Sri Guru Granth Sahib on Dance Page4

From SikhiWiki
Revision as of 07:36, 30 March 2014 by Keerat (talk | contribs) (Created page with " <<..Sri Guru Granth Sahib on dance Page3 =Angg 277= (ਪ੍ਰਭੂ ਜੀਵਾਂ ਵਿਚ ਵਿਆਪਕ ਹੋ ਕੇ) ਕਦੇ ਕਈ ਕਿਸਮਾਂ ਦੇ ...")
(diff) ← Older revision | Latest revision (diff) | Newer revision → (diff)
Jump to navigationJump to search

<<..Sri Guru Granth Sahib on dance Page3

Angg 277

(ਪ੍ਰਭੂ ਜੀਵਾਂ ਵਿਚ ਵਿਆਪਕ ਹੋ ਕੇ) ਕਦੇ ਕਈ ਕਿਸਮਾਂ ਦੇ ਨਾਚ (Lord TRUTH(read GOD)dances) ਕਰ ਰਿਹਾ ਹੈ, ਕਦੇ ਦਿਨੇ ਰਾਤ ਸੁੱਤਾ ਰਹਿੰਦਾ ਹੈ ।
ਕਦੇ ਕ੍ਰੋਧ (ਵਿਚ ਆ ਕੇ) ਬੜਾ ਡਰਾਉਣਾ (ਲੱਗਦਾ ਹੈ), ਕਦੇ ਜੀਵਾਂ ਦੇ ਚਰਨਾਂ ਦੀ ਧੂੜ (ਬਣਿਆ ਰਹਿੰਦਾ ਹੈ);
ਕਦੇ ਵੱਡਾ ਰਾਜਾ ਬਣ ਬੈਠਦਾ ਹੈ, ਕਦੇ ਇਕ ਨੀਵੀਂ ਜਾਤਿ ਦੇ ਮੰਗਤੇ ਦਾ ਸਾਂਗ (ਬਣਾ ਰੱਖਿਆ ਹੈ);
ਕਦੇ ਆਪਣੀ ਬਦਨਾਮੀ ਕਰਾ ਰਿਹਾ ਹੈ, ਕਦੇ ਚੰਗਾ ਅਖਵਾ ਰਿਹਾ ਹੈ;
ਜੀਵ ਉਸੇ ਤਰ੍ਹਾਂ ਜੀਵਨ ਬਿਤੀਤ ਕਰਦਾ ਹੈ ਜਿਵੇਂ ਪ੍ਰਭੂ ਕਰਾਉਂਦਾ ਹੈ । ਹੇ ਨਾਨਕ! (ਕੋਈ ਵਿਰਲਾ ਮਨੁੱਖ) ਗੁਰੂ ਦੀ ਕਿਰਪਾ ਨਾਲ ਪ੍ਰਭੂ ਨੂੰ ਸਿਮਰਦਾ ਹੈ ।6।

Angg 277-278

(ਸਰਬ-ਵਿਆਪੀ ਪ੍ਰਭੂ) ਕਦੇ ਪੰਡਤ ਬਣ ਕੇ (ਦੂਜਿਆਂ ਨੂੰ) ਉਪਦੇਸ਼ ਕਰ ਰਿਹਾ ਹੈ, ਕਦੇ ਮੋਨੀ ਸਾਧੂ ਹੋ ਕੇ ਸਮਾਧੀ ਲਾਈ ਬੈਠਾ ਹੈ;
ਕਦੇ ਤੀਰਥਾਂ ਦੇ ਕਿਨਾਰੇ ਇਸ਼ਨਾਨ ਕਰ ਰਿਹਾ ਹੈ, ਕਦੇ ਸਿੱਧ ਤੇ ਸਾਧਿਕ (ਦੇ ਰੂਪ ਵਿਚ) ਮੂੰਹੋਂ ਗਿਆਨ ਦੀਆਂ ਗੱਲਾਂ ਕਰਦਾ ਹੈ;
ਕਦੇ ਕੀੜੇ ਹਾਥੀ ਭੰਬਟ (ਆਦਿਕ) ਜੀਵ ਬਣਿਆ ਹੋਇਆ ਹੈ ਅਤੇ (ਆਪਣਾ ਹੀ) ਭਵਾਇਆ ਹੋਇਆ ਕਈ ਜੂਨਾਂ ਵਿਚ ਭਉਂ ਰਿਹਾ ਹੈ;
ਬਹੁ-ਰੂਪੀਏ ਵਾਂਗ ਕਈ ਤਰ੍ਹਾਂ ਦੇ ਰੂਪ ਵਿਖਾ ਰਿਹਾ ਹੈ, ਜਿਉਂ ਪ੍ਰਭੂ ਨੂੰ ਭਾਉਂਦਾ ਹੈ ਤਿਵੇਂ (ਜੀਵਾਂ ਨੂੰ) ਨਚਾਉਂਦਾ (Lord TRUTH's will makes all beings dace to his tune) ਹੈ ।
ਉਹੀ ਹੁੰਦਾ ਹੈ ਜੋ ਉਸ (ਮਾਲਕ) ਨੂੰ ਚੰਗਾ ਲੱਗਦਾ ਹੈ । ਹੇ ਨਾਨਕ! (ਉਸ ਵਰਗਾ) ਕੋਈ ਹੋਰ ਦੂਜਾ ਨਹੀਂ ਹੈ ।7।

Angg 335-336

ਹੇ ਕਮਲੇ ਮਨਾ! (ਇਹ ਜਗਤ) ਪਰਮਾਤਮਾ ਨੇ (ਜੀਵਾਂ ਨੂੰ ਰੁੱਝੇ ਰੱਖਣ ਲਈ) ਇਕ ਖੇਡ ਬਣਾਈ ਹੈ ਜਿਵੇਂ (ਲੋਕ ਹਾਥੀ ਨੂੰ ਫੜਨ ਲਈ) ਕਲਬੂਤ ਦੀ ਹਥਣੀ (ਬਣਾਉਂਦੇ ਹਨ); (ਉਸ ਹਥਣੀ ਨੂੰ ਵੇਖ ਕੇ) ਕਾਮ ਦੀ ਵਾਸ਼ਨਾ ਦੇ ਕਾਰਨ ਹਾਥੀ ਫੜਿਆ ਜਾਂਦਾ ਹੈ ਤੇ ਆਪਣੇ ਸਿਰ ਉੱਤੇ (ਸਦਾ ਮਹਾਉਤ ਦਾ) ਅੰਕਸ ਸਹਾਰਦਾ ਹੈ, (ਤਿਵੇਂ) ਹੇ ਝੱਲੇ ਮਨ! (ਤੂੰ ਭੀ ਮਨ-ਮੋਹਨੀ ਮਾਇਆ ਵਿਚ ਫਸ ਕੇ ਦੁੱਖ ਸਹਾਰਦਾ ਹੈਂ) ।1।
ਹੇ ਮੂਰਖ ਮਨ! ਅਕਲ ਕਰ, ਵਿਸ਼ਿਆਂ ਤੋਂ ਬਚਿਆ ਰਹੁ ਤੇ ਪ੍ਰਭੂ ਵਿਚ ਜੁੜਿਆ ਕਰ । ਤੂੰ ਸਹਿਮ ਛੱਡ ਕੇ ਕਿਉਂ ਪਰਮਾਤਮਾ ਨੂੰ ਨਹੀਂ ਸਿਮਰਦਾ ਤੇ ਕਿਉਂ ਪ੍ਰਭੂ ਦਾ ਆਸਰਾ ਨਹੀਂ ਲੈਂਦਾ? ।1।ਰਹਾਉ।
ਹੇ ਕਮਲੇ ਮਨ! ਬਾਂਦਰ ਨੇ ਹੱਥ ਖਿਲਾਰ ਕੇ ਦਾਣਿਆਂ ਦੀ ਮੁੱਠ ਭਰ ਲਈ ਤੇ ਉਸ ਨੂੰ ਸਹਿਮ ਪੈ ਗਿਆ ਕਿ ਕੈਦ ਵਿਚੋਂ ਕਿਵੇਂ ਨਿਕਲੇ । (ਉਸ ਲਾਲਚ ਦੇ ਕਾਰਨ ਹੁਣ) ਹਰੇਕ ਘਰ ਦੇ ਬੂਹੇ ਤੇ ਨੱਚਦਾ (monkey dances) ਫਿਰਦਾ ਹੈ ।2।
ਹੇ ਝੱਲੇ ਮਨਾਂ! ਜਗਤ ਦੀ ਮਾਇਆ ਦਾ ਇਉਂ ਹੀ ਵਰਤਾਰਾ ਹੈ (ਭਾਵ, ਮਾਇਆ ਜੀਵ ਨੂੰ ਇਉਂ ਹੀ ਮੋਹ ਵਿਚ ਫਸਾਉਂਦੀ ਹੈ) ਜਿਵੇਂ ਤੋਤਾ ਨਲਨੀ (ਤੇ ਬੈਠ ਕੇ) ਫਸ ਜਾਂਦਾ ਹੈ । ਹੇ ਕਮਲੇ ਮਨ! ਜਿਵੇਂ ਕਸੁੰਭੇ ਦਾ ਰੰਗ (ਥੋੜੇ ਹੀ ਦਿਨ ਰਹਿੰਦਾ) ਹੈ, ਇਸੇ ਤਰ੍ਹਾਂ ਜਗਤ ਦਾ ਖਿਲਾਰਾ (ਚਾਰ ਦਿਨ ਲਈ ਹੀ) ਖਿਲਰਿਆ ਹੋਇਆ ਹੈ ।3।
ਹੇ ਕਬੀਰ! ਆਖ-ਹੇ ਝੱਲੇ ਮਨਾਂ! (ਭਾਵੇਂ) ਇਸ਼ਨਾਨ ਕਰਨ ਲਈ ਬਥੇਰੇ ਤੀਰਥ ਹਨ, ਤੇ ਪੂਜਣ ਲਈ ਬਥੇਰੇ ਦੇਵਤੇ ਹਨ (ਭਾਵ, ਭਾਵੇਂ ਲੋਕ ਕਈ ਤੀਰਥਾਂ ਤੇ ਜਾ ਕੇ ਇਸ਼ਨਾਨ ਕਰਦੇ ਹਨ ਤੇ ਕਈ ਦੇਵਤਿਆਂ ਦੀ ਪੂਜਾ ਕਰਦੇ ਹਨ) ਪਰ (ਇਸ ਸਹਿਮ ਤੋਂ ਤੇ ਮਾਇਆ ਦੇ ਮੋਹ ਤੋਂ) ਖ਼ਲਾਸੀ ਨਹੀਂ ਹੋ ਸਕਦੀ । ਖ਼ਲਾਸੀ ਸਿਰਫ਼ ਪ੍ਰਭੂ ਦਾ ਸਿਮਰਨ ਕੀਤਿਆਂ ਹੀ ਹੁੰਦੀ ਹੈ ।4।1।6।57।

Angg 349

(ਮਨੁੱਖ ਦੇ) ਮਨ ਦੇ ਸੰਕਲਪ ਵਿਕਲਪ (ਮਾਨੋ) ਛੈਣੇ ਤੇ ਪੈਰਾਂ ਦੇ ਘੁੰਘਰੂ ਹਨ, ਦੁਨੀਆ ਦਾ ਮੋਹ ਢੋਲਕੀ ਹੈ-ਇਹ ਵਾਜੇ ਵੱਜ ਰਹੇ ਹਨ, ਤੇ (ਪ੍ਰਭੂ ਦੇ ਨਾਮ ਤੋਂ ਸੁੰਞਾ) ਮਨ (ਮਾਇਆ ਦੇ ਹੱਥਾਂ ਤੇ) ਨੱਚ ਰਿਹਾ ਹੈ (yearning for money the mind is dancing) । (ਇਸ ਨੂੰ ਕਹੀਦਾ ਹੈ) ਕਲਿਜੁਗ ਦਾ ਪ੍ਰਭਾਵ । ਜਤ ਸਤ ਨੂੰ ਸੰਸਾਰ ਵਿਚ ਕਿਤੇ ਥਾਂ ਨਹੀਂ ਰਿਹਾ ।1।

Angg 350

ਜਿਸ ਮਨੁੱਖ ਨੇ ਸ੍ਰੇਸ਼ਟ ਬੁੱਧਿ ਨੂੰ ਵਾਜਾ ਬਣਾਇਆ ਹੈ, ਪ੍ਰਭੂ-ਪਿਆਰ ਨੂੰ ਜੋੜੀ ਬਣਾਇਆ ਹੈ (ਇਹਨਾਂ ਸਾਜਾਂ ਦੇ ਵੱਜਣ ਨਾਲ, ਸ੍ਰੇਸ਼ਟ ਬੁੱਧਿ ਤੇ ਪ੍ਰਭੂ-ਪਿਆਰ ਦੀ ਬਰਕਤਿ ਨਾਲ) ਉਸ ਦੇ ਅੰਦਰ ਸਦਾ ਆਨੰਦ ਬਣਿਆ ਰਹਿੰਦਾ ਹੈ, ਉਸ ਦੇ ਮਨ ਵਿਚ ਉਤਸ਼ਾਹ ਰਹਿੰਦਾ ਹੈ । ਅਸਲ ਭਗਤੀ ਇਹੀ ਹੈ, ਤੇ ਇਹੀ ਹੈ ਮਹਾਨ ਤਪ । ਇਸ ਆਤਮਕ ਆਨੰਦ ਵਿਚ ਟਿਕੇ ਰਹਿ ਕੇ ਸਦਾ ਜੀਵਨ-ਰਸਤੇ ਉਤੇ ਤੁਰੋ । ਬੱਸ! ਇਹ ਨਾਚ ਨੱਚੋ (dance to the tune of spiritual notes) (ਰਾਸਾਂ ਵਿਚ ਨਾਚ ਨੱਚ ਕੇ ਉਸ ਨੂੰ ਕ੍ਰਿਸ਼ਨ-ਭਗਤੀ ਸਮਝਣਾ ਭੁਲੇਖਾ ਹੈ) ।1।

Angg 364

(ਪਰ ਜਿਤਨਾ ਚਿਰ ਮਨੁੱਖ ਦਾ) ਇਹ ਆਪਣਾ ਮਨ (ਮਾਇਆ ਦੇ ਮੋਹ ਵਿਚ) ਅੰਨ੍ਹਾ ਤੇ ਬੋਲਾ ਹੋਇਆ ਪਿਆ ਹੈ (ਉਹ ਜੇ ਭਗਤੀ ਵਜੋਂ) ਨਾਚ (dancing to the tunes of religious singing is worthless and propelled by ego) ਕਰਦਾ ਹੈ ਤੇ ਕਈ ਸਾਜ ਭੀ ਵਜਾਂਦਾ ਹੈ ਤਾਂ ਭੀ ਉਹ ਕਿਸੇ ਨੂੰ ਭੀ ਆਖ ਕੇ ਨਹੀਂ ਸੁਣਾ ਰਿਹਾ (ਕਿਉਂਕਿ ਉਹ ਤਾਂ ਆਪ ਹੀ ਨਹੀਂ ਸੁਣ ਰਿਹਾ) । ਉਸ ਦੇ ਆਪਣੇ ਅੰਦਰ ਤ੍ਰਿਸ਼ਨਾ-ਅੱਗ ਬਲ ਰਹੀ ਹੈ ਭਟਕਣਾ (ਦਾ) ਝੱਖੜ ਝੁੱਲ ਰਿਹਾ ਹੈ (ਅਜੇਹੀ ਹਾਲਤ ਵਿਚ ਉਸ ਦੇ ਅੰਦਰ ਗਿਆਨ ਦਾ) ਦੀਵਾ ਨਹੀਂ ਜਗ ਸਕਦਾ, ਉਹ (ਸਹੀ ਜੀਵਨ ਦੀ) ਸਮਝ ਨਹੀਂ ਹਾਸਲ ਕਰ ਸਕਦਾ ।1। ਗੁਰੂ ਦੇ ਸਨਮੁਖ ਰਹਿਣਾ ਹੀ ਨਾਚ ਹੈ (TRUE dance is staying TRUE to Gurbani) (ਇਸ ਤਰ੍ਹਾਂ) ਪਰਮਾਤਮਾ ਨਾਲ ਪਿਆਰ ਬਣਦਾ ਹੈ (ਇਸ ਤਰ੍ਹਾਂ ਮਨੁੱਖ ਆਪਣੇ) ਅੰਦਰੋਂ ਹਉਮੈ ਦੂਰ ਕਰਦਾ ਹੈ ਇਹੀ ਹੈ ਤਾਲ ਸਿਰ ਨਾਚ ਕਰਨਾ । (ਜੋ ਮਨੁੱਖ ਇਹ ਨਾਚ ਨੱਚਦਾ ਹੈ) ਸਦਾ-ਥਿਰ ਪ੍ਰਭੂ ਆਪ ਹੀ ਉਸ ਦਾ ਮਿੱਤਰ ਬਣ ਜਾਂਦਾ ਹੈ, ਗੁਰੂ ਦੇ ਸ਼ਬਦ ਦੀ ਰਾਹੀਂ ਉਸ ਦੇ ਅੰਦਰ ਵੱਸਦਾ ਪ੍ਰਭੂ ਉਸ ਦਾ ਪਛਾਣੂ ਹੋ ਜਾਂਦਾ ਹੈ ।2।

Angg 368

ਕਿਉਂ ਕੋਈ ਤਾਲ ਦੇਣ ਵਾਸਤੇ ਘੁੰਘਰੂ ਲੱਭਦਾ ਫਿਰੇ? (ਭਾਵ, ਮੈਨੂੰ ਘੁੰਘਰੂਆਂ ਦੀ ਲੋੜ ਨਹੀਂ), ਕਿਉਂ ਕੋਈ ਰਬਾਬ (ਆਦਿਕ ਸਾਜ) ਵਜਾਂਦਾ ਫਿਰੇ? (ਇਹ ਘੁੰਘਰੂ ਰਬਾਬ ਆਦਿਕ ਲਿਆਉਣ ਵਾਸਤੇ) ਆਉਂਦਿਆਂ ਜਾਂਦਿਆਂ ਕੁਝ ਨ ਕੁਝ ਸਮਾ ਲੱਗਦਾ ਹੈ । ਪਰ ਮੈਂ ਤਾਂ ਉਤਨਾ ਸਮਾ ਭੀ ਪਰਮਾਤਮਾ ਦਾ ਨਾਮ ਹੀ ਯਾਦ ਕਰਾਂਗਾ ।1।
(ਹੇ ਭਾਈ!) ਮੇਰੇ ਮਨ ਵਿਚ ਪਰਮਾਤਮਾ ਦੀ ਭਗਤੀ ਇਹੋ ਜਿਹੀ ਬਣੀ ਪਈ ਹੈ ਕਿ ਮੈਂ ਪਰਮਾਤਮਾ ਦੀ ਯਾਦ ਤੋਂ ਬਿਨਾ ਇਕ ਘੜੀ ਪਲ ਭੀ ਰਹਿ ਨਹੀਂ ਸਕਦਾ (ਮੈਨੂੰ ਯਾਦ ਤੋਂ ਬਿਨਾ ਆਤਮਕ ਮੌਤ ਜਾਪਣ ਲੱਗ ਪੈਂਦੀ ਹੈ) ਜਿਵੇਂ ਪਾਣੀ ਤੋਂ ਵਿਛੁੜ ਕੇ ਮੱਛੀ ਮਰ ਜਾਂਦੀ ਹੈ ।1।ਰਹਾਉ।
(ਹੇ ਭਾਈ!) ਗਾਣ ਵਾਸਤੇ ਕਿਉਂ ਕੋਈ ਪੰਜ ਤਾਰਾਂ ਤੇ ਸੱਤ ਸੁਰਾਂ ਮਿਲਾਂਦਾ ਫਿਰੇ? ਕਿਉਂ ਕੋਈ ਰਾਗ ਦੀ ਸੁਰ ਚੁੱਕਦਾ ਫਿਰੇ? ਇਹ ਤਾਰਾਂ ਸੁਰਾਂ ਮਿਲਾਂਦਿਆਂ ਤੇ ਸੁਰ ਚੁੱਕਦਿਆਂ ਕੁਝ ਨ ਕੁਝ ਸਮਾ ਜ਼ਰੂਰ ਲੱਗਦਾ ਹੈ । ਮੇਰਾ ਮਨ ਤਾਂ ਉਤਨਾ ਸਮਾ ਭੀ ਪਰਮਾਤਮਾ ਦੇ ਗੁਣ ਗਾਂਦਾ ਰਹੇਗਾ ।2।
(ਹੇ ਭਾਈ!) ਕਿਉਂ ਕੋਈ ਨੱਚਦਾ ਫਿਰੇ? (ਨੱਚਣ ਵਾਸਤੇ) ਕਿਉਂ ਕੋਈ ਪੈਰ ਖਿਲਾਰੇ? ਕਿਉਂ ਕੋਈ ਹੱਥ ਖਿਲਾਰੇ? (why waste time on dancing and related singing/music etc ?) ਇਹਨਾਂ ਹੱਥਾਂ ਪੈਰਾਂ ਨੂੰ ਖਿਲਾਰਦਿਆਂ ਭੀ ਥੋੜਾ-ਬਹੁਤ ਸਮਾ ਲੱਗਦਾ ਹੀ ਹੈ । ਮੇਰਾ ਮਨ ਤਾਂ ਉਤਨਾ ਸਮਾਂ ਭੀ ਪਰਮਾਤਮਾ ਨੂੰ ਹਿਰਦੇ ਵਿਚ ਵਸਾਂਦਾ ਰਹੇਗਾ ।3।
(ਹੇ ਭਾਈ! ਆਪਣੇ ਆਪ ਨੂੰ ਭਗਤ ਜ਼ਾਹਰ ਕਰਨ ਵਾਸਤੇ) ਕਿਉਂ ਕੋਈ ਲੋਕਾਂ ਨੂੰ ਯਕੀਨ ਦਿਵਾਂਦਾ ਫਿਰੇ? ਜੇ ਲੋਕਾਂ ਦੀ ਤਸੱਲੀ ਹੋ ਭੀ ਜਾਵੇ ਤਾਂ ਭੀ (ਪ੍ਰਭੂ-ਦਰ ਤੇ) ਇੱਜ਼ਤ ਨਹੀਂ ਮਿਲੇਗੀ । ਹੇ ਦਾਸ ਨਾਨਕ! (ਆਖ-ਹੇ ਭਾਈ!) ਸਦਾ ਆਪਣੇ ਹਿਰਦੇ ਵਿਚ ਪਰਮਾਤਮਾ ਨੂੰ ਸਿਮਰਦੇ ਰਹੋ, ਇਸ ਤਰ੍ਹਾਂ ਹਰੇਕ ਜੀਵ ਆਦਰ-ਸਤਕਾਰ ਕਰਦਾ ਹੈ ।4।10।62।

Angg 381

ਹੇ ਪ੍ਰਭੂ! (ਦੇਵੀ ਦੇਵਤਿਆਂ ਦੇ ਭਗਤ ਆਪਣੇ ਇਸ਼ਟ ਦੀ ਭਗਤੀ ਕਰਨ ਵੇਲੇ ਉਸ ਦੇ ਅੱਗੇ ਨਾਚ ਕਰਦੇ ਹਨ (Hindu worshipers dance in front of their dieties) ( , ਪਰ) ਤੇਰਾ ਭਗਤ ਤੇਰੀ ਸਿਫ਼ਤਿ-ਸਾਲਾਹ ਦੇ ਗੀਤ ਗਾਂਦਾ ਹੈ (ਇਹ, ਮਾਨੋ) ਉਹ ਨਾਚ ਕਰਦਾ ਹੈ (however, your Sikh sings your praises, as if he is dancing) । ਹੇ ਪ੍ਰਭੂ! ਤੇਰਾ ਭਗਤ ਤੇਰੀ ਸਿਫ਼ਤਿ-ਸਾਲਾਹ ਦਾ ਸ਼ਬਦ-ਰੂਪ ਵਾਜਾ (ਆਪਣੇ ਅੰਦਰ) ਲਗਾਤਾਰ ਵਜਾਂਦਾ ਰਹਿੰਦਾ ਹੈ (ਸ਼ਬਦ ਨੂੰ ਹਰ ਵੇਲੇ ਆਪਣੇ ਹਿਰਦੇ ਵਿਚ ਵਸਾਈ ਰੱਖਦਾ ਹੈ) ਇਹੀ ਹੈ ਉਸ ਦੇ ਵਾਸਤੇ ਰਬਾਬ ਤਬਲਾ ਛੈਣੇ ਘੁੰਘਰੂ (ਆਦਿਕ ਸਾਜ਼ਾਂ ਦਾ ਵੱਜਣਾ) ।1।ਰਹਾਉ।
(ਹੇ ਭਾਈ! ਪਰਮਾਤਮਾ ਦਾ ਭਗਤ ਜਿਉਂ ਜਿਉਂ ਸਿਫ਼ਤਿ-ਸਾਲਾਹ ਦਾ) ਉੱਦਮ ਕਰਦਾ ਹੈ ਉਸ ਦਾ ਮਨ ਪਵਿਤ੍ਰ ਹੁੰਦਾ ਜਾਂਦਾ ਹੈ, ਉਹ ਆਪਣੇ ਅੰਦਰੋਂ ਆਪਾ-ਭਾਵ ਦੂਰ ਕਰਦਾ ਹੈ (ਇਹ, ਮਾਨੋ, ਉਹ ਪਰਮਾਤਮਾ ਦੀ ਹਜ਼ੂਰੀ ਵਿਚ) ਨਾਚ ਕਰਦਾ ਹੈ । (ਪਰਮਾਤਮਾ ਦਾ ਸੇਵਕ) ਆਪਣੇ ਮਨ ਵਿਚ ਪਰਮਾਤਮਾ ਨੂੰ ਵਸਾਈ ਰੱਖਦਾ ਹੈ (ਇਸ ਤਰ੍ਹਾਂ) ਉਹ ਕਾਮਾਦਿਕ ਪੰਜਾਂ ਨੂੰ ਕਾਬੂ ਵਿਚ ਰੱਖਦਾ ਹੈ ।1।
ਹੇ ਨਾਨਕ! (ਪਰਮਾਤਮਾ ਦੀ ਸਿਫ਼ਤਿ-ਸਾਲਾਹ ਇਕ ਐਸਾ ਨਾਚ ਹੈ ਕਿ) ਜੇਹੜਾ ਜੇਹੜਾ ਮਨੁੱਖ ਇਸ ਨੂੰ ਸਿਦਕ ਧਾਰ ਕੇ ਸੁਣਦਾ ਵੇਖਦਾ ਹੈ ਉਸ ਦਾ ਜਨਮ ਮਰਨ ਦੇ ਗੇੜ ਦਾ ਦੁੱਖ ਦੂਰ ਹੋ ਜਾਂਦਾ ਹੈ । ਅਜੇਹਾ ਨਾਚ ( ਗੁਰੂ ਦੀ ਸਰਨ ਪੈਣ ਵਾਲੇ ਮਨੁੱਖ ਨੂੰ) (such a dance saves your Sikh from all miseries) ਨਰਕਾਂ ਤੋਂ ਬਚਾ ਲੈਂਦਾ ਹੈ (ਇਸ ਨਾਚ ਦੀ ਬਰਕਤਿ ਨਾਲ) ਉਹ (ਮੋਹ ਦੀ ਨੀਂਦ ਤੋਂ) ਜਾਗ ਪੈਂਦਾ ਹੈ ।4।4।43।

Angg 412

ਜੇ ਮਨੁੱਖ (ਗੁਰੂ ਦੇ) ਸ਼ਬਦ ਨੂੰ ਸਮਝ ਲਏ, ਤਾਂ ਉਹ ਆਪਣੇ ਅੰਦਰ ਸਦਾ-ਥਿਰ ਪ੍ਰਭੂ ਦਾ ਦੀਦਾਰ ਕਰ ਲੈਂਦਾ ਹੈ, ਉਸ ਦੇ ਅੰਦਰ ਅਜੇਹੀ ਆਤਮਕ ਅਵਸਥਾ ਬਣ ਜਾਂਦੀ ਹੈ ਕਿ, ਮਾਨੋ, ਬਿਨਾ ਹੱਥੀਂ ਵਜਾਏ ਵਾਜਾ ਵੱਜਦਾ ਹੈ ਤੇ ਬਿਨਾ ਪੈਰੀਂ ਨੱਚਿਆਂ (one who understands the spirit of Gurbani neither needs dancing nor dance related music, singing etc) ਤਾਲ ਪੂਰੀਦਾ ਹੈ ।
ਜਿਸ ਮਨੁੱਖ ਨੂੰ ਰੱਖਣਹਾਰ ਪ੍ਰਭੂ ਮੇਹਰ ਦੀ ਨਜ਼ਰ ਕਰ ਕੇ (ਮਾਇਆ ਦੇ ਮੋਹ ਤੋਂ) ਬਚਾਂਦਾ ਹੈ, ਉਸ ਦੇ ਅੰਦਰ ਉਹ ਸਦਾ-ਥਿਰ ਪ੍ਰਭੂ ਪਰਗਟ ਹੋ ਜਾਂਦਾ ਹੈ, ਉਸ ਨੂੰ ਆਪਣੇ ਅੰਤਰ ਆਤਮੇ ਸੁਖ ਹੀ ਸੁਖ ਪ੍ਰਤੀਤ ਹੁੰਦੇ ਹਨ ।7।

Angg 464

(ਉਸ ਨਿਰੰਕਾਰ ਦਾ ਗਿਆਨ ਪ੍ਰਾਪਤ ਕਰਨ ਲਈ) ਕਈ ਮਨੁੱਖ ਮੰਗਤੇ ਬਣ ਕੇ ਨੱਚਦੇ (to aquire Lord TRUTH's vision some dance like beggers in asorted manner) ਹਨ ਤੇ ਕਈ ਤਰ੍ਹਾਂ ਦੇ ਤਾਲ ਪੂਰਦੇ ਹਨ, ਰਾਸਧਾਰੀਏ ਭੀ ਬਜ਼ਾਰਾਂ ਵਿਚ ਆ ਕੇ ਰਾਸਾਂ ਪਾਂਦੇ ਹਨ, ਰਾਜਿਆਂ ਤੇ ਰਾਣੀਆਂ ਦੇ ਸਰੂਪ ਬਣਾ ਬਣਾ ਕੇ ਗਾਉਂਦੇ ਹਨ ਤੇ (ਮੂੰਹੋਂ) ਕਈ ਢੰਗਾਂ ਦੇ ਬਚਨ ਬੋਲਦੇ ਹਨ, ਲੱਖਾਂ ਰੁਪਇਆਂ ਦੇ (ਭਾਵ, ਕੀਮਤੀ) ਵਾਲੇ ਤੇ ਹਾਰ ਪਾਂਦੇ ਹਨ.

465

(ਰਾਸਧਾਰੀਏ) ਰੋਜ਼ੀ ਦੀ ਖ਼ਾਤਰ ਨੱਚਦੇ ਹਨ ਅਤੇ ਆਪਣੇ ਆਪ ਨੂੰ ਭੁਇˆ ਤੇ ਮਾਰਦੇ ਹਨ । ਗੋਪੀਆਂ (ਦੇ ਸਾਂਗ ਬਣ ਕੇ) ਗਾਉਂਦੇ ਹਨ, ਕਾਨ੍ਹ (ਦੇ ਸਾਂਗ ਬਣ ਕੇ) ਗਾਉਂਦੇ ਹਨ, ਸੀਤਾ ਰਾਮ ਜੀ ਤੇ ਹੋਰ ਰਾਜਿਆਂ ਦੇ ਸਾਂਗ ਬਣ ਕੇ ਗਾਉਂਦੇ ਹਨ ।
(ਨੱਚਣ ਅਤੇ ਫੇਰੀਆਂ ਲੈਣ ਨਾਲ ਜੀਵਨ ਦਾ ਉਧਾਰ ਨਹੀਂ ਹੋ ਸਕਦਾ, ਵੇਖੋ ਬੇਅੰਤ ਪਦਾਰਥ ਤੇ ਜੀਵ ਸਦਾ ਭੌਂਦੇ ਰਹਿੰਦੇ ਹਨ) ਕੋਹਲੂ, ਚਰਖਾ, ਚੱਕੀ, ਚੱਕ ਥਲਾਂ ਦੇ ਬੇਅੰਤ ਵਰੋਲੇ, ਲਾਟੂ, ਮਧਾਣੀਆਂ, ਫਲ੍ਹੇ, ਪੰਛੀ, ਭੰਭੀਰੀਆਂ ਜੋ ਇਕ-ਸਾਹੇ ਉਡਦੀਆਂ ਰਹਿੰਦੀਆਂ ਹਨ-ਇਹ ਸਭ ਭੌਂਦੇ ਰਹਿੰਦੇ ਹਨ । ਸੂਲ ਉੱਤੇ ਚਾੜ੍ਹ ਕੇ ਕਈ ਜੰਤ ਭਵਾਈਂਦੇ ਹਨ । ਹੇ ਨਾਨਕ! ਭੌਣ ਵਾਲੇ ਜੀਵਾਂ ਦਾ ਅੰਤ ਨਹੀਂ ਪੈ ਸਕਦਾ । (ਇਸੇ ਤਰ੍ਹਾਂ) ਉਹ ਪ੍ਰਭੂ ਜੀਵਾਂ ਨੂੰ (ਮਾਇਆ ਦੇ) ਜ਼ੰਜੀਰਾਂ ਵਿਚ ਜਕੜ ਕੇ ਭਵਾਉਂਦਾ ਹੈ, ਹਰੇਕ ਜੀਵ ਆਪਣੇ ਕੀਤੇ ਕਰਮਾਂ ਦੇ ਸੰਸਕਾਰਾਂ ਅਨੁਸਾਰ ਨੱਚ ਰਿਹਾ ਹੈ ।
ਜੋ ਜੀਵ ਨੱਚ ਨੱਚ ਕੇ ਹੱਸਦੇ ਹਨ, ਉਹ (ਅੰਤ ਨੂੰ) ਰੋ ਕੇ (ਏਥੋਂ) ਤੁਰਦੇ ਹਨ । (those who recklessly dance and laugh around, in the end, depart crying) (ਉਂਞ) ਭੀ ਨੱਚਣ ਟੱਪਣ ਨਾਲ ਕਿਸੇ ਉੱਚੀ ਅਵਸਥਾ ਤੇ ਨਹੀਂ ਅੱਪੜ ਜਾਂਦੇ, ਤੇ ਨਾ ਹੀ ਉਹ ਸਿੱਧ ਬਣ ਜਾਂਦੇ ਹਨ (moreover, neither can one reach the state of spiritually higher consciousness nor can one achieve perfection through dancing and jumping around)
ਨੱਚਣਾ ਕੁੱਦਣਾ (ਕੇਵਲ) ਮਨ ਦਾ ਸ਼ੌਕ ਹੈ, (dancing and jumping around is just a fancy and passion of mind. O Nanak! wisdom can be acquired only through fear and grace of Lord TRUTH) ਹੇ ਨਾਨਕ! ਪ੍ਰੇਮ ਕੇਵਲ ਉਹਨਾਂ ਦੇ ਮਨ ਵਿਚ ਹੀ ਹੈ ਜਿਨ੍ਹਾਂ ਦੇ ਮਨ ਵਿਚ ਰੱਬ ਦਾ ਡਰ ਹੈ ।2।

469

ਜੋ ਮਨੁੱਖ ਆਪਣੇ ਆਪ ਨੂੰ ਗਿਆਨ-ਵਾਨ (ਉਪਦੇਸ਼ਕ) ਅਖਵਾਂਦੇ ਹਨ, ਉਹ ਨੱਚਦੇ ਹਨ, (those who call themselves scholars and preachers dance, sing, play music, flaunt fancy costumes, yell and preach vigorously) ਵਾਜੇ ਵਜਾਂਦੇ ਹਨ ਅਤੇ ਕਈ ਤਰ੍ਹਾਂ ਦੇ ਭੇਸ ਵਟਾਂਦੇ ਹਨ ਤੇ ਸ਼ਿੰਗਾਰ ਕਰਦੇ ਹਨ; ਉਹ ਗਿਆਨੀ ਉੱਚੀ ਉੱਚੀ ਕੂਕਦੇ ਹਨ, ਜੁੱਧਾਂ ਦੇ ਪਰਸੰਗ ਸੁਣਾਂਦੇ ਹਨ ਅਤੇ ਜੋਧਿਆਂ ਦੀਆਂ ਵਾਰਾਂ ਦੀ ਵਿਆਖਿਆ ਕਰਦੇ ਹਨ ।
ਪੜ੍ਹੇ-ਲਿਖੇ ਮੂਰਖ (these educated idiots know only trickery and vague arguments for the sake of gathering wealth) ਨਿਰੀਆਂ ਚਲਾਕੀਆਂ ਕਰਨੀਆਂ ਤੇ ਦਲੀਲਾਂ ਦੇਣੀਆਂ ਹੀ ਜਾਣਦੇ ਹਨ, (ਪਰ) ਮਾਇਆ ਦੇ ਇਕੱਠਾ ਕਰਨ ਵਿਚ ਜੁੱਟੇ ਹੋਏ ਹਨ ।