੇ (ਆਪਣਾ ਹੀ) ਭਵਾਇਆ ਹੋਇਆ ਕਈ ਜੂਨਾਂ ਵਿਚ ਭਉਂ ਰਿਹਾ ਹੈ;
  • ਬਹੁ-ਰੂਪੀਏ ਵਾਂਗ ਕਈ ਤਰ੍ਹਾਂ ਦੇ ਰੂਪ ਵਿਖਾ ਰਿਹਾ ਹੈ, ਜਿਉਂ ਪ੍ਰਭੂ ਨੂੰ ਭਾਉਂਦਾ ਹੈ ਤਿਵੇਂ (ਜੀਵਾਂ ਨੂੰ) ਨਚਾਉਂਦਾ (Lord TRUTH's will makes all beings dace to his tune) ਹੈ।
  • ਉਹੀ ਹੁੰਦਾ ਹੈ ਜੋ ਉਸ (ਮਾਲਕ) ਨੂੰ ਚੰਗਾ ਲੱਗਦਾ ਹੈ । ਹੇ ਨਾਨਕ! (ਉਸ ਵਰਗਾ) ਕੋਈ ਹੋਰ ਦੂਜਾ ਨਹੀਂ ਹੈ ।7।

Angg 335-336

ਹੇ ਕਮਲੇ ਮਨਾ! (ਇਹ ਜਗਤ) ਪਰਮਾਤਮਾ ਨੇ (ਜੀਵਾਂ ਨੂੰ ਰੁੱਝੇ ਰੱਖਣ ਲਈ) ਇਕ ਖੇਡ ਬਣਾਈ ਹੈ ਜਿਵੇਂ (ਲੋਕ ਹਾਥੀ ਨੂੰ ਫੜਨ ਲਈ) ਕਲਬੂਤ ਦੀ ਹਥਣੀ (ਬਣਾਉਂਦੇ ਹਨ); (ਉਸ ਹਥਣੀ ਨੂੰ ਵੇਖ ਕੇ) ਕਾਮ ਦੀ ਵਾਸ਼ਨਾ ਦੇ ਕਾਰਨ ਹਾਥੀ ਫੜਿਆ ਜਾਂਦਾ ਹੈ ਤੇ ਆਪਣੇ ਸਿਰ ਉੱਤੇ (ਸਦਾ ਮਹਾਉਤ ਦਾ) ਅੰਕਸ ਸਹਾਰਦਾ ਹੈ, (ਤਿਵੇਂ) ਹੇ ਝੱਲੇ ਮਨ! (ਤੂੰ ਭੀ ਮਨ-ਮੋਹਨੀ ਮਾਇਆ ਵਿਚ ਫਸ ਕੇ ਦੁੱਖ ਸਹਾਰਦਾ ਹੈਂ) ।1।
ਹੇ ਮੂਰਖ ਮਨ! ਅਕਲ ਕਰ, ਵਿਸ਼ਿਆਂ ਤੋਂ ਬਚਿਆ ਰਹੁ ਤੇ ਪ੍ਰਭੂ ਵਿਚ ਜੁੜਿਆ ਕਰ । ਤੂੰ ਸਹਿਮ ਛੱਡ ਕੇ ਕਿਉਂ ਪਰਮਾਤਮਾ ਨੂੰ ਨਹੀਂ ਸਿਮਰਦਾ ਤੇ ਕਿਉਂ ਪ੍ਰਭੂ ਦਾ ਆਸਰਾ ਨਹੀਂ ਲੈਂਦਾ? ।1।ਰਹਾਉ।
ਹੇ ਕਮਲੇ ਮਨ! ਬਾਂਦਰ ਨੇ ਹੱਥ ਖਿਲਾਰ ਕੇ ਦਾਣਿਆਂ ਦੀ ਮੁੱਠ ਭਰ ਲਈ ਤੇ ਉਸ ਨੂੰ ਸਹਿਮ ਪੈ ਗਿਆ ਕਿ ਕੈਦ ਵਿਚੋਂ ਕਿਵੇਂ ਨਿਕਲੇ । (ਉਸ ਲਾਲਚ ਦੇ ਕਾਰਨ ਹੁਣ) ਹਰੇਕ ਘਰ ਦੇ ਬੂਹੇ ਤੇ ਨੱਚਦਾ (monkey dances) ਫਿਰਦਾ ਹੈ ।2।
ਹੇ ਝੱਲੇ ਮਨਾਂ! ਜਗਤ ਦੀ ਮਾਇਆ ਦਾ ਇਉਂ ਹੀ ਵਰਤਾਰਾ ਹੈ (ਭਾਵ, ਮਾਇਆ ਜੀਵ ਨੂੰ ਇਉਂ ਹੀ ਮੋਹ ਵਿਚ ਫਸਾਉਂਦੀ ਹੈ) ਜਿਵੇਂ ਤੋਤਾ ਨਲਨੀ (ਤੇ ਬੈਠ ਕੇ) ਫਸ ਜਾਂਦਾ ਹੈ । ਹੇ ਕਮਲੇ ਮਨ! ਜਿਵੇਂ ਕਸੁੰਭੇ ਦਾ ਰੰਗ (ਥੋੜੇ ਹੀ ਦਿਨ ਰਹਿੰਦਾ) ਹੈ, ਇਸੇ ਤਰ੍ਹਾਂ ਜਗਤ ਦਾ ਖਿਲਾਰਾ (ਚਾਰ ਦਿਨ ਲਈ ਹੀ) ਖਿਲਰਿਆ ਹੋਇਆ ਹੈ ।3।
ਹੇ ਕਬੀਰ! ਆਖ-ਹੇ ਝੱਲੇ ਮਨਾਂ! (ਭਾਵੇਂ) ਇਸ਼ਨਾਨ ਕਰਨ ਲਈ ਬਥੇਰੇ ਤੀਰਥ ਹਨ, ਤੇ ਪੂਜਣ ਲਈ ਬਥੇਰੇ ਦੇਵਤੇ ਹਨ (ਭਾਵ, ਭਾਵੇਂ ਲੋਕ ਕਈ ਤੀਰਥਾਂ ਤੇ ਜਾ ਕੇ ਇਸ਼ਨਾਨ ਕਰਦੇ ਹਨ ਤੇ ਕਈ ਦੇਵਤਿਆਂ ਦੀ ਪੂਜਾ ਕਰਦੇ ਹਨ) ਪਰ (ਇਸ ਸਹਿਮ ਤੋਂ ਤੇ ਮਾਇਆ ਦੇ ਮੋਹ ਤੋਂ) ਖ਼ਲਾਸੀ ਨਹੀਂ ਹੋ ਸਕਦੀ । ਖ਼ਲਾਸੀ ਸਿਰਫ਼ ਪ੍ਰਭੂ ਦਾ ਸਿਮਰਨ ਕੀਤਿਆਂ ਹੀ ਹੁੰਦੀ ਹੈ ।4।1।6।57।

Angg 349

(ਮਨੁੱਖ ਦੇ) ਮਨ ਦੇ ਸੰਕਲਪ ਵਿਕਲਪ (ਮਾਨੋ) ਛੈਣੇ ਤੇ ਪੈਰਾਂ ਦੇ ਘੁੰਘਰੂ ਹਨ, ਦੁਨੀਆ ਦਾ ਮੋਹ ਢੋਲਕੀ ਹੈ-ਇਹ ਵਾਜੇ ਵੱਜ ਰਹੇ ਹਨ, ਤੇ (ਪ੍ਰਭੂ ਦੇ ਨਾਮ ਤੋਂ ਸੁੰਞਾ) ਮਨ (ਮਾਇਆ ਦੇ ਹੱਥਾਂ ਤੇ) ਨੱਚ ਰਿਹਾ ਹੈ (yearning for money the mind is dancing) । (ਇਸ ਨੂੰ ਕਹੀਦਾ ਹੈ) ਕਲਿਜੁਗ ਦਾ ਪ੍ਰਭਾਵ । ਜਤ ਸਤ ਨੂੰ ਸੰਸਾਰ ਵਿਚ ਕਿਤੇ ਥਾਂ ਨਹੀਂ ਰਿਹਾ ।1।

Angg 350

ਜਿਸ ਮਨੁੱਖ ਨੇ ਸ੍ਰੇਸ਼ਟ ਬੁੱਧਿ ਨੂੰ ਵਾਜਾ ਬਣਾਇਆ ਹੈ, ਪ੍ਰਭੂ-ਪਿਆਰ ਨੂੰ ਜੋੜੀ ਬਣਾਇਆ ਹੈ (ਇਹਨਾਂ ਸਾਜਾਂ ਦੇ ਵੱਜਣ ਨਾਲ, ਸ੍ਰੇਸ਼ਟ ਬੁੱਧਿ ਤੇ ਪ੍ਰਭੂ-ਪਿਆਰ ਦੀ ਬਰਕਤਿ ਨਾਲ) ਉਸ ਦੇ ਅੰਦਰ ਸਦਾ ਆਨੰਦ ਬਣਿਆ ਰਹਿੰਦਾ ਹੈ, ਉਸ ਦੇ ਮਨ ਵਿਚ ਉਤਸ਼ਾਹ ਰਹਿੰਦਾ ਹੈ । ਅਸਲ ਭਗਤੀ ਇਹੀ ਹੈ, ਤੇ ਇਹੀ ਹੈ ਮਹਾਨ ਤਪ । ਇਸ ਆਤਮਕ ਆਨੰਦ ਵਿਚ ਟਿਕੇ ਰਹਿ ਕੇ ਸਦਾ ਜੀਵਨ-ਰਸਤੇ ਉਤੇ ਤੁਰੋ । ਬੱਸ! ਇਹ ਨਾਚ ਨੱਚੋ (dance to the tune of spiritual notes) (ਰਾਸਾਂ ਵਿਚ ਨਾਚ ਨੱਚ ਕੇ ਉਸ ਨੂੰ ਕ੍ਰਿਸ਼ਨ-ਭਗਤੀ ਸਮਝਣਾ ਭੁਲੇਖਾ ਹੈ) ।1।

Angg 364

(ਪਰ ਜਿਤਨਾ ਚਿਰ ਮਨੁੱਖ ਦਾ) ਇਹ ਆਪਣਾ ਮਨ (ਮਾਇਆ ਦੇ ਮੋਹ ਵਿਚ) ਅੰਨ੍ਹਾ ਤੇ ਬੋਲਾ ਹੋਇਆ ਪਿਆ ਹੈ (ਉਹ ਜੇ ਭਗਤੀ ਵਜੋਂ) ਨਾਚ (dancing to the tunes of religious singing is worthless and propelled by ego) ਕਰਦਾ ਹੈ ਤੇ ਕਈ ਸਾਜ ਭੀ ਵਜਾਂਦਾ ਹੈ ਤਾਂ ਭੀ ਉਹ ਕਿਸੇ ਨੂੰ ਭੀ ਆਖ ਕੇ ਨਹੀਂ ਸੁਣਾ ਰਿਹਾ (ਕਿਉਂਕਿ ਉਹ ਤਾਂ ਆਪ ਹੀ ਨਹੀਂ ਸੁਣ ਰਿਹਾ) । ਉਸ ਦੇ ਆਪਣੇ ਅੰਦਰ ਤ੍ਰਿਸ਼ਨਾ-ਅੱਗ ਬਲ ਰਹੀ ਹੈ ਭਟਕਣਾ (ਦਾ) ਝੱਖੜ ਝੁੱਲ ਰਿਹਾ ਹੈ (ਅਜੇਹੀ ਹਾਲਤ ਵਿਚ ਉਸ ਦੇ ਅੰਦਰ ਗਿਆਨ ਦਾ) ਦੀਵਾ ਨਹੀਂ ਜਗ ਸਕਦਾ, ਉਹ (ਸਹੀ ਜੀਵਨ ਦੀ) ਸਮਝ ਨਹੀਂ ਹਾਸਲ ਕਰ ਸਕਦਾ ।1। ਗੁਰੂ ਦੇ ਸਨਮੁਖ ਰਹਿਣਾ ਹੀ ਨਾਚ ਹੈ (TRUE dance is staying TRUE to Gurbani) (ਇਸ ਤਰ੍ਹਾਂ) ਪਰਮਾਤਮਾ ਨਾਲ ਪਿਆਰ ਬਣਦਾ ਹੈ (ਇਸ ਤਰ੍ਹਾਂ ਮਨੁੱਖ ਆਪਣੇ) ਅੰਦਰੋਂ ਹਉਮੈ ਦੂਰ ਕਰਦਾ ਹੈ ਇਹੀ ਹੈ ਤਾਲ ਸਿਰ ਨਾਚ ਕਰਨਾ । (ਜੋ ਮਨੁੱਖ ਇਹ ਨਾਚ ਨੱਚਦਾ ਹੈ) ਸਦਾ-ਥਿਰ ਪ੍ਰਭੂ ਆਪ ਹੀ ਉਸ ਦਾ ਮਿੱਤਰ ਬਣ ਜਾਂਦਾ ਹੈ, ਗੁਰੂ ਦੇ ਸ਼ਬਦ ਦੀ ਰਾਹੀਂ ਉਸ ਦੇ ਅੰਦਰ ਵੱਸਦਾ ਪ੍ਰਭੂ ਉਸ ਦਾ ਪਛਾਣੂ ਹੋ ਜਾਂਦਾ ਹੈ ।2।

Sri Guru Granth Sahib on dance Page5..>>