Sri Guru Granth Sahib on dance Page3

From SikhiWiki
Revision as of 07:26, 30 March 2014 by Keerat (talk | contribs)
Jump to navigationJump to search

<<..Sri Guru Granth Sahib on dance Page2

Part-II: Relevant Extracts from Prof Sahib Singh's DARPAN

Angg 74: Dance through the endless cycle of death and rebirth

  • ਮੈਂ ਮਾਲਕ-ਪ੍ਰਭੂ ਦਾ ਅੰਞਾਣ ਜਿਹਾ ਪਹਿਲਵਾਨ ਸਾਂ, ਪਰ ਗੁਰੂ ਨੂੰ ਮਿਲ ਕੇ ਮੈਂ ਉੱਚੇ ਦੁਮਾਲੇ ਵਾਲਾ ਬਣ ਗਿਆ ਹਾਂ। I was an amateurish wrestler of Lord TRUTH, who through Gurbani's grace became a high ranking professional.
  • ਜਗਤ-ਅਖਾੜੇ ਵਿਚ ਸਾਰੇ ਜੀਵ ਆ ਇਕੱਠੇ ਹੋਏ ਹਨ , ਤੇ (ਇਸ ਅਖਾੜੇ ਨੂੰ) ਪਿਆਰਾ ਪ੍ਰਭੂ ਆਪ ਬੈਠਾ ਵੇਖ ਰਿਹਾ ਹੈ ।17। Spectators across the world have gathered and Lord TRUTH is presiding over all.
  • ਵਾਜੇ ਵੱਜ ਰਹੇ ਹਨ, ਢੋਲ ਵੱਜ ਰਹੇ ਹਨ, ਨਗਾਰੇ ਵੱਜ ਰਹੇ ਹਨ (ਭਾਵ, ਸਾਰੇ ਜੀਵ ਮਾਇਆ ਵਾਲੀ ਦੌੜ-ਭਜ ਕਰ ਰਹੇ ਹਨ) ਪਹਿਲਵਾਨ ਆ ਇਕੱਠੇ ਹੋਏ ਹਨ, (ਪਿੜ ਦੇ ਦੁਆਲੇ, ਜਗਤ-ਅਖਾੜੇ ਵਿਚ) ਫੇਰੀਆਂ ਲੈ ਰਹੇ ਹਨ ।Loud music and heavy drums are beating (i.e all are indulging in a rat race for wealth). Wrestlers have gathered and they are posing/showing off their strength by going around the ring.
  • ਮੇਰੀ ਪਿੱਠ ਉੱਤੇ (ਮੇਰੇ) ਗੁਰੂ ਨੇ ਥਾਪੀ ਦਿੱਤੀ, ਤਾਂ ਮੈਂ (ਵਿਰੋਧੀ) ਪੰਜੇ (ਕਾਮਾਦਿਕ) ਜੁਆਨ ਕਾਬੂ ਕਰ ਲਏ ।18।Lord TRUTH lovingly patted on my back and I arrested my five opponents(Sexual lust, anger, greed, attachment and ego) in one go.
  • ਸਾਰੇ (ਨਰ ਨਾਰ) ਮਨੁੱਖਾ ਜਨਮ ਲੈ ਕੇ ਆਏ ਹਨ, ਪਰ (ਇੱਥੇ ਆਪੋ ਆਪਣੇ ਕੀਤੇ ਕਰਮਾਂ ਅਨੁਸਾਰ) ਪਰਲੋਕ-ਘਰ ਵਿਚ ਵੱਖ ਵੱਖ ਜੂਨਾਂ ਵਿਚ ਪੈ ਕੇ ਜਾਣਗੇ ।All have landed on this earth in human form, however they will be reborn in varied non human forms.
  • ਜੇਹੜੇ ਮਨੁੱਖ ਗੁਰੂ ਦੇ ਦੱਸੇ ਰਾਹ ਤੇ ਤੁਰਦੇ ਹਨ, ਉਹ ਇੱਥੋਂ (ਹਰਿ-ਨਾਮ ਦਾ) ਨਫ਼ਾ ਖੱਟ ਕੇ ਜਾਂਦੇ ਹਨ । Those who walk the path shown by Gurbani leave this world with Lord TRUTH's TRUE Name to their credit
  • ਪਰ ਆਪਣੇ ਮਨ ਦੇ ਪਿੱਛੇ ਤੁਰਨ ਵਾਲੇ ਬੰਦੇ ਪਹਿਲੀ ਰਾਸ-ਪੂੰਜੀ ਭੀ ਗਵਾ ਜਾਂਦੇ ਹਨ (ਪਹਿਲੇ ਕੀਤੇ ਭਲੇ ਕੰਮਾਂ ਦੇ ਸੰਸਕਾਰ ਵੀ ਮੰਦ ਕਰਮਾਂ ਦੀ ਰਾਹੀਂ ਮਿਟਾ ਕੇ ਜਾਂਦੇ ਹਨ) ।19।However those who live life chasing their own will loose even their their principal credit of good deeds
  • ਹੇ ਪ੍ਰਭੂ! ਤੇਰਾ ਨਾਹ ਕੋਈ ਖ਼ਾਸ ਰੰਗ ਹੈ ਤੇ ਨਾਹ ਕੋਈ ਖ਼ਾਸ ਚਿਹਨ-ਚੱਕਰ ਹਨ, ਫਿਰ ਭੀ, ਹੇ ਹਰੀ! ਤੂੰ (ਸਾਰੇ ਜਗਤ ਵਿਚ ਪ੍ਰਤੱਖ ਦਿੱਸਦਾ ਹੈਂ)।O Lord TRUTH! though you have no specific color or physical attributes still you are clearly seen through the world around us.
  • ਤੇਰੀ ਭਗਤੀ ਕਰਨ ਵਾਲੇ ਬੰਦੇ ਤੇਰੀਆਂ ਸਿਫ਼ਤਾਂ ਸੁਣ ਸੁਣ ਕੇ ਤੈਨੂੰੈ ਸਿਮਰਦੇ ਹਨ ।Your worshipers listen to your magnanimity and remember you.
  • ਤੂੰ ਗੁਣਾਂ ਦਾ ਖ਼ਜ਼ਾਨਾ ਹੈਂ । You are a treasure of knowledge and wisdom.
  • ਤੇਰੇ ਭਗਤ ਤੇਰੇ ਪਿਆਰ ਵਿਚ ਰੰਗੇ ਰਹਿੰਦੇ ਹਨ ।20।Your Sikhs remain engrossed in your love.
  • ਹੇ ਨਾਨਕ! (ਆਖ-) ਗੁਰੂ ਨੇ ਮੇਰੀ (ਮਾਇਆ ਦੇ ਮੋਹ ਦੀ) ਫਾਹੀ ਕੱਟ ਦਿੱਤੀ ਹੈ, ਤੇ ਮੈਂ ਸਦਾ ਹੀ ਉਸ ਪਿਆਰੇ ਪ੍ਰਭੂ ਦੀ ਸੋਹਣੀ ਸੇਵਾ ਭਗਤੀ ਕਰਦਾ ਰਹਿੰਦਾ ਹਾਂ ।O Nanak! Gurbani has broken my shackles of love for worldly wealth and now I am always engrossed in your service and worship
  • (ਗੁਰੂ ਦੀ ਕਿਰਪਾ ਨਾਲ) ਢੂੰਢ ਕੇ ਮੈਂ (ਸਿਮਰਨ ਭਗਤੀ ਦਾ) ਮੌਕਾ ਪ੍ਰਾਪਤ ਕਰ ਲਿਆ ਹੈ, ਹੁਣ ਮੈਂ ਮੁੜ ਮੁੜ ਇਸ ਜਗਤ-ਅਖਾੜੇ ਵਿਚ ਭਟਕਦਾ ਨਹੀਂ ਫਿਰਾਂਗਾ।21।2।29।Through Gurbani's grace and after a thorough search I have acquired an opportunity of Lord TRUTH's worship. Hereafter I will not have to dance around this worldly wrestling arena of death and rebirth.

Angg 121 through 124: 'TRUE Dance Form' Defined

  • ਜਿਉਂ ਜਿਉਂ ਮਨੁੱਖ ਭਗਤੀ ਦ੍ਰਿੜ੍ਹ ਕਰਦਾ ਹੈ ਉਸ ਦਾ ਮਨ ਹੁਲਾਰੇ ਵਿਚ ਆਉਂਦਾ ਹੈ, ਗੁਰੂ ਦੇ ਸ਼ਬਦ ਦੀ ਰਾਹੀਂ ਉਹ ਆਪਣੇ ਮਨ ਨੂੰ ਉਧਰ ਹੀ ਟਿਕਾਈ ਰੱਖਦਾ ਹੈ (ਬਾਹਰ ਭਟਕਣ ਤੋਂ ਬਚਾਈ ਰੱਖਦਾ ਹੈ) । Progressively as one gets committed to Lord TRUTH's worship, his heart swings with ecstasy,
  • (ਜਿਵੇਂ ਕੋਈ ਰਾਸਧਾਰੀਆ ਰਾਸ ਪਾਣ ਵੇਲੇ ਰਾਗ ਦੇ ਸ਼ਾਜ਼ਾਂ ਦੇ ਨਾਲ ਨਾਲ ਮਿਲ ਕੇ ਨਾਚ ਕਰਦਾ ਹੈ, ਤਿਵੇਂ) ਉਹ ਮਨੁੱਖ (ਮਾਨੋ) ਸੱਚਾ ਨਾਚ ਕਰਦਾ ਹੈ (ਜਦੋਂ ਉਹ ਆਪਣੇ ਅੰਦਰੋਂ) ਮਾਇਆ ਦਾ ਮੋਹ ਦੂਰ ਕਰਦਾ ਹੈ। ਗੁਰੂ ਦੇ ਸ਼ਬਦ ਵਿਚ ਜੁੜ ਕੇ ਉਹ (ਆਤਮਕ) ਨਾਚ ਕਰਦਾ ਹੈ ।3।as if a Hindu worshiper is physically dancing before his Deity. Thus detached from the worldly wealth and engrossed in Gurbani, he partakes in true 'dance form'.
  • ਪਰ ਜੇਹੜਾ ਮਨੁੱਖ ਉੱਚੀ ਉੱਚੀ ਸੁਰ ਵਿਚ ਬੋਲਦਾ ਹੈ ਤੇ ਆਪਣੇ ਸਰੀਰ ਨੂੰ ਪਟਕਾਂਦਾ ਹੈ, ਉਹ ਮਾਇਆ ਦੇ ਮੋਹ ਵਿਚ ਫਸਿਆ ਹੋਇਆ ਹੈ, ਉਸ ਨੂੰ ਆਤਮਕ ਮੌਤ ਨੇ ਆਪਣੀ ਤੱਕ ਵਿਚ ਰੱਖਿਆ ਹੋਇਆ ਹੈ । ਉਸ ਦੇ ਮਨ ਨੂੰ ਮਾਇਆ ਦਾ ਮੋਹ ਹੀ ਨਚਾ ਰਿਹਾ ਹੈ, ਉਸ ਦੇ ਅੰਦਰ ਛਲ ਹੈ ਤੇ ਉਹ ਦੁੱਖ ਪਾਂਦਾ ਹੈ ।4। However, one who gets into a trance, yells and throws tantrums, is in the grip of love for wealth; that is what makes him dance. The messenger of intellectual death shall hunt him down. The deceit within makes him suffer in pain.
  • ਪਰ ਜੇਹੜਾ ਮਨੁੱਖ ਨਿਰੇ ਸਾਜ਼ ਵਜਾਂਦਾ ਹੈ ਤੇ ਸਾਜ਼ਾਂ ਦੇ ਨਾਲ ਮਿਲ ਕੇ ਨਾਚ ਕਰਦਾ ਹੈ ਉਹ (ਇਸ ਤਰ੍ਹਾਂ) ਪਰਮਾਤਮਾ ਦਾ ਨਾਮ ਨਾਹ ਹੀ ਸੁਣਦਾ ਹੈ ਤੇ ਨਾਹ ਹੀ ਆਪਣੇ ਮਨ ਵਿਚ ਵਸਾਂਦਾ ਹੈ। ਉਹ ਤਾਂ ਮਾਇਆ ਕਮਾਣ ਦੀ ਖ਼ਾਤਰ ਪਿੜ ਬੰਨ੍ਹ ਕੇ ਨੱਚਦਾ ਹੈ। ਮਾਇਆ ਦੇ ਮੋਹ ਵਿਚ ਟਿਕਿਆ ਰਹਿ ਕੇ ਉਹ ਦੁੱਖ ਹੀ ਸਹਾਰਦਾ ਹੈ (ਇਸ ਨਾਚ ਨਾਲ ਉਹ ਆਤਮਕ ਆਨੰਦ ਨਹੀਂ ਮਾਣ ਸਕਦਾ) ।6। Further, one who plays musical instruments and dances to their tune, is neither listening to Gurbani, nor can he grasp any wisdom contained therein. Tied in the shackles of love for wealth, he suffers in pain.(through such a dance he can not relish any peace within himself).
  • ਮੈਂ ਉਸ ਮਨੁੱਖ ਤੋਂ ਸਦਾ ਸਦਕੇ ਜਾਂਦਾ ਹਾਂ, ਜੇਹੜਾ ਪਰਮਾਤਮਾ ਦੇ ਨਾਮ ਵਿਚ ਜੁੜ ਕੇ ਆਪਣਾ ਜੀਵਨ ਸੁੰਦਰ ਬਣਾ ਲੈਂਦਾ ਹੈ । My soul is a sacrifice to one who gets committed to Gurbani and thus makes his life worthwhile.
  • ਗੁਰੂ ਦੇ ਸਨਮੁਖ ਰਹਿਣ ਵਾਲਾ ਮਨੁੱਖ ਪ੍ਰਭੂ ਦੇ ਗੁਣ ਗਾਂਦਾ ਰਹਿੰਦਾ ਹੈ, ਉਸ ਦਾ ਮਨ (ਨਾਮ ਸਿਮਰਨ ਦੇ) ਹੁਲਾਰੇ ਵਿਚ ਆਇਆ ਰਹਿੰਦਾ ਹੈ, ਗੁਰੂ ਦਾ ਆਸਰਾ ਰੱਖਣ ਵਾਲਾ ਮਨੁੱਖ ਪਰਮਾਤਮਾ (ਦੇ ਚਰਨਾਂ) ਨਾਲ ਆਪਣਾ ਮਨ ਜੋੜੀ ਰੱਖਦਾ ਹੈ ।1।ਰਹਾਉ। Such a person who is TRUE to Gurbani, Sings and partakes in 'True Dance Form'

Angg 142: Yearnings for Wealth and Ego Make One 'Dance Shamelessly'

  • (ਅਸਲ ਵਿਚ) ਉਹ ਮਨੁੱਖ ਜੀਊਂਦਾ ਹੈ, ਜਿਸ ਦੇ ਮਨ ਵਿਚ ਪਰਮਾਤਮਾ ਵੱਸ ਰਿਹਾ ਹੈ । ਹੇ ਨਾਨਕ! (ਬੰਦਗੀ ਵਾਲੇ ਤੋਂ ਬਿਨਾ) ਕੋਈ ਹੋਰ ਜੀਊਂਦਾ ਨਹੀਂ ਹੈ ।He alone is considered truly alive, whose mind is filled with the Lord TRUTH. O Nanak! no one else devoid of Lord TRUTH's Name(Gurbani) is alive.
  • ਜੇ ਨਾਮ-ਵਿਹੂਣਾ (ਵੇਖਣ ਨੂੰ) ਜੀਊਂਦਾ (ਭੀ) ਹੈ ਤਾਂ ਉਹ ਇੱਜ਼ਤ ਗਵਾ ਕੇ (ਏਥੋਂ) ਜਾਂਦਾ ਹੈ, ਜੋ ਕੁਝ (ਏਥੇ) ਖਾਂਦਾ ਪੀਂਦਾ ਹੈ, ਹਰਾਮ ਹੀ ਖਾਂਦਾ ਹੈ । Devoid of Lod TRUTH's Name one who merely lives shall depart in dishonor. Everything he eats is impure.
  • ਜਿਸ ਮਨੁੱਖ ਦਾ ਰਾਜ ਵਿਚ ਪਿਆਰ ਹੈ, ਮਾਲ ਵਿਚ ਮੋਹ ਹੈ, ਉਹ ਇਸ ਮੋਹ ਵਿਚ ਮਸਤਿਆ ਹੋਇਆ ਬੇ-ਸ਼ਰਮ ਹੋ ਕੇ ਨੱਚਦਾ ਹੈ (ਭਾਵ, ਮੱਚਦਾ ਹੈ, ਆਕੜਦਾ ਹੈ)(engrossed in ego he shamelessly dances)
  • ਹੇ ਨਾਨਕ! ਪ੍ਰਭੂ ਦੇ ਨਾਮ ਤੋਂ ਸੱਖਣਾ ਮਨੁੱਖ ਠੱਗਿਆ ਜਾ ਰਿਹਾ ਹੈ, ਲੁੱਟਿਆ ਜਾ ਰਿਹਾ ਹੈ, ਇੱਜ਼ਤ ਗਵਾ ਕੇ (ਇਥੋਂ) ਜਾਂਦਾ ਹੈ ।1।

Angg 159: TRUTH Can Not be Realised Through Reckless Dancing

  • ਮੂਰਖ ਲੋਕ ਰਾਸਾਂ ਪਾਂਦੇ ਹਨ ਤੇ ਆਪਣੇ ਆਪ ਨੂੰ ਭਗਤ ਪਰਗਟ ਕਰਦੇ ਹਨ, (ਉਹ ਮੂਰਖ ਰਾਸਾਂ ਪਾਣ ਵੇਲੇ) ਨੱਚ ਨੱਚ ਕੇ ਟੱਪਦੇ ਹਨ (ਪਰ ਅੰਤਰ ਆਤਮੇ ਹਉਮੈ ਦੇ ਕਾਰਨ ਆਤਮਕ ਆਨੰਦ ਦੇ ਥਾਂ) ਦੁਖ ਹੀ ਦੁਖ ਪਾਂਦੇ ਹਨ ।
  • ਨੱਚਣ ਟੱਪਣ ਨਾਲ ਭਗਤੀ ਨਹੀਂ ਹੁੰਦੀ TRUTH can not be realised through wreckless dancing
  • ਪਰਮਾਤਮਾ ਦੀ ਭਗਤੀ ਉਹੀ ਮਨੁੱਖ ਪ੍ਰਾਪਤ ਕਰ ਸਕਦਾ ਹੈ, ਜੇਹੜਾ ਗੁਰੂ ਦੇ ਸ਼ਬਦ ਵਿਚ ਜੁੜ ਕੇ (ਆਪਾ-ਭਾਵ ਵਲੋਂ, ਹਉਮੈ ਵਲੋਂ) ਮਰਦਾ ਹੈ ।3।

Angg 169: My Heart Should Dance to the Tune of Lord TRUTH's Name(Gurbani)

  • ਹੇ ਦਇਆਲ ਪ੍ਰਭੂ! ਹੇ ਸਰਨ ਪਏ ਦੀ ਰੱਖਿਆ ਕਰਨ ਵਾਲੇ ਪ੍ਰਭੂ! ਮੈਂ ਤੇਰੇ ਦਰ ਤੋਂ ਤੇਰਾ ਨਾਮ ਮੰਗਦਾ ਹਾਂ, ਮੈਨੂੰ ਇਹ ਦਾਤਿ ਬਖ਼ਸ਼ ।
  • ਮੈਨੂੰ ਆਪਣੇ ਦਾਸਾਂ ਦਾ ਦਾਸ ਬਣਾਈ ਰੱਖ ਤਾਂ ਜੁ ਮੇਰਾ ਮਨ (ਤੇਰੇ ਨਾਮ ਵਿਚ ਜੁੜ ਕੇ) ਸਦਾ ਨਾਚ (spiritual dance) ਕਰਦਾ ਰਹੇ (ਸਦਾ ਆਤਮਕ ਆਨੰਦ ਮਾਣਦਾ ਰਹੇ) ।3।

Angg 277

(ਪ੍ਰਭੂ ਜੀਵਾਂ ਵਿਚ ਵਿਆਪਕ ਹੋ ਕੇ) ਕਦੇ ਕਈ ਕਿਸਮਾਂ ਦੇ ਨਾਚ (Lord TRUTH(read GOD)dances) ਕਰ ਰਿਹਾ ਹੈ, ਕਦੇ ਦਿਨੇ ਰਾਤ ਸੁੱਤਾ ਰਹਿੰਦਾ ਹੈ ।
ਕਦੇ ਕ੍ਰੋਧ (ਵਿਚ ਆ ਕੇ) ਬੜਾ ਡਰਾਉਣਾ (ਲੱਗਦਾ ਹੈ), ਕਦੇ ਜੀਵਾਂ ਦੇ ਚਰਨਾਂ ਦੀ ਧੂੜ (ਬਣਿਆ ਰਹਿੰਦਾ ਹੈ);
ਕਦੇ ਵੱਡਾ ਰਾਜਾ ਬਣ ਬੈਠਦਾ ਹੈ, ਕਦੇ ਇਕ ਨੀਵੀਂ ਜਾਤਿ ਦੇ ਮੰਗਤੇ ਦਾ ਸਾਂਗ (ਬਣਾ ਰੱਖਿਆ ਹੈ);
ਕਦੇ ਆਪਣੀ ਬਦਨਾਮੀ ਕਰਾ ਰਿਹਾ ਹੈ, ਕਦੇ ਚੰਗਾ ਅਖਵਾ ਰਿਹਾ ਹੈ;
ਜੀਵ ਉਸੇ ਤਰ੍ਹਾਂ ਜੀਵਨ ਬਿਤੀਤ ਕਰਦਾ ਹੈ ਜਿਵੇਂ ਪ੍ਰਭੂ ਕਰਾਉਂਦਾ ਹੈ । ਹੇ ਨਾਨਕ! (ਕੋਈ ਵਿਰਲਾ ਮਨੁੱਖ) ਗੁਰੂ ਦੀ ਕਿਰਪਾ ਨਾਲ ਪ੍ਰਭੂ ਨੂੰ ਸਿਮਰਦਾ ਹੈ ।6।

Angg 277-278

(ਸਰਬ-ਵਿਆਪੀ ਪ੍ਰਭੂ) ਕਦੇ ਪੰਡਤ ਬਣ ਕੇ (ਦੂਜਿਆਂ ਨੂੰ) ਉਪਦੇਸ਼ ਕਰ ਰਿਹਾ ਹੈ, ਕਦੇ ਮੋਨੀ ਸਾਧੂ ਹੋ ਕੇ ਸਮਾਧੀ ਲਾਈ ਬੈਠਾ ਹੈ;
ਕਦੇ ਤੀਰਥਾਂ ਦੇ ਕਿਨਾਰੇ ਇਸ਼ਨਾਨ ਕਰ ਰਿਹਾ ਹੈ, ਕਦੇ ਸਿੱਧ ਤੇ ਸਾਧਿਕ (ਦੇ ਰੂਪ ਵਿਚ) ਮੂੰਹੋਂ ਗਿਆਨ ਦੀਆਂ ਗੱਲਾਂ ਕਰਦਾ ਹੈ;
ਕਦੇ ਕੀੜੇ ਹਾਥੀ ਭੰਬਟ (ਆਦਿਕ) ਜੀਵ ਬਣਿਆ ਹੋਇਆ ਹੈ ਅਤੇ (ਆਪਣਾ ਹੀ) ਭਵਾਇਆ ਹੋਇਆ ਕਈ ਜੂਨਾਂ ਵਿਚ ਭਉਂ ਰਿਹਾ ਹੈ;
ਬਹੁ-ਰੂਪੀਏ ਵਾਂਗ ਕਈ ਤਰ੍ਹਾਂ ਦੇ ਰੂਪ ਵਿਖਾ ਰਿਹਾ ਹੈ, ਜਿਉਂ ਪ੍ਰਭੂ ਨੂੰ ਭਾਉਂਦਾ ਹੈ ਤਿਵੇਂ (ਜੀਵਾਂ ਨੂੰ) ਨਚਾਉਂਦਾ (Lord TRUTH's will makes all beings dace to his tune) ਹੈ ।
ਉਹੀ ਹੁੰਦਾ ਹੈ ਜੋ ਉਸ (ਮਾਲਕ) ਨੂੰ ਚੰਗਾ ਲੱਗਦਾ ਹੈ । ਹੇ ਨਾਨਕ! (ਉਸ ਵਰਗਾ) ਕੋਈ ਹੋਰ ਦੂਜਾ ਨਹੀਂ ਹੈ ।7।

Angg 335-336

ਹੇ ਕਮਲੇ ਮਨਾ! (ਇਹ ਜਗਤ) ਪਰਮਾਤਮਾ ਨੇ (ਜੀਵਾਂ ਨੂੰ ਰੁੱਝੇ ਰੱਖਣ ਲਈ) ਇਕ ਖੇਡ ਬਣਾਈ ਹੈ ਜਿਵੇਂ (ਲੋਕ ਹਾਥੀ ਨੂੰ ਫੜਨ ਲਈ) ਕਲਬੂਤ ਦੀ ਹਥਣੀ (ਬਣਾਉਂਦੇ ਹਨ); (ਉਸ ਹਥਣੀ ਨੂੰ ਵੇਖ ਕੇ) ਕਾਮ ਦੀ ਵਾਸ਼ਨਾ ਦੇ ਕਾਰਨ ਹਾਥੀ ਫੜਿਆ ਜਾਂਦਾ ਹੈ ਤੇ ਆਪਣੇ ਸਿਰ ਉੱਤੇ (ਸਦਾ ਮਹਾਉਤ ਦਾ) ਅੰਕਸ ਸਹਾਰਦਾ ਹੈ, (ਤਿਵੇਂ) ਹੇ ਝੱਲੇ ਮਨ! (ਤੂੰ ਭੀ ਮਨ-ਮੋਹਨੀ ਮਾਇਆ ਵਿਚ ਫਸ ਕੇ ਦੁੱਖ ਸਹਾਰਦਾ ਹੈਂ) ।1।
ਹੇ ਮੂਰਖ ਮਨ! ਅਕਲ ਕਰ, ਵਿਸ਼ਿਆਂ ਤੋਂ ਬਚਿਆ ਰਹੁ ਤੇ ਪ੍ਰਭੂ ਵਿਚ ਜੁੜਿਆ ਕਰ । ਤੂੰ ਸਹਿਮ ਛੱਡ ਕੇ ਕਿਉਂ ਪਰਮਾਤਮਾ ਨੂੰ ਨਹੀਂ ਸਿਮਰਦਾ ਤੇ ਕਿਉਂ ਪ੍ਰਭੂ ਦਾ ਆਸਰਾ ਨਹੀਂ ਲੈਂਦਾ? ।1।ਰਹਾਉ।
ਹੇ ਕਮਲੇ ਮਨ! ਬਾਂਦਰ ਨੇ ਹੱਥ ਖਿਲਾਰ ਕੇ ਦਾਣਿਆਂ ਦੀ ਮੁੱਠ ਭਰ ਲਈ ਤੇ ਉਸ ਨੂੰ ਸਹਿਮ ਪੈ ਗਿਆ ਕਿ ਕੈਦ ਵਿਚੋਂ ਕਿਵੇਂ ਨਿਕਲੇ । (ਉਸ ਲਾਲਚ ਦੇ ਕਾਰਨ ਹੁਣ) ਹਰੇਕ ਘਰ ਦੇ ਬੂਹੇ ਤੇ ਨੱਚਦਾ (monkey dances) ਫਿਰਦਾ ਹੈ ।2।
ਹੇ ਝੱਲੇ ਮਨਾਂ! ਜਗਤ ਦੀ ਮਾਇਆ ਦਾ ਇਉਂ ਹੀ ਵਰਤਾਰਾ ਹੈ (ਭਾਵ, ਮਾਇਆ ਜੀਵ ਨੂੰ ਇਉਂ ਹੀ ਮੋਹ ਵਿਚ ਫਸਾਉਂਦੀ ਹੈ) ਜਿਵੇਂ ਤੋਤਾ ਨਲਨੀ (ਤੇ ਬੈਠ ਕੇ) ਫਸ ਜਾਂਦਾ ਹੈ । ਹੇ ਕਮਲੇ ਮਨ! ਜਿਵੇਂ ਕਸੁੰਭੇ ਦਾ ਰੰਗ (ਥੋੜੇ ਹੀ ਦਿਨ ਰਹਿੰਦਾ) ਹੈ, ਇਸੇ ਤਰ੍ਹਾਂ ਜਗਤ ਦਾ ਖਿਲਾਰਾ (ਚਾਰ ਦਿਨ ਲਈ ਹੀ) ਖਿਲਰਿਆ ਹੋਇਆ ਹੈ ।3।
ਹੇ ਕਬੀਰ! ਆਖ-ਹੇ ਝੱਲੇ ਮਨਾਂ! (ਭਾਵੇਂ) ਇਸ਼ਨਾਨ ਕਰਨ ਲਈ ਬਥੇਰੇ ਤੀਰਥ ਹਨ, ਤੇ ਪੂਜਣ ਲਈ ਬਥੇਰੇ ਦੇਵਤੇ ਹਨ (ਭਾਵ, ਭਾਵੇਂ ਲੋਕ ਕਈ ਤੀਰਥਾਂ ਤੇ ਜਾ ਕੇ ਇਸ਼ਨਾਨ ਕਰਦੇ ਹਨ ਤੇ ਕਈ ਦੇਵਤਿਆਂ ਦੀ ਪੂਜਾ ਕਰਦੇ ਹਨ) ਪਰ (ਇਸ ਸਹਿਮ ਤੋਂ ਤੇ ਮਾਇਆ ਦੇ ਮੋਹ ਤੋਂ) ਖ਼ਲਾਸੀ ਨਹੀਂ ਹੋ ਸਕਦੀ । ਖ਼ਲਾਸੀ ਸਿਰਫ਼ ਪ੍ਰਭੂ ਦਾ ਸਿਮਰਨ ਕੀਤਿਆਂ ਹੀ ਹੁੰਦੀ ਹੈ ।4।1।6।57।

Angg 349

(ਮਨੁੱਖ ਦੇ) ਮਨ ਦੇ ਸੰਕਲਪ ਵਿਕਲਪ (ਮਾਨੋ) ਛੈਣੇ ਤੇ ਪੈਰਾਂ ਦੇ ਘੁੰਘਰੂ ਹਨ, ਦੁਨੀਆ ਦਾ ਮੋਹ ਢੋਲਕੀ ਹੈ-ਇਹ ਵਾਜੇ ਵੱਜ ਰਹੇ ਹਨ, ਤੇ (ਪ੍ਰਭੂ ਦੇ ਨਾਮ ਤੋਂ ਸੁੰਞਾ) ਮਨ (ਮਾਇਆ ਦੇ ਹੱਥਾਂ ਤੇ) ਨੱਚ ਰਿਹਾ ਹੈ (yearning for money the mind is dancing) । (ਇਸ ਨੂੰ ਕਹੀਦਾ ਹੈ) ਕਲਿਜੁਗ ਦਾ ਪ੍ਰਭਾਵ । ਜਤ ਸਤ ਨੂੰ ਸੰਸਾਰ ਵਿਚ ਕਿਤੇ ਥਾਂ ਨਹੀਂ ਰਿਹਾ ।1।

Angg 350

ਜਿਸ ਮਨੁੱਖ ਨੇ ਸ੍ਰੇਸ਼ਟ ਬੁੱਧਿ ਨੂੰ ਵਾਜਾ ਬਣਾਇਆ ਹੈ, ਪ੍ਰਭੂ-ਪਿਆਰ ਨੂੰ ਜੋੜੀ ਬਣਾਇਆ ਹੈ (ਇਹਨਾਂ ਸਾਜਾਂ ਦੇ ਵੱਜਣ ਨਾਲ, ਸ੍ਰੇਸ਼ਟ ਬੁੱਧਿ ਤੇ ਪ੍ਰਭੂ-ਪਿਆਰ ਦੀ ਬਰਕਤਿ ਨਾਲ) ਉਸ ਦੇ ਅੰਦਰ ਸਦਾ ਆਨੰਦ ਬਣਿਆ ਰਹਿੰਦਾ ਹੈ, ਉਸ ਦੇ ਮਨ ਵਿਚ ਉਤਸ਼ਾਹ ਰਹਿੰਦਾ ਹੈ । ਅਸਲ ਭਗਤੀ ਇਹੀ ਹੈ, ਤੇ ਇਹੀ ਹੈ ਮਹਾਨ ਤਪ । ਇਸ ਆਤਮਕ ਆਨੰਦ ਵਿਚ ਟਿਕੇ ਰਹਿ ਕੇ ਸਦਾ ਜੀਵਨ-ਰਸਤੇ ਉਤੇ ਤੁਰੋ । ਬੱਸ! ਇਹ ਨਾਚ ਨੱਚੋ (dance to the tune of spiritual notes) (ਰਾਸਾਂ ਵਿਚ ਨਾਚ ਨੱਚ ਕੇ ਉਸ ਨੂੰ ਕ੍ਰਿਸ਼ਨ-ਭਗਤੀ ਸਮਝਣਾ ਭੁਲੇਖਾ ਹੈ) ।1।

Angg 364

(ਪਰ ਜਿਤਨਾ ਚਿਰ ਮਨੁੱਖ ਦਾ) ਇਹ ਆਪਣਾ ਮਨ (ਮਾਇਆ ਦੇ ਮੋਹ ਵਿਚ) ਅੰਨ੍ਹਾ ਤੇ ਬੋਲਾ ਹੋਇਆ ਪਿਆ ਹੈ (ਉਹ ਜੇ ਭਗਤੀ ਵਜੋਂ) ਨਾਚ (dancing to the tunes of religious singing is worthless and propelled by ego) ਕਰਦਾ ਹੈ ਤੇ ਕਈ ਸਾਜ ਭੀ ਵਜਾਂਦਾ ਹੈ ਤਾਂ ਭੀ ਉਹ ਕਿਸੇ ਨੂੰ ਭੀ ਆਖ ਕੇ ਨਹੀਂ ਸੁਣਾ ਰਿਹਾ (ਕਿਉਂਕਿ ਉਹ ਤਾਂ ਆਪ ਹੀ ਨਹੀਂ ਸੁਣ ਰਿਹਾ) । ਉਸ ਦੇ ਆਪਣੇ ਅੰਦਰ ਤ੍ਰਿਸ਼ਨਾ-ਅੱਗ ਬਲ ਰਹੀ ਹੈ ਭਟਕਣਾ (ਦਾ) ਝੱਖੜ ਝੁੱਲ ਰਿਹਾ ਹੈ (ਅਜੇਹੀ ਹਾਲਤ ਵਿਚ ਉਸ ਦੇ ਅੰਦਰ ਗਿਆਨ ਦਾ) ਦੀਵਾ ਨਹੀਂ ਜਗ ਸਕਦਾ, ਉਹ (ਸਹੀ ਜੀਵਨ ਦੀ) ਸਮਝ ਨਹੀਂ ਹਾਸਲ ਕਰ ਸਕਦਾ ।1। ਗੁਰੂ ਦੇ ਸਨਮੁਖ ਰਹਿਣਾ ਹੀ ਨਾਚ ਹੈ (TRUE dance is staying TRUE to Gurbani) (ਇਸ ਤਰ੍ਹਾਂ) ਪਰਮਾਤਮਾ ਨਾਲ ਪਿਆਰ ਬਣਦਾ ਹੈ (ਇਸ ਤਰ੍ਹਾਂ ਮਨੁੱਖ ਆਪਣੇ) ਅੰਦਰੋਂ ਹਉਮੈ ਦੂਰ ਕਰਦਾ ਹੈ ਇਹੀ ਹੈ ਤਾਲ ਸਿਰ ਨਾਚ ਕਰਨਾ । (ਜੋ ਮਨੁੱਖ ਇਹ ਨਾਚ ਨੱਚਦਾ ਹੈ) ਸਦਾ-ਥਿਰ ਪ੍ਰਭੂ ਆਪ ਹੀ ਉਸ ਦਾ ਮਿੱਤਰ ਬਣ ਜਾਂਦਾ ਹੈ, ਗੁਰੂ ਦੇ ਸ਼ਬਦ ਦੀ ਰਾਹੀਂ ਉਸ ਦੇ ਅੰਦਰ ਵੱਸਦਾ ਪ੍ਰਭੂ ਉਸ ਦਾ ਪਛਾਣੂ ਹੋ ਜਾਂਦਾ ਹੈ ।2।

Angg 368

ਕਿਉਂ ਕੋਈ ਤਾਲ ਦੇਣ ਵਾਸਤੇ ਘੁੰਘਰੂ ਲੱਭਦਾ ਫਿਰੇ? (ਭਾਵ, ਮੈਨੂੰ ਘੁੰਘਰੂਆਂ ਦੀ ਲੋੜ ਨਹੀਂ), ਕਿਉਂ ਕੋਈ ਰਬਾਬ (ਆਦਿਕ ਸਾਜ) ਵਜਾਂਦਾ ਫਿਰੇ? (ਇਹ ਘੁੰਘਰੂ ਰਬਾਬ ਆਦਿਕ ਲਿਆਉਣ ਵਾਸਤੇ) ਆਉਂਦਿਆਂ ਜਾਂਦਿਆਂ ਕੁਝ ਨ ਕੁਝ ਸਮਾ ਲੱਗਦਾ ਹੈ । ਪਰ ਮੈਂ ਤਾਂ ਉਤਨਾ ਸਮਾ ਭੀ ਪਰਮਾਤਮਾ ਦਾ ਨਾਮ ਹੀ ਯਾਦ ਕਰਾਂਗਾ ।1।
(ਹੇ ਭਾਈ!) ਮੇਰੇ ਮਨ ਵਿਚ ਪਰਮਾਤਮਾ ਦੀ ਭਗਤੀ ਇਹੋ ਜਿਹੀ ਬਣੀ ਪਈ ਹੈ ਕਿ ਮੈਂ ਪਰਮਾਤਮਾ ਦੀ ਯਾਦ ਤੋਂ ਬਿਨਾ ਇਕ ਘੜੀ ਪਲ ਭੀ ਰਹਿ ਨਹੀਂ ਸਕਦਾ (ਮੈਨੂੰ ਯਾਦ ਤੋਂ ਬਿਨਾ ਆਤਮਕ ਮੌਤ ਜਾਪਣ ਲੱਗ ਪੈਂਦੀ ਹੈ) ਜਿਵੇਂ ਪਾਣੀ ਤੋਂ ਵਿਛੁੜ ਕੇ ਮੱਛੀ ਮਰ ਜਾਂਦੀ ਹੈ ।1।ਰਹਾਉ।
(ਹੇ ਭਾਈ!) ਗਾਣ ਵਾਸਤੇ ਕਿਉਂ ਕੋਈ ਪੰਜ ਤਾਰਾਂ ਤੇ ਸੱਤ ਸੁਰਾਂ ਮਿਲਾਂਦਾ ਫਿਰੇ? ਕਿਉਂ ਕੋਈ ਰਾਗ ਦੀ ਸੁਰ ਚੁੱਕਦਾ ਫਿਰੇ? ਇਹ ਤਾਰਾਂ ਸੁਰਾਂ ਮਿਲਾਂਦਿਆਂ ਤੇ ਸੁਰ ਚੁੱਕਦਿਆਂ ਕੁਝ ਨ ਕੁਝ ਸਮਾ ਜ਼ਰੂਰ ਲੱਗਦਾ ਹੈ । ਮੇਰਾ ਮਨ ਤਾਂ ਉਤਨਾ ਸਮਾ ਭੀ ਪਰਮਾਤਮਾ ਦੇ ਗੁਣ ਗਾਂਦਾ ਰਹੇਗਾ ।2।
(ਹੇ ਭਾਈ!) ਕਿਉਂ ਕੋਈ ਨੱਚਦਾ ਫਿਰੇ? (ਨੱਚਣ ਵਾਸਤੇ) ਕਿਉਂ ਕੋਈ ਪੈਰ ਖਿਲਾਰੇ? ਕਿਉਂ ਕੋਈ ਹੱਥ ਖਿਲਾਰੇ? (why waste time on dancing and related singing/music etc ?) ਇਹਨਾਂ ਹੱਥਾਂ ਪੈਰਾਂ ਨੂੰ ਖਿਲਾਰਦਿਆਂ ਭੀ ਥੋੜਾ-ਬਹੁਤ ਸਮਾ ਲੱਗਦਾ ਹੀ ਹੈ । ਮੇਰਾ ਮਨ ਤਾਂ ਉਤਨਾ ਸਮਾਂ ਭੀ ਪਰਮਾਤਮਾ ਨੂੰ ਹਿਰਦੇ ਵਿਚ ਵਸਾਂਦਾ ਰਹੇਗਾ ।3।
(ਹੇ ਭਾਈ! ਆਪਣੇ ਆਪ ਨੂੰ ਭਗਤ ਜ਼ਾਹਰ ਕਰਨ ਵਾਸਤੇ) ਕਿਉਂ ਕੋਈ ਲੋਕਾਂ ਨੂੰ ਯਕੀਨ ਦਿਵਾਂਦਾ ਫਿਰੇ? ਜੇ ਲੋਕਾਂ ਦੀ ਤਸੱਲੀ ਹੋ ਭੀ ਜਾਵੇ ਤਾਂ ਭੀ (ਪ੍ਰਭੂ-ਦਰ ਤੇ) ਇੱਜ਼ਤ ਨਹੀਂ ਮਿਲੇਗੀ । ਹੇ ਦਾਸ ਨਾਨਕ! (ਆਖ-ਹੇ ਭਾਈ!) ਸਦਾ ਆਪਣੇ ਹਿਰਦੇ ਵਿਚ ਪਰਮਾਤਮਾ ਨੂੰ ਸਿਮਰਦੇ ਰਹੋ, ਇਸ ਤਰ੍ਹਾਂ ਹਰੇਕ ਜੀਵ ਆਦਰ-ਸਤਕਾਰ ਕਰਦਾ ਹੈ ।4।10।62।

Angg 381

ਹੇ ਪ੍ਰਭੂ! (ਦੇਵੀ ਦੇਵਤਿਆਂ ਦੇ ਭਗਤ ਆਪਣੇ ਇਸ਼ਟ ਦੀ ਭਗਤੀ ਕਰਨ ਵੇਲੇ ਉਸ ਦੇ ਅੱਗੇ ਨਾਚ ਕਰਦੇ ਹਨ (Hindu worshipers dance in front of their dieties) ( , ਪਰ) ਤੇਰਾ ਭਗਤ ਤੇਰੀ ਸਿਫ਼ਤਿ-ਸਾਲਾਹ ਦੇ ਗੀਤ ਗਾਂਦਾ ਹੈ (ਇਹ, ਮਾਨੋ) ਉਹ ਨਾਚ ਕਰਦਾ ਹੈ (however, your Sikh sings your praises, as if he is dancing) । ਹੇ ਪ੍ਰਭੂ! ਤੇਰਾ ਭਗਤ ਤੇਰੀ ਸਿਫ਼ਤਿ-ਸਾਲਾਹ ਦਾ ਸ਼ਬਦ-ਰੂਪ ਵਾਜਾ (ਆਪਣੇ ਅੰਦਰ) ਲਗਾਤਾਰ ਵਜਾਂਦਾ ਰਹਿੰਦਾ ਹੈ (ਸ਼ਬਦ ਨੂੰ ਹਰ ਵੇਲੇ ਆਪਣੇ ਹਿਰਦੇ ਵਿਚ ਵਸਾਈ ਰੱਖਦਾ ਹੈ) ਇਹੀ ਹੈ ਉਸ ਦੇ ਵਾਸਤੇ ਰਬਾਬ ਤਬਲਾ ਛੈਣੇ ਘੁੰਘਰੂ (ਆਦਿਕ ਸਾਜ਼ਾਂ ਦਾ ਵੱਜਣਾ) ।1।ਰਹਾਉ।
(ਹੇ ਭਾਈ! ਪਰਮਾਤਮਾ ਦਾ ਭਗਤ ਜਿਉਂ ਜਿਉਂ ਸਿਫ਼ਤਿ-ਸਾਲਾਹ ਦਾ) ਉੱਦਮ ਕਰਦਾ ਹੈ ਉਸ ਦਾ ਮਨ ਪਵਿਤ੍ਰ ਹੁੰਦਾ ਜਾਂਦਾ ਹੈ, ਉਹ ਆਪਣੇ ਅੰਦਰੋਂ ਆਪਾ-ਭਾਵ ਦੂਰ ਕਰਦਾ ਹੈ (ਇਹ, ਮਾਨੋ, ਉਹ ਪਰਮਾਤਮਾ ਦੀ ਹਜ਼ੂਰੀ ਵਿਚ) ਨਾਚ ਕਰਦਾ ਹੈ । (ਪਰਮਾਤਮਾ ਦਾ ਸੇਵਕ) ਆਪਣੇ ਮਨ ਵਿਚ ਪਰਮਾਤਮਾ ਨੂੰ ਵਸਾਈ ਰੱਖਦਾ ਹੈ (ਇਸ ਤਰ੍ਹਾਂ) ਉਹ ਕਾਮਾਦਿਕ ਪੰਜਾਂ ਨੂੰ ਕਾਬੂ ਵਿਚ ਰੱਖਦਾ ਹੈ ।1।
ਹੇ ਨਾਨਕ! (ਪਰਮਾਤਮਾ ਦੀ ਸਿਫ਼ਤਿ-ਸਾਲਾਹ ਇਕ ਐਸਾ ਨਾਚ ਹੈ ਕਿ) ਜੇਹੜਾ ਜੇਹੜਾ ਮਨੁੱਖ ਇਸ ਨੂੰ ਸਿਦਕ ਧਾਰ ਕੇ ਸੁਣਦਾ ਵੇਖਦਾ ਹੈ ਉਸ ਦਾ ਜਨਮ ਮਰਨ ਦੇ ਗੇੜ ਦਾ ਦੁੱਖ ਦੂਰ ਹੋ ਜਾਂਦਾ ਹੈ । ਅਜੇਹਾ ਨਾਚ ( ਗੁਰੂ ਦੀ ਸਰਨ ਪੈਣ ਵਾਲੇ ਮਨੁੱਖ ਨੂੰ) (such a dance saves your Sikh from all miseries) ਨਰਕਾਂ ਤੋਂ ਬਚਾ ਲੈਂਦਾ ਹੈ (ਇਸ ਨਾਚ ਦੀ ਬਰਕਤਿ ਨਾਲ) ਉਹ (ਮੋਹ ਦੀ ਨੀਂਦ ਤੋਂ) ਜਾਗ ਪੈਂਦਾ ਹੈ ।4।4।43।

Angg 412

ਜੇ ਮਨੁੱਖ (ਗੁਰੂ ਦੇ) ਸ਼ਬਦ ਨੂੰ ਸਮਝ ਲਏ, ਤਾਂ ਉਹ ਆਪਣੇ ਅੰਦਰ ਸਦਾ-ਥਿਰ ਪ੍ਰਭੂ ਦਾ ਦੀਦਾਰ ਕਰ ਲੈਂਦਾ ਹੈ, ਉਸ ਦੇ ਅੰਦਰ ਅਜੇਹੀ ਆਤਮਕ ਅਵਸਥਾ ਬਣ ਜਾਂਦੀ ਹੈ ਕਿ, ਮਾਨੋ, ਬਿਨਾ ਹੱਥੀਂ ਵਜਾਏ ਵਾਜਾ ਵੱਜਦਾ ਹੈ ਤੇ ਬਿਨਾ ਪੈਰੀਂ ਨੱਚਿਆਂ (one who understands the spirit of Gurbani neither needs dancing nor dance related music, singing etc) ਤਾਲ ਪੂਰੀਦਾ ਹੈ ।
ਜਿਸ ਮਨੁੱਖ ਨੂੰ ਰੱਖਣਹਾਰ ਪ੍ਰਭੂ ਮੇਹਰ ਦੀ ਨਜ਼ਰ ਕਰ ਕੇ (ਮਾਇਆ ਦੇ ਮੋਹ ਤੋਂ) ਬਚਾਂਦਾ ਹੈ, ਉਸ ਦੇ ਅੰਦਰ ਉਹ ਸਦਾ-ਥਿਰ ਪ੍ਰਭੂ ਪਰਗਟ ਹੋ ਜਾਂਦਾ ਹੈ, ਉਸ ਨੂੰ ਆਪਣੇ ਅੰਤਰ ਆਤਮੇ ਸੁਖ ਹੀ ਸੁਖ ਪ੍ਰਤੀਤ ਹੁੰਦੇ ਹਨ ।7।

Angg 464

(ਉਸ ਨਿਰੰਕਾਰ ਦਾ ਗਿਆਨ ਪ੍ਰਾਪਤ ਕਰਨ ਲਈ) ਕਈ ਮਨੁੱਖ ਮੰਗਤੇ ਬਣ ਕੇ ਨੱਚਦੇ (to aquire Lord TRUTH's vision some dance like beggers in asorted manner) ਹਨ ਤੇ ਕਈ ਤਰ੍ਹਾਂ ਦੇ ਤਾਲ ਪੂਰਦੇ ਹਨ, ਰਾਸਧਾਰੀਏ ਭੀ ਬਜ਼ਾਰਾਂ ਵਿਚ ਆ ਕੇ ਰਾਸਾਂ ਪਾਂਦੇ ਹਨ, ਰਾਜਿਆਂ ਤੇ ਰਾਣੀਆਂ ਦੇ ਸਰੂਪ ਬਣਾ ਬਣਾ ਕੇ ਗਾਉਂਦੇ ਹਨ ਤੇ (ਮੂੰਹੋਂ) ਕਈ ਢੰਗਾਂ ਦੇ ਬਚਨ ਬੋਲਦੇ ਹਨ, ਲੱਖਾਂ ਰੁਪਇਆਂ ਦੇ (ਭਾਵ, ਕੀਮਤੀ) ਵਾਲੇ ਤੇ ਹਾਰ ਪਾਂਦੇ ਹਨ.

465

(ਰਾਸਧਾਰੀਏ) ਰੋਜ਼ੀ ਦੀ ਖ਼ਾਤਰ ਨੱਚਦੇ ਹਨ ਅਤੇ ਆਪਣੇ ਆਪ ਨੂੰ ਭੁਇˆ ਤੇ ਮਾਰਦੇ ਹਨ । ਗੋਪੀਆਂ (ਦੇ ਸਾਂਗ ਬਣ ਕੇ) ਗਾਉਂਦੇ ਹਨ, ਕਾਨ੍ਹ (ਦੇ ਸਾਂਗ ਬਣ ਕੇ) ਗਾਉਂਦੇ ਹਨ, ਸੀਤਾ ਰਾਮ ਜੀ ਤੇ ਹੋਰ ਰਾਜਿਆਂ ਦੇ ਸਾਂਗ ਬਣ ਕੇ ਗਾਉਂਦੇ ਹਨ ।
(ਨੱਚਣ ਅਤੇ ਫੇਰੀਆਂ ਲੈਣ ਨਾਲ ਜੀਵਨ ਦਾ ਉਧਾਰ ਨਹੀਂ ਹੋ ਸਕਦਾ, ਵੇਖੋ ਬੇਅੰਤ ਪਦਾਰਥ ਤੇ ਜੀਵ ਸਦਾ ਭੌਂਦੇ ਰਹਿੰਦੇ ਹਨ) ਕੋਹਲੂ, ਚਰਖਾ, ਚੱਕੀ, ਚੱਕ ਥਲਾਂ ਦੇ ਬੇਅੰਤ ਵਰੋਲੇ, ਲਾਟੂ, ਮਧਾਣੀਆਂ, ਫਲ੍ਹੇ, ਪੰਛੀ, ਭੰਭੀਰੀਆਂ ਜੋ ਇਕ-ਸਾਹੇ ਉਡਦੀਆਂ ਰਹਿੰਦੀਆਂ ਹਨ-ਇਹ ਸਭ ਭੌਂਦੇ ਰਹਿੰਦੇ ਹਨ । ਸੂਲ ਉੱਤੇ ਚਾੜ੍ਹ ਕੇ ਕਈ ਜੰਤ ਭਵਾਈਂਦੇ ਹਨ । ਹੇ ਨਾਨਕ! ਭੌਣ ਵਾਲੇ ਜੀਵਾਂ ਦਾ ਅੰਤ ਨਹੀਂ ਪੈ ਸਕਦਾ । (ਇਸੇ ਤਰ੍ਹਾਂ) ਉਹ ਪ੍ਰਭੂ ਜੀਵਾਂ ਨੂੰ (ਮਾਇਆ ਦੇ) ਜ਼ੰਜੀਰਾਂ ਵਿਚ ਜਕੜ ਕੇ ਭਵਾਉਂਦਾ ਹੈ, ਹਰੇਕ ਜੀਵ ਆਪਣੇ ਕੀਤੇ ਕਰਮਾਂ ਦੇ ਸੰਸਕਾਰਾਂ ਅਨੁਸਾਰ ਨੱਚ ਰਿਹਾ ਹੈ ।
ਜੋ ਜੀਵ ਨੱਚ ਨੱਚ ਕੇ ਹੱਸਦੇ ਹਨ, ਉਹ (ਅੰਤ ਨੂੰ) ਰੋ ਕੇ (ਏਥੋਂ) ਤੁਰਦੇ ਹਨ । (those who recklessly dance and laugh around, in the end, depart crying) (ਉਂਞ) ਭੀ ਨੱਚਣ ਟੱਪਣ ਨਾਲ ਕਿਸੇ ਉੱਚੀ ਅਵਸਥਾ ਤੇ ਨਹੀਂ ਅੱਪੜ ਜਾਂਦੇ, ਤੇ ਨਾ ਹੀ ਉਹ ਸਿੱਧ ਬਣ ਜਾਂਦੇ ਹਨ (moreover, neither can one reach the state of spiritually higher consciousness nor can one achieve perfection through dancing and jumping around)
ਨੱਚਣਾ ਕੁੱਦਣਾ (ਕੇਵਲ) ਮਨ ਦਾ ਸ਼ੌਕ ਹੈ, (dancing and jumping around is just a fancy and passion of mind. O Nanak! wisdom can be acquired only through fear and grace of Lord TRUTH) ਹੇ ਨਾਨਕ! ਪ੍ਰੇਮ ਕੇਵਲ ਉਹਨਾਂ ਦੇ ਮਨ ਵਿਚ ਹੀ ਹੈ ਜਿਨ੍ਹਾਂ ਦੇ ਮਨ ਵਿਚ ਰੱਬ ਦਾ ਡਰ ਹੈ ।2।

469

ਜੋ ਮਨੁੱਖ ਆਪਣੇ ਆਪ ਨੂੰ ਗਿਆਨ-ਵਾਨ (ਉਪਦੇਸ਼ਕ) ਅਖਵਾਂਦੇ ਹਨ, ਉਹ ਨੱਚਦੇ ਹਨ, (those who call themselves scholars and preachers dance, sing, play music, flaunt fancy costumes, yell and preach vigorously) ਵਾਜੇ ਵਜਾਂਦੇ ਹਨ ਅਤੇ ਕਈ ਤਰ੍ਹਾਂ ਦੇ ਭੇਸ ਵਟਾਂਦੇ ਹਨ ਤੇ ਸ਼ਿੰਗਾਰ ਕਰਦੇ ਹਨ; ਉਹ ਗਿਆਨੀ ਉੱਚੀ ਉੱਚੀ ਕੂਕਦੇ ਹਨ, ਜੁੱਧਾਂ ਦੇ ਪਰਸੰਗ ਸੁਣਾਂਦੇ ਹਨ ਅਤੇ ਜੋਧਿਆਂ ਦੀਆਂ ਵਾਰਾਂ ਦੀ ਵਿਆਖਿਆ ਕਰਦੇ ਹਨ ।
ਪੜ੍ਹੇ-ਲਿਖੇ ਮੂਰਖ (these educated idiots know only trickery and vague arguments for the sake of gathering wealth) ਨਿਰੀਆਂ ਚਲਾਕੀਆਂ ਕਰਨੀਆਂ ਤੇ ਦਲੀਲਾਂ ਦੇਣੀਆਂ ਹੀ ਜਾਣਦੇ ਹਨ, (ਪਰ) ਮਾਇਆ ਦੇ ਇਕੱਠਾ ਕਰਨ ਵਿਚ ਜੁੱਟੇ ਹੋਏ ਹਨ ।