User:Sachkhojacademy/33 Sawaiye

From SikhiWiki
Jump to navigationJump to search
The printable version is no longer supported and may have rendering errors. Please update your browser bookmarks and please use the default browser print function instead.

੩੩ ਸਵੈਯੇ
ੴ ਸ੍ਰੀ ਵਾਹਿਗੁਰੂ ਜੀ ਕੀ ਫਤਹ ॥
ਸ੍ਰੀ ਮੁਖਵਾਕ ਪਾਤਿਸ਼ਾਹੀ ੧੦॥
ਸਵੈਯਾ ॥

Sawaiya No. Shabad Viakhia
1 ਜਾਗਤਿ ਜੋਤ ਜਪੈ ਨਿਸ ਬਾਸੁਰ ਏਕ ਬਿਨਾ ਮਨ ਨੈਕ ਨ ਆਨੈ ॥ ਪੂਰਨ ਪ੍ਰੇਮ ਪ੍ਰਤੀਤ ਸਜੈ ਬ੍ਰਤ ਗੋਰ ਮੜੀ ਮਟ ਭੂਲ ਨ ਮਾਨੈ ॥
ਤੀਰਥ ਦਾਨ ਦਇਆ ਤਪ ਸੰਜਮ ਏਕ ਬਿਨਾ ਨਹ ਏਕ ਪਛਾਨੈ ॥ ਪੂਰਨ ਜੋਤ ਜਗੈ ਘਟ ਮੈ ਤਬ ਖਾਲਸ ਤਾਹਿ ਨਖਾਲਸ ਜਾਨੈ ॥੧॥
Listen Viakhia
2 ਸੱਤਿ ਸਦੈਵ ਸਰੂਪ ਸਤਬ੍ਰਤ ਆਦਿ ਅਨਾਦਿ ਅਗਾਧ ਅਜੈ ਹੈ ॥ ਦਾਨ ਦਯਾ ਦਮ ਸੰਜਮ ਨੇਮ ਜੱਤ ਬ੍ਰਤ ਸੀਲ ਸੁਬ੍ਰਿਤ ਅਬੈ ਹੈ ॥
ਆਦਿ ਅਨੀਲ ਅਨਾਦਿ ਅਨਾਹਦ ਆਪਿ ਅਦ੍ਵੈਖ ਅਭੇਵ ਅਭੈ ਹੈ ॥ ਰੂਪ ਅਰੂਪ ਅਰੇਖ ਜਰਾਰਦਨ ਦੀਨ ਦਯਾਲ ਕ੍ਰਿਪਾਲ ਭਏ ਹੈ ॥੨॥
Listen Viakhia
3 ਆਦਿ ਅਦ੍ਵੈਖ ਅਭੇਖ ਮਹਾ ਪ੍ਰਭ ਸੱਤਿ ਸਰੂਪ ਸੁ ਜੋਤ ਪ੍ਰਕਾਸੀ ॥ ਪੂਰ ਰਹਯੋ ਸਭ ਹੀ ਘਟ ਕੈ ਪਟ ਤੱਤ ਸਮਾਧਿ ਸਮਾਧਿ ਸੁਭਾਵ ਪ੍ਰਨਾਸੀ ॥
ਆਦਿ ਜੁਗਾਦਿ ਜਗਾਦਿ ਤੁਹੀ ਪ੍ਰਭ ਫੈਲ ਰਹਯੋ ਸਭ ਅੰਤਰਿ ਬਾਸੀ ॥ ਦੀਨ ਦਯਾਲ ਕ੍ਰਿਪਾਲ ਕ੍ਰਿਪਾ ਕਰ ਆਦਿ ਅਜੋਨਿ ਅਜੈ ਅਬਿਨਾਸੀ ॥੩॥
Listen Viakhia
4 ਆਦਿ ਅਭੇਖ ਅਛੇਦ ਸਦਾ ਪ੍ਰਭ ਬੇਦ ਕਤੇਬਨਿ ਭੇਦੁ ਨ ਪਾਯੋ ॥ ਦੀਨ ਦਯਾਲ ਕ੍ਰਿਪਾਲ ਕ੍ਰਿਪਾਨਿਧਿ ਸੱਤਿ ਸਦੈਵ ਸਭੈ ਘਟ ਛਾਯੋ ॥
ਸ਼ੇਸ਼ ਸੁਰੇਸ਼ ਗਣੇਸ਼ ਮਹੇਸੁਰ ਗਾਹਿ ਫਿਰੈ ਸ੍ਰੁਤਿ ਥਾਹ ਨ ਆਯੋ ॥ ਰੇ ਮਨ ਮੂੜ ਅਗੂੜ ਇਸੋ ਪ੍ਰਭ ਤੈ ਕਿਹ ਕਾਜਿ ਕਹੋ ਬਿਸਰਾਯੋ ॥੪॥
Listen Viakhia
5 ਅੱਚੁਤ ਆਦਿ ਅਨੀਲ ਅਨਾਹਦ ਸੱਤ ਸਰੂਪ ਸਦੈਵ ਬਖਾਨੇ ॥ ਆਦਿ ਅਜੋਨਿ ਅਜਾਇ ਜਰਾ ਬਿਨੁ ਪਰਮ ਪੁਨੀਤ ਪਰੰਪਰ ਮਾਨੇ ॥
ਸਿੱਧ ਸ੍ਵਯੰਭੂ ਪ੍ਰਸਿੱਧ ਸਭੈ ਜਗ ਏਕ ਹੀ ਠੌਰ ਅਨੇਕ ਬਖਾਨੇ ॥ ਰੇ ਮਨ ਰੰਕ ਕਲੰਕ ਬਿਨਾ ਹਰਿ ਤੈ ਕਿਹ ਕਾਰਣ ਤੇ ਨ ਪਛਾਨੇ ॥੫॥
Listen Viakhia
6 ਅੱਛਰ ਆਦਿ ਅਨੀਲ ਅਨਾਹਦ ਸੱਤ ਸਦੈਵ ਤੁਹੀ ਕਰਤਾਰਾ ॥ ਜੀਵ ਜਿਤੇ ਜਲ ਮੈ ਥਲ ਮੈ ਸਭ ਕੈ ਸਦ ਪੇਟ ਕੌ ਪੋਖਨਹਾਰਾ ॥
ਬੇਦ ਪੁਰਾਨ ਕੁਰਾਨ ਦੁਹੂੰ ਮਿਲ ਭਾਤਿ ਅਨੇਕ ਬਿਚਾਰ ਬਿਚਾਰਾ ॥ ਔਰ ਜਹਾਨ ਨਿਦਾਨ ਕਛੂ ਨਹਿ ਏ ਸੁਬਹਾਨ ਤੁਹੀ ਸਿਰਦਾਰਾ ॥੬॥
Listen Viakhia
7 ਆਦਿ ਅਗਾਧਿ ਅਛੇਦ ਅਭੇਦ ਅਲੇਖ ਅਜੇਅ ਅਨਾਹਦ ਜਾਨਾ ॥ਭੂਤ ਭਵਿੱਖ ਭਵਾਨ ਤੁਹੀ ਸਭਹੂੰ ਸਭ ਠੌਰਨ ਮੋ ਅਨੁਮਾਨਾ ॥
ਦੇਵ ਅਦੇਵ ਮਣੀ ਧਰ ਨਾਰਦ ਸਾਰਦ ਸੱਤਿ ਸਦੈਵ ਪਛਾਨਾ ॥ ਦੀਨ ਦਯਾਲ ਕ੍ਰਿਪਾਨਿਧਿ ਕੋ ਕਛੁ ਭੇਦ ਪੁਰਾਨ ਕੁਰਾਨ ਨ ਜਾਨਾ ॥੭॥
Listen Viakhia
8 ਸੱਤਿ ਸਦੈਵ ਸਰੂਪ ਸਤਬ੍ਰਿਤ ਬੇਦ ਕਤੇਬ ਤੁਹੀ ਉਪਜਾਯੋ ॥ ਦੇਵ ਅਦੇਵਨ ਦੇਵ ਮਹੀਧਰ ਭੂਤ ਭਵਾਨ ਵਹੀ ਠਹਰਾਯੋ ॥
ਆਦਿ ਜੁਗਾਦਿ ਅਨੀਲ ਅਨਾਹਦ ਲੋਕ ਅਲੋਕ ਬਿਲੋਕਨ ਪਾਯੋ ॥ ਰੇ ਮਨ ਮੂੜ ਅਗੂੜ ਇਸੋ ਪ੍ਰਭ ਤੋਹਿ ਕਹੋ ਕਿਹਿ ਆਨ ਸੁਨਾਯੋ ॥੮॥
Listen Viakhia
9 ਦੇਵ ਅਦੇਵ ਮਹੀਧਰ ਨਾਗਨ ਸਿੱਧ ਪ੍ਰਸਿੱਧ ਬਡੋ ਤਪੁ ਕੀਨੋ ॥ ਬੇਦ ਪੁਰਾਨ ਕੁਰਾਨ ਸਭੈ ਗੁਨ ਗਾਇ ਥਕੇ ਪੋ ਤੋ ਜਾਇ ਨ ਚੀਨੋ ॥
ਭੂੰਮ ਅਕਾਸ਼ ਪਤਾਰ ਦਿਸ਼ਾ ਬਿਦਿਸ਼ਾ ਜਿਹਿ ਸੋ ਸਭ ਕੇ ਚਿਤ ਚੀਨੋ ॥ ਪੂਰ ਰਹੀ ਮਹਿ ਮੋ ਮਹਿਮਾ ਮਨ ਤੈ ਕਹ ਆਨ ਮੁਝੈ ਕਹਿ ਦੀਨੋ ॥੯॥
Listen Viakhia
10 ਬੇਦ ਕਤੇਬ ਨ ਭੇਦ ਲਹਯੋ ਤਿਹਿ ਸਿੱਧ ਸਮਾਧਿ ਸਭੈ ਕਰਿ ਹਾਰੇ ॥ ਸਿੰਮ੍ਰਿਤ ਸ਼ਾਸਤ੍ਰ ਬੇਦ ਸਭੈ ਬਹੁ ਭਾਂਤਿ ਪੁਰਾਨ ਬਿਚਾਰ ਬੀਚਾਰੇ ॥
ਆਦਿ ਅਨਾਦਿ ਅਗਾਧਿ ਕਥਾ ਧ੍ਰੂਅ ਸੇ ਪ੍ਰਹਿਲਾਦਿ ਅਜਾਮਲ ਤਾਰੇ ॥ ਨਾਮੁ ਉਚਾਰ ਤਰੀ ਗਨਿਕਾ ਸੋਈ ਨਾਮ ਅਧਾਰ ਬੀਚਾਰ ਹਮਾਰੇ ॥੧੦॥
Listen Viakhia
11 ਆਦਿ ਅਨਾਦਿ ਅਗਾਧਿ ਸਦਾ ਪ੍ਰਭ ਸਿੱਧ ਸ੍ਵਰੂਪ ਸਭੋ ਪਹਿਚਾਨਯੋ ॥ ਗੰਧ੍ਰਬ ਜੱਛ ਮਹੀਧਰ ਨਾਗਨ ਭੂੰਮ ਅਕਾਸ਼ ਚਹੂੰ ਚਕ ਜਾਨਯੋ ॥
ਲੋਕ ਅਲੋਕ ਦਿਸ਼ਾ ਬਿਦਿਸ਼ਾ ਅਰੁ ਦੇਵ ਅਦੇਵ ਦੁਹੂੰ ਪ੍ਰਭ ਮਾਨਯੋ ॥ ਚਿੱਤ ਅਗਯਾਨ ਸੁਜਾਨ ਸੁਯੰਭਵ ਕੌਨ ਕੀ ਕਾਨ ਨਿਧਾਨ ਭੁਲਾਨਯੋ ॥੧੧॥
Listen Viakhia
12 ਕਹੂੰ ਲੈ ਠੋਕ ਬਧੇ ਉਰ ਠਾਕੁਰ ਕਾਹੂੰ ਮਹੇਸ਼ ਕੌ ਏਸ ਬਖਾਨਯੋ ॥ ਕਾਹੂੰ ਕਹਯੋ ਹਰਿ ਮੰਦਰ ਮੈ ਹਰਿ ਕਾਹੂੰ ਮਸੀਤ ਕੈ ਬੀਚ ਪ੍ਰਮਾਨਯੋ ॥
ਕਾਹੂੰ ਨੇ ਰਾਮ ਕਹਯੋ ਕ੍ਰਿਸ਼ਨਾ ਕਹੁ ਕਾਹੂੰ ਮਨੈ ਅਵਤਾਰਨ ਮਾਨਯੋ ॥ ਫੋਕਟ ਧਰਮ ਬਿਸਾਰ ਸਭੈ ਕਰਤਾਰ ਹੀ ਕਉ ਕਰਤਾ ਜੀਅ ਜਾਨਯੋ ॥੧੨॥
Listen Viakhia
13 ਜੌ ਕਹੌ ਰਾਮ ਅਜੋਨਿ ਅਜੈ ਅਤਿ ਕਾਹੇ ਕੌ ਕੌਸ਼ਲ ਕੁੱਖ ਜਯੋ ਜੂ ॥ ਕਾਲ ਹੂੰ ਕਾਲ ਕਹੈ ਜਿਹਿ ਕੌ ਕਿਹਿ ਕਾਰਣ ਕਾਲ ਤੇ ਦੀਨ ਭਯੋ ਜੂ ॥
ਸੱਤ ਸਰੂਪ ਬਿਬੈਰ ਕਹਾਇ ਸੁ ਕਯੋਂ ਪਥ ਕੌ ਰਥ ਹਾਂਕ ਧਯੋ ਜੂ ॥ ਤਾਹੀ ਕੋ ਮਾਨਿ ਪ੍ਰਭੂ ਕਰਿ ਕੈ ਜਿਹ ਕੋ ਕੋਊ ਭੇਦੁ ਨ ਲੇਨ ਲਯੋ ਜੂ ॥੧੩॥
Listen Viakhia
14 ਕਯੋਂ ਕਹੁ ਕ੍ਰਿਸ਼ਨ ਕ੍ਰਿਪਾਨਿਧ ਹੈ ਕਿਹ ਕਾਜ ਤੇ ਬੱਧਕ ਬਾਣ ਲਗਾਯੋ ॥ ਅਉਰ ਕੁਲੀਨ ਉਧਾਰਤ ਜੋ ਕਿਹ ਤੇ ਅਪਨੋ ਕੁਲ ਨਾਸੁ ਕਰਾਯੋ ॥
ਆਦਿ ਅਜੋਨਿ ਕਹਾਇ ਕਹੋ ਕਿਮ ਦੇਵਕਿ ਕੇ ਜਠਰੰਤਰ ਆਯੋ ॥ ਤਾਤ ਨ ਮਾਤ ਕਹੈ ਜਿਹ ਕੋ ਤਿਹ ਕਯੋਂ ਬਸੁਦੇਵਹਿ ਬਾਪੁ ਕਹਾਯੋ ॥੧੪॥
Listen Viakhia
15 ਕਾਹੇ ਕੋ ਏਸ਼ ਮਹੇਸ਼ਹਿ ਭਾਖਤ ਕਾਹਿ ਦਿਜੇਸ਼ ਕੋ ਏਸ ਬਖਾਨਯੋ ॥ ਹੈ ਨ ਰਘ੍ਵੇਸ਼ ਜਦ੍ਵੇਸ਼ ਰਮਾਪਤਿ ਤੈ ਜਿਨ ਕੌ ਬਿਸ੍ਵਨਾਥ ਪਛਾਨਯੋ ॥
ਏਕ ਕੋ ਛਾਡਿ ਅਨੇਕ ਭਜੈ ਸੁਕਦੇਵ ਪਰਾਸਰ ਬਯਾਸ ਝੁਠਾਨਯੋ ॥ ਫੋਕਟ ਧਰਮ ਸਜੇ ਸਭ ਹੀ ਹਮ ਏਕ ਹੀ ਕੌ ਬਿਧ ਨੈਕ ਪ੍ਰਮਾਨਯੋ ॥੧੫॥
Listen Viakhia
16 ਕੋਊ ਦਿਜੇਸ਼ ਕੋ ਮਾਨਤ ਹੈ ਅਰੁ ਕੋਊ ਮਹੇਸ਼ ਕੋ ਏਸ਼ ਬਤੈ ਹੈ ॥ ਕੋਊ ਕਹੈ ਬਿਸ਼ਨੋ ਬਿਸ਼ਨਾਇਕ ਜਾਹਿ ਭਜੇ ਅਘ ਓਘ ਕਟੈ ਹੈ ॥
ਬਾਰ ਹਜ਼ਾਰ ਬਿਚਾਰ ਅਰੇ ਜੜ ਅੰਤ ਸਮੈ ਸਭ ਹੀ ਤਜਿ ਜੈ ਹੈ ॥ ਤਾਹੀ ਕੋ ਧਯਾਨ ਪ੍ਰਮਾਨਿ ਹੀਏ ਜੋਊ ਥੇ ਅਬ ਹੈ ਅਰੁ ਆਗੈ ਊ ਹ੍ਵੈ ਹੈ ॥੧੬॥
Listen Viakhia
17 ਕੋਟਕ ਇੰਦ੍ਰ ਕਰੇ ਜਿਹ ਕੋ ਕਈ ਕੋਟਿ ਉਪਿੰਦ੍ਰ ਬਾਨਇ ਖਪਾਯੋ ॥ ਦਾਨਵ ਦੇਵ ਫਨਿੰਦ੍ਰ ਧਰਾਧਰ ਪੱਛ ਪਸੂ ਨਹਿ ਜਾਤਿ ਗਨਾਯੋ ॥
ਆਜ ਲਗੇ ਤਪੁ ਸਾਧਤ ਹੈ ਸ਼ਿਵ ਊ ਬ੍ਰਹਮਾ ਕਛੁ ਪਾਰ ਨ ਪਾਯੋ ॥ ਬੇਦ ਕਤੇਬ ਨ ਭੇਦ ਲਖਯੋ ਜਿਹ ਸੋਊ ਗੁਰੂ ਗੁਰ ਮੋਹਿ ਬਤਾਯੋ ॥੧੭॥
Listen Viakhia
18 ਧਯਾਨ ਲਗਾਇ ਠਗਿਓ ਸਭ ਲੋਗਨ ਸੀਸ ਜਟਾ ਨਖ ਹਾਥ ਬਢਾਏ ॥ ਲਾਇ ਬਿਭੂਤ ਫਿਰਯੋ ਮੁਖ ਊਪਰਿ ਦੇਵ ਅਦੇਵ ਸਭੈ ਡਹਕਾਏ ॥
ਲੋਭ ਕੇ ਲਾਗੈ ਫਿਰਯੋ ਘਰ ਹੀ ਘਰ ਜੋਗ ਕੇ ਨਯਾਸ ਸਭੈ ਬਿਸਰਾਏ ॥ ਲਾਜ ਗਈ ਕਛੁ ਕਾਜੁ ਸਰਯੋ ਨਹਿ ਪ੍ਰੇਮ ਬਿਨਾ ਪ੍ਰਭ ਪਾਨ ਨ ਆਏ ॥੧੮॥
Listen Viakhia
19 ਕਾਹੇ ਕਉ ਡਿੰਭ ਕਰੈ ਮਨ ਮੂਰਖ ਡਿੰਭ ਕਰੈ ਅਪਨੀ ਪਤਿ ਖ੍ਵੈ ਹੈ ॥ ਕਾਹੇ ਕਉ ਲੋਗ ਠਗੇ ਠਗ ਲੋਗਨਿ ਲੋਗ ਗਯੋ ਪਰਲੋਗ ਗਵੈ ਹੈ ॥
ਦੀਨ ਦਯਾਲ ਕੀ ਠੌਰ ਜਹਾ ਤਿਹਿ ਠੌਰ ਬਿਖੈ ਤੁਹਿ ਠੌਰ ਨ ਐ ਹੈ ॥ ਚੇਤ ਰੇ ਚੇਤ ਅਚੇਤ ਮਹਾਂ ਜੜ ਭੇਖ ਕੇ ਕੀਨੇ ਅਲੇਖ ਨ ਪੈ ਹੈ ॥੧੯॥
Listen Viakhia
20 ਕਾਹੇ ਕਉ ਪੂਜਤ ਪਾਹਨ ਕਉ ਕਛੁ ਪਾਹਨ ਮੈ ਪਰਮੇਸੁਰ ਨਾਹੀ ॥ ਤਾਹੀ ਕੋ ਪੂਜ ਪ੍ਰਭੂ ਕਰਿ ਕੈ ਜਿਹ ਪੂਜਤ ਹੀ ਅਘ ਓਘ ਮਿਟਾਹੀ ॥
ਆਧਿ ਬਿਆਧਿ ਕੇ ਬੰਧਨ ਜੇਤਕ ਨਾਮ ਕੇ ਲੇਤ ਸਭੈ ਛੁਟਿ ਜਾਹੀ ॥ ਤਾਹੀ ਕੋ ਧਯਾਨੁ ਪ੍ਰਮਾਨ ਸਦਾ ਇਨ ਫੋਕਟ ਧਰਮ ਕਰੇ ਫਲੁ ਨਾਹੀ ॥੨੦॥
Listen Viakhia
21 ਫੋਕਟ ਧਰਮ ਭਯੋ ਫਲ ਹੀਨ ਜੁ ਪੂਜ ਸਿਲਾ ਜੁਗਿ ਕੋਟ ਗਵਾਈ ॥ ਸਿੱਧ ਕਹਾ ਸਿਲ ਕੇ ਪਰਸੇ ਬਲ ਬ੍ਰਿੱਧ ਘਟੀ ਨਵਨਿੱਧ ਨ ਪਾਈ ॥
ਆਜੁ ਹੀ ਆਜੁ ਸਮੋ ਜੁ ਬਿਤਯੋ ਨਹਿ ਕਾਜ ਸਰਯੋ ਕਛੁ ਲਾਜ ਨ ਆਈ ॥ਸ੍ਰੀ ਭਗਵੰਤ ਭਜਯੋ ਨ ਅਰੇ ਜੜ ਐਸੇ ਹੀ ਐਸ ਸੁ ਬੈਸ ਗਵਾਈ ॥੨੧॥
Listen Viakhia
22 ਜੌ ਜੁਗ ਤੈ ਕਰਿ ਹੈ ਤਪਸਾ ਕਛੁ ਤੋਹਿ ਪ੍ਰਸੰਨੁ ਨ ਪਾਹਨ ਕੈ ਹੈ ॥ ਹਾਥ ਉਠਾਇ ਭਲੀ ਬਿਧ ਸੋ ਜੜ ਤੋਹਿ ਕਛੂ ਬਰਦਾਨੁ ਨ ਦੈ ਹੈ ॥
ਕਉਨ ਭਰੋਸੋ ਭਯਾ ਇਹ ਕੋ ਕਹੂ ਭੀਰ ਪਰੀ ਨਹਿ ਆਨਿ ਬਚੈ ਹੈ ॥ ਜਾਨੁ ਰੇ ਜਾਨੁ ਅਜਾਨ ਹਠੀ ਇਹ ਫੋਕਟ ਧਰਮ ਸੁ ਭਰਮ ਗਵੈ ਹੈ ॥੨੨॥
Listen Viakhia
23 ਜਾਲ ਬਧੇ ਸਭ ਹੀ ਮਿਤ੍ਰ ਕੇ ਕੋਊ ਰਾਮ ਰਸੂਲ ਨ ਬਾਚਨ ਪਾਏ ॥ ਦਾਨਵ ਦੇਵ ਫਨਿੰਦ ਧਰਾਧਰ ਭੂਤ ਭਵਿੱਖ ਉਪਾਇ ਮਿਟਾਏ ॥
ਅੰਤ ਮਰੈ ਪਛੁਤਾਇ ਪ੍ਰਿਥੀ ਪਰ ਜੇ ਜਗ ਮੈ ਅਵਤਾਰ ਕਹਾਏ ॥ ਰੇ ਮਨ ਲੈਲ ਇਕੇਲ ਹੀ ਕਾਲ ਕੇ ਲਾਗਤ ਕਾਹੇ ਨ ਪਾਇਨ ਧਾਏ ॥੨੩॥
Listen Viakhia
24 ਕਾਲ ਹੀ ਪਾਇ ਭਇਓ ਬ੍ਰਹਮਾ ਗਹਿ ਦੰਡ ਕਮੰਡਲ ਭੂਮ ਭ੍ਰਮਾਨਯੋ ॥ ਕਾਲ ਹੀ ਪਾਇ ਸਦਾ ਸ਼ਿਵਜੂ ਸਭ ਦੇਸ ਬਿਦੇਸ ਭਇਆ ਹਮ ਜਾਨਯੋ ॥
ਕਾਲ ਹੀ ਪਾਇ ਭਯੋ ਮਿਟ ਗਯੋ ਜਗ ਯਾਂਹੀ ਤੇ ਤਾਹਿ ਸਭੋ ਪਹਿਚਾਨਯੋ ॥ਬੇਦ ਕਤੇਬ ਕੇ ਭੇਦ ਸਭੈ ਤਜਿ ਕੇਵਲ ਕਾਲ ਕ੍ਰਿਪਾਨਿਧ ਮਾਨਯੋ ॥੨੪॥
Listen Viakhia
25 ਕਾਲ ਗਯੋ ਇਨ ਕਾਮਨ ਜੜ ਕਾਲ ਕ੍ਰਿਪਾਲ ਹੀਐ ਨ ਚਿਤਾਰਯੋ ॥ਲਾਜ ਕੋ ਛਾਡਿ ਨ੍ਰਿਲਾਜ ਅਰੇ ਤਜ ਕਾਜ ਅਕਾਜ ਕੋ ਕਾਜ ਸਵਾਰਯੋ ॥
ਬਾਜ ਬਨੇ ਗਜਰਾਜ ਬਡੋ ਖਰ ਕੋ ਚੜਿਬੋ ਚਿਤ ਬੀਚ ਬਿਚਾਰਯੋ ॥ ਸ੍ਰੀ ਭਗਵੰਤ ਭਜਯੋ ਨ ਅਰੇ ਜੜ ਲਾਜ ਹੀ ਲਾਜ ਸੁ ਕਾਜੁ ਬਿਗਾਰਯੋ ॥੨੫॥
Listen Viakhia
26 ਬੇਦ ਕਤੇਬ ਪੜੇ ਬਹੁਤੇ ਦਿਨ ਭੇਦ ਕਛੂ ਤਿਨ ਕੋ ਨਹਿ ਪਾਯੋ ॥ ਪੂਜਤ ਠੌਰ ਅਨੇਕ ਫਿਰਯੋ ਪਰ ਏਕ ਕਬੈ ਹਿਯ ਮੈ ਨ ਬਸਾਯੋ ॥
ਪਾਹਨ ਕੋ ਅਸਥਾਲਯ ਕੋ ਸਿਰ ਨਯਾਇ ਫਿਰਯੋ ਕਛੁ ਹਾਥ ਨ ਆਯੋ ॥ ਰੇ ਮਨ ਮੂੜ ਅਗੂੜ ਪ੍ਰਭੂ ਤਜਿ ਆਪਨ ਹੂੜ ਕਹਾ ਉਰਝਾਯੋ ॥੨੬॥
Listen Viakhia
27 ਜੋ ਜੁਗਿਆਨ ਕੇ ਜਾਇ ਉਠਿ ਆਸ਼੍ਰਮ ਗੋਰਖ ਕੋ ਤਿਹ ਜਾਪ ਜਪਾਵੈ ॥ ਜਾਇ ਸੰਨਯਾਸਨ ਕੇ ਤਿਹ ਕੋ ਕਹ ਦੱਤ ਹੀ ਸੱਤ ਹੈ ਮੰਤ੍ਰ ਦ੍ਰਿੜਾਵੈ ॥
ਜੋ ਕੋਊ ਜਾਇ ਤੁਰੱਕਨ ਮੈ ਮਹਿ ਦੀਨ ਕੇ ਦੀਨ ਤਿਸੇ ਗਹਿ ਲਯਾਵੈ ॥ ਆਪਹਿ ਬੀਚ ਗਨੈ ਕਰਤਾ ਕਰਤਾਰ ਕੋ ਭੇਦੁ ਨ ਕੋਊ ਬਤਾਵੈ ॥੨੭॥
Listen Viakhia
28 ਜੋ ਜੁਗੀਆਨ ਕੇ ਜਾਇ ਕਹੈ ਸਭ ਜੋਗਨ ਕੋ ਗ੍ਰਹਿ ਮਾਲ ਉਠੈ ਦੈ ॥ ਜੋ ਪਰੋ ਭਾਜਿ ਸਨਯਾਸਨ ਦੈ ਕਹੈ ਦੱਤ ਕੇ ਨਾਮ ਪੈ ਧਾਮ ਲੁਟੈ ਦੈ ॥
ਜੌ ਕਰਿ ਕੋਊ ਮਸੰਦਨ ਸੌ ਕਹੈ ਸਰਬ ਦਰਬ ਲੈ ਮੋਹਿ ਅਬੈ ਦੈ ॥ ਲੇਉ ਹੀ ਲੇਉ ਕਹੈ ਸਭ ਕੋ ਨਰ ਕੋਊ ਨ ਬ੍ਰਹਮ ਬਤਾਇ ਹਮੈ ਦੈ ॥੨੮॥
Listen Viakhia
29 ਜੋ ਕਰਿ ਸੇਵ ਮਸੰਦਨ ਕੀ ਕਹੈ ਆਨਿ ਪ੍ਰਸਾਦਿ ਸਭੈ ਮੋਹਿ ਦੀਜੈ ॥ ਜੋ ਕਛੁ ਮਾਲ ਤਵਾਲਯ ਸੋ ਅਬ ਹੀ ਉਠਿ ਭੇਟ ਹਮਾਰੀ ਹੀ ਕੀਜੈ ॥
ਮੇਰੋ ਈ ਧਯਾਨ ਧਰੋ ਨਿਸ ਬਾਸੁਰ ਭੂਲ ਕੈ ਅਉਰ ਕੋ ਨਾਮ ਨ ਲੀਜੈ ॥ ਦੀਨੇ ਕੋ ਨਾਮੁ ਸੁਨੈ ਭਜਿ ਰਾਤਹਿ ਲੀਨੇ ਬਿਨਾ ਨਹਿ ਨੈਕ ਪ੍ਰਸੀਜੈ ॥੨੯॥
Listen Viakhia
30 ਆਂਖਨ ਭੀਤਰਿ ਤੇਲ ਕੌ ਡਾਰ ਸੁ ਲੋਗਨ ਨੀਰੁ ਬਹਾਇ ਦਿਖਾਵੈ ॥ ਜੋ ਧਨਵਾਨੁ ਲਖੈ ਨਿਜ ਸੇਵਕ ਤਾਹੀ ਪਰੋਸਿ ਪ੍ਰਸਾਦਿ ਜਿਮਾਵੈ ॥
ਜੋ ਧਨ ਹੀਨ ਲਖੈ ਤਿਹ ਦੇਤ ਨ ਮਾਗਨ ਜਾਤ ਮੁਖੋ ਨ ਦਿਖਾਵੈ ॥ ਲੂਟਤ ਹੈ ਪਸੁ ਲੋਗਨ ਕੋ ਕਬਹੂੰ ਨ ਪ੍ਰਮੇਸੁਰ ਕੇ ਗੁਨ ਗਾਵੈ ॥੩੦॥
Listen Viakhia
31 ਆਂਖਨ ਮੀਚ ਰਹੈ ਬਕ ਕੀ ਜਿਮ ਲੋਗਨ ਏਕ ਪ੍ਰਪੰਚ ਦਿਖਾਯੋ ॥ ਨਿਆਤ ਫਿਰਯੋ ਸਿਰੁ ਬੱਧਕ ਜਯੋਂ ਅਸ ਧਯਾਨ ਬਿਲੋਕ ਬਿੜਾਲ ਲਜਾਯੋ ॥
ਲਾਗਿ ਫਿਰਯੋ ਧਨ ਆਸ ਜਿਤੈ ਤਿਤ ਲੋਗ ਗਯੋ ਪਰਲੋਗ ਗਵਾਯੋ ॥ ਸ੍ਰੀ ਭਗਵੰਤ ਭਜਯੋ ਨ ਅਰੇ ਜੜ ਧਾਮ ਕੇ ਕਾਮ ਕਹਾ ਉਰਝਾਯੋ ॥੩੧॥
Listen Viakhia
32 ਫੋਕਟ ਕਰਮ ਦ੍ਰਿੜਾਤ ਕਹਾ ਇਨ ਲੋਗਨ ਕੋ ਕੋਈ ਕਾਮ ਨ ਐ ਹੈ ॥ ਭਾਜਤ ਕਾ ਧਨ ਹੇਤ ਅਰੇ ਜਮ ਕਿੰਕਰ ਤੇ ਨਹ ਭਾਜਨ ਪੈ ਹੈ ॥
ਪੁੱਤ੍ਰ ਕਲਿੱਤ੍ਰ ਨ ਮਿੱਤ੍ਰ ਸਭੈ ਊਹਾ ਸਿੱਖ ਸਖਾ ਕੋਊ ਸਾਖ ਨ ਦੈ ਹੈ ॥ ਚੇਤ ਰੇ ਚੇਤ ਅਚੇਤ ਮਹਾਂ ਪਸੁ ਅੰਤ ਕੀ ਬਾਰ ਅਕੇਲੋ ਈ ਜੈ ਹੈ ॥੩੨॥
Listen Viakhia
33 ਤੋ ਤਨ ਤਯਾਗਤ ਹੀ ਸੁਨ ਰੇ ਜੜ ਪ੍ਰੇਤ ਬਖਾਨ ਤ੍ਰਿਆ ਭਜਿ ਜੈ ਹੈ ॥ ਪੁੱਤ੍ਰ ਕਲੱਤ੍ਰ ਸੁ ਮਿਤ੍ਰ ਸਖਾ ਇਹ ਬੇਗ ਨਿਕਾਰਹੁ ਆਇਸੁ ਦੈ ਹੈ ॥
ਭਉਨ ਭੰਡਾਰ ਧਰਾ ਗੜ ਜੇਤਕ ਛਾਡਤ ਪ੍ਰਾਨ ਬਿਗਾਨ ਕਹੈ ਹੈ ॥ ਚੇਤ ਰੇ ਚੇਤ ਅਚੇਤ ਮਹਾਂ ਪਸੁ ਅੰਤ ਕੀ ਬਾਰ ਅਕੇਲੋ ਈ ਜੈ ਹੈ ॥੩੩॥
Listen Viakhia