User:Sachkhojacademy/Chandi Di Vaar
From SikhiWiki
Jump to navigationJump to search
S. No | Katha Links (Recorded at Sachkhoj Academy, Khanna Classes) |
Shabad |
1 | " Listen Katha | ੴ ਵਾਹਿਗੁਰੂ ਜੀ ਕੀ ਫਤਹ ॥ ਸ੍ਰੀ ਭਗਉਤੀ ਜੀ ਸਹਾਇ ॥ ਵਾਰ ਸ੍ਰੀ ਭਗਉਤੀ ਜੀ ਕੀ ॥ ਪਾਤਸਾਹੀ ੧੦ ॥ ਪ੍ਰਿਥਮ ਭਗੌਤੀ ਸਿਮਰਿ ਕੈ ਗੁਰੁ ਨਾਨਕ ਲਈ ਧਿਆਇ ॥ਫਿਰ ਅੰਗਦ ਗੁਰ ਤੇ ਅਮਰਦਾਸੁ ਰਾਮਦਾਸੈ ਹੋਈ ਸਹਾਇ ॥ ਅਰਜਨ ਹਰਿਗੋਬਿੰਦ ਨੋ ਸਿਮਰੌ ਸ੍ਰੀ ਹਰਿਰਾਇ ॥ ਸ੍ਰੀ ਹਰਿ ਕਿਸ਼ਨ ਧਿਆਈਐ ਜਿਸ ਡਿਠੇ ਸਭਿ ਦੁਖਿ ਜਾਇ ॥ ਤੇਗ ਬਹਾਦਰ ਸਿਮਰਿਐ ਘਰ ਨਉ ਨਿਧਿ ਆਵੈ ਧਾਇ ॥ ਸਭ ਥਾਈਂ ਹੋਇ ਸਹਾਇ ॥੧॥ |
2 | " Listen Katha | ਪਉੜੀ ॥ ਖੰਡਾ ਪ੍ਰਿਥਮੈ ਸਾਜ ਕੈ ਜਿਨ ਸਭ ਸੈਸਾਰੁ ਉਪਾਇਆ ॥ ਬ੍ਰਹਮਾ ਬਿਸਨੁ ਮਹੇਸ ਸਾਜਿ ਕੁਦਰਤਿ ਦਾ ਖੇਲੁ ਰਚਾਇ ਬਣਾਇਆ ॥ ਸਿੰਧ ਪਰਬਤ ਮੇਦਨੀ ਬਿਨੁ ਥੰਮ੍ਹਾ ਗਗਨਿ ਰਹਾਇਆ ॥ ਸਿਰਜੇ ਦਾਨੋ ਦੇਵਤੇ ਤਿਨ ਅੰਦਰਿ ਬਾਦੁ ਰਚਾਇਆ ॥ ਤੈ ਹੀ ਦੁਰਗਾ ਸਾਜਿ ਕੈ ਦੈਤਾ ਦਾ ਨਾਸੁ ਕਰਾਇਆ ॥ ਤੈਥੋਂ ਹੀ ਬਲੁ ਰਾਮ ਲੈ ਨਾਲ ਬਾਣਾ ਦਹਸਿਰੁ ਘਾਇਆ ॥ ਤੈਥੋਂ ਹੀ ਬਲੁ ਕ੍ਰਿਸਨ ਲੈ ਕੰਸੁ ਕੇਸੀ ਪਕੜਿ ਗਿਰਾਇਆ ॥ ਬਡੇ ਬਡੇ ਮੁਨਿ ਦੇਵਤੇ ਕਈ ਜੁਗ ਤਿਨੀ ਤਨੁ ਤਾਇਆ ॥ਕਿਨੀ ਤੇਰਾ ਅੰਤੁ ਨ ਪਾਇਆ ॥੨॥ |
3 | " Listen Katha | ਸਾਧੂ ਸਤਜੁਗੁ ਬੀਤਿਆ ਅਧ ਸੀਲੀ ਤ੍ਰੇਤਾ ਆਇਆ ॥ ਨੱਚੀ ਕਲ ਸਰੋਸਰੀ ਕਲ ਨਾਰਦ ਡਉਰੂ ਵਾਇਆ ॥ ਅਭਿਮਾਨੁ ਉਤਾਰਨ ਦੇਵਤਿਆਂ ਮਹਿਖਾਸੁਰ ਸੁੰਭ ਉਪਾਇਆ ॥ ਜੀਤਿ ਲਏ ਤਿਨ ਦੇਵਤੇ ਤਿਹ ਲੋਕੀ ਰਾਜੁ ਕਮਾਇਆ ॥ ਵੱਡਾ ਬੀਰੁ ਅਖਾਇ ਕੈ ਸਿਰ ਉਪਰ ਛਤ੍ਰੁ ਫਿਰਾਇਆ ॥ ਦਿੱਤਾ ਇੰਦ੍ਰੁ ਨਿਕਾਲ ਕੈ ਤਿਨ ਗਿਰ ਕੈਲਾਸੁ ਤਕਾਇਆ ॥ ਡਰਿ ਕੈ ਹੱਥੇ ਦਾਨਵੀ ਦਿਲ ਅੰਦਰਿ ਤ੍ਰਾਸੁ ਵਧਾਇਆ ॥ ਪਾਸ ਦੁਰਗਾ ਦੇ ਇੰਦ੍ਰੁ ਆਇਆ ॥੩॥ |
4 | " Listen Katha | ਪਉੜੀ ॥ ਇਕ ਦਿਹਾੜੇ ਨਾਵਣ ਆਈ ਦੁਰਗਸਾਹ ॥ ਇੰਦ੍ਰ ਬਿਰਥਾ ਸੁਣਾਈ ਅਪਣੇ ਹਾਲ ਦੀ ॥ ਛੀਨ ਲਈ ਠਕੁਰਾਈ ਸਾਤੇ ਦਾਨਵੀ ॥ ਲੋਕੀ ਤਿਹੀ ਫਿਰਾਈ ਦੋਹੀ ਆਪਣੀ ॥ ਬੈਠੇ ਵਾਇ ਵਧਾਈ ਤੇ ਅਮਰਾਵਤੀ ॥ ਦਿੱਤੇ ਦੇਵ ਭਜਾਈ ਸਭਨਾ ਰਾਕਸਾਂ ॥ ਕਿਨੇ ਨ ਜਿੱਤਾ ਜਾਈ ਮਹੱਖੇ ਦੈਤ ਨੂੰ ॥ ਤੇਰੀ ਸਾਮ ਤਕਾਈ ਦੇਵੀ ਦੁਰਗਸਾਹ ॥੪॥ |
5 | " Listen Katha | ਪਉੜੀ ॥ ਦੁਰਗਾ ਬੈਣ ਸੁਣੰਦੀ ਹੱਸੀ ਹੜਹੜਾਇ ॥ ਓਹੀ ਸੀਹੁ ਮੰਗਾਇਆ ਰਾਕਸ ਭੱਖਣਾ ॥ ਚਿੰਤਾ ਕਰਹੁ ਨ ਕਾਈ ਦੇਵਾ ਨੂੰ ਆਖਿਆ ॥ ਰੋਹ ਹੋਈ ਮਹਾ ਮਾਈ ਰਾਕਸਿ ਮਾਰਣੇ ॥੫॥ |
6 | " Listen Katha | ਦੋਹਰਾ ॥ ਰਾਕਸਿ ਆਏ ਰੋਹਲੇ ਖੇਤ ਭਿੜਨ ਕੇ ਚਾਇ ॥ ਲਸ਼ਕਨ ਤੇਗਾਂ ਬਰਛੀਆਂ ਸੂਰਜੁ ਨਦਰਿ ਨ ਪਾਇ ॥੬॥ |
7 | " Listen Katha | ਪਉੜੀ ॥ ਦੁਹਾਂ ਕੰਧਾਰਾ ਮੁਹਿ ਜੁੜੇ ਢੇਲ ਸੰਖ ਨਗਾਰੇ ਬੱਜੇ ॥ ਰਾਕਸਿ ਆਏ ਰੋਹਲੇ ਤਰਵਾਰੀ ਬਖਤਰ ਸੱਜੇ ॥ ਜੁੱਟੇ ਸਉਹੇ ਜੁੱਧ ਨੂੰ ਇਕ ਜਾਤ ਨ ਜਾਣਨ ਭੱਜੇ ॥ ਖੇਤ ਅੰਦਰਿ ਜੋਧੇ ਗੱਜੇ ॥੭॥ |
8 | " Listen Katha | ਪਉੜੀ ॥ ਜੰਗ ਮੁਸਾਫਾ ਬੱਜਿਆ ਰਣ ਘੁਰੇ ਨਗਾਰੇ ਚਾਵਲੇ ॥ ਝੂਲਣ ਨੇਜੇ ਬੈਰਕਾ ਨੀਸਾਣ ਲਸਨਿ ਲਿਸਾਵਲੇ ॥ ਢੋਲ ਨਗਾਰੇ ਪਉਣ ਦੇ ਊਂਘਨ ਜਾਣ ਜਟਾਵਲੇ ॥ ਦੁਰਗਾ ਦਾਨੋ ਡਹੇ ਰਣ ਨਾਦ ਵੱਜਨ ਖੇਤੁ ਭੀਹਾਵਲੇ ॥ ਬੀਰ ਪਰੋਤੇ ਬਰਛੀਏਂ ਜਣ ਡਾਲ ਚਮੁੱਟੇ ਆਵਲੇ ॥ ਇਕ ਵੱਢੇ ਤੇਗੀ ਤੜਫੀਅਨ ਮਦ ਪੀਤੇ ਲੋਟਨਿ ਬਾਵਲੇ ॥ ਇਕ ਚੁਣ ਚੁਣ ਝਾੜਉ ਕਢੀਅਨ ਰੇਤ ਵਿਚੋਂ ਸੁਇਨਾ ਡਾਵਲੇ ॥ ਗਦਾ ਤ੍ਰਿਸੂਲਾਂ ਬਰਛੀਆਂ ਤੀਰ ਵੱਗਨ ਖਰੇ ਉਤਾਵਲੇ ॥ ਜਣ ਡਸੇ ਭੁਜੰਗਮ ਸਾਵਲੇ ॥ ਮਰ ਜਾਵਨ ਬੀਰ ਰੁਹਾਵਲੇ ॥੮॥ |
9 | " Listen Katha | ਧਾਏ ਰਾਕਸਿ ਰੋਹਲੇ ਚਉਗਿਰਦੇ ਭਾਰੇ ॥ ਹੱਥੀਂ ਤੇਗਾਂ ਪਕੜਿ ਕੈ ਰਣ ਭਿੜੇ ਕਰਾਰੇ ॥ ਕਦੇ ਨ ਨੱਠੇ ਜੁੱਧ ਤੇ ਜੋਧੇ ਜੁਝਾਰੇ ॥ ਦਿਲ ਵਿਚ ਰੋਹ ਬਢਾਇ ਕੈ ਮਾਰਿ ਮਾਰਿ ਪੁਕਾਰੇ ॥ ਮਾਰੇ ਚੰਡ ਪ੍ਰਚੰਡ ਨੈ ਬੀਰ ਖੇਤ ਉਤਾਰੇ ॥ ਮਾਰੇ ਜਾਪਨ ਬਿਜੁਲੀ ਸਿਰਭਾਰ ਮੁਨਾਰੇ ॥੯॥ |
10 | " Listen Katha |
ਪਉੜੀ ॥ ਚੋਟ ਪਈ ਦਮਾਮੇ ਦਲਾਂ ਮੁਕਾਬਲਾ ॥ ਦੇਵੀ ਦਸਤ ਨਚਾਈ ਸੀਹਣ ਸਾਰਦੀ ॥ ਪੇਟ ਮਲੰਦੇ ਲਾਈ ਮਹਖੇ ਦੈਤ ਨੂੰ ॥ ਗੁਰਦੇ ਆਂਦਾ ਖਾਈ ਨਾਲੇ ਰੁਕੜੇ ॥ ਜੇਹੀ ਦਿਲ ਵਿਚ ਆਈ ਕਹੀ ਸੁਣਾਇ ਕੈ ॥ ਚੋਟੀ ਜਾਣ ਦਿਖਾਈ ਤਾਰੇ ਧੂਮਕੇਤ ॥੧੦॥ |
11 | " Listen Katha | ਪਉੜੀ ॥ ਚੋਟਾਂ ਪਵਨ ਨਗਾਰੇ ਅਣੀਆਂ ਜੁੱਟੀਆਂ ॥ ਧੂਹ ਲਈਆਂ ਤਰਵਾਰੀ ਦੇਵਾਂ ਦਾਨਵੀ ॥ਵਾਹਨ ਵਾਰੋ ਵਾਰੀ ਸੂਰੇ ਸੰਘਰੇ ॥ ਵਗੈ ਰੱਤੁ ਝੁਲਾਰੀ ਜਿਉ ਗੇਰੂ ਬਾਬਤ੍ਰਾ ॥ਦੇਖਨ ਬੈਠ ਅਟਾਰੀ ਨਾਰੀ ਰਾਕਸਾਂ ॥ ਪਾਈ ਧੂਮ ਸਵਾਰੀ ਦੁਰਗਾ ਦਾਨਵੀ ॥੧੧॥ |
12 | " Listen Katha | ਪਉੜੀ ॥ ਲੱਖ ਨਗਾਰੇ ਵੱਜਨ ਆਮ੍ਹੋ ਸਾਮ੍ਹਣੇ ॥ ਰਾਕਸ ਰਣੋ ਨ ਭੱਜਨ ਰੋਹੇ ਰੋਹਲੇ ॥ ਸੀਹਾਂ ਵਾਂਗੂ ਗੱਜਨ ਸੱਭੇ ਸੂਰਮੇ ॥ ਤਣਿ ਤਣਿ ਕੈਬਰ ਛੱਡਨ ਦੁਰਗਾ ਸਾਮਣੇ ॥੧੨॥ |
13 | " Listen Katha | ਪਉੜੀ ॥ ਘੁਰੇ ਨਗਾਰੇ ਦੋਹਰੇ ਰਣ ਸੰਗਲੀਆਲੇ ॥ ਧੂੜਿ ਲਪੇਟੇ ਧੂਹਰੇ ਸਿਰਦਾਰ ਜਟਾਲੇ ॥ ਉਖਲੀਆਂ ਨਾਸਾ ਜਿਨਾ ਮੁਹਿ ਜਾਪਨ ਆਲੇ ॥ ਧਾਏ ਦੇਵੀ ਸਾਹਮਣੇ ਬੀਰ ਮੁੱਛਲੀਆਲੇ ॥ ਸੁਰਪਤ ਜੇਹੇ ਲੜ ਹਟੇ ਬੀਰ ਟਲੇ ਨ ਟਾਲੇ ॥ ਗੱਜੇ ਦੁਰਗਾ ਘੇਰਿ ਕੈ ਜਣੁ ਘਣੀਅਰ ਕਾਲੇ ॥੧੩॥ |
14 | " Listen Katha | ਪਉੜੀ ॥ ਚੋਟ ਪਈ ਖਰਚਾਮੀ ਦਲਾਂ ਮੁਕਾਬਲਾ ॥ ਘੇਰ ਲਈ ਵਰਿਆਮੀ ਦੁਰਗਾ ਆਇ ਕੈ ॥ ਰਾਕਸ ਵਡੇ ਅਲਾਮੀ ਭੱਜ ਨ ਜਾਣਦੇ ॥ ਅੰਤ ਹੋਏ ਸੁਰਗਾਮੀ ਮਾਰੇ ਦੇਵਤਾ ॥੧੪॥ |
15 | " Listen Katha | ਪਉੜੀ ॥ ਅਗਣਤ ਘੁਰੇ ਨਗਾਰੇ ਦਲਾਂ ਭਿੜੰਦਿਆਂ ॥ ਪਾਏ ਮਹਖਲ ਭਾਰੇ ਦੇਵਾਂ ਦਾਨਵਾਂ ॥ ਵਾਹਨ ਫੱਟ ਕਰਾਰੇ ਰਾਕਸਿ ਰੋਹਲੇ ॥ ਜਾਪਣ ਤੇਗੀ ਆਰੇ ਮਿਆਨੋ ਧੂਹੀਆਂ ॥ ਜੋਧੇ ਵਡੇ ਮੁਨਾਰੇ ਜਾਪਨ ਖੇਤ ਵਿਚਿ ॥ ਦੇਵੀ ਆਪ ਸਵਾਰੇ ਪਵ ਜਵੇਹਣੇ ॥ ਕਦੇ ਨ ਆਖਨ ਹਾਰੇ ਧਾਵਨ ਸਾਹਮਣੇ ॥ ਦੁਰਗਾ ਸਭ ਸੰਘਾਰੇ ਰਾਕਸਿ ਖੜਗ ਲੈ ॥੧੫॥ |
16 | " Listen Katha | ਪਉੜੀ ॥ ਉਮਲ ਲੱਥੇ ਜੋਧੇ ਮਾਰੂ ਬੱਜਿਆ ॥ ਬੱਦਲ ਜਿਉ ਮਹਿਖਾਸੁਰ ਰਣ ਵਿਚਿ ਗੱਜਿਆਂ ॥ ਇੰਦ੍ਰਾ ਜੇਹਾ ਜੋਧਾ ਮੈਥਉ ਭੱਜਿਆ ॥ ਕਉਣੁ ਵਿਚਾਰੀ ਦੁਰਗਾ ਜਿਨ ਰਣੁ ਸੱਜਿਆ ॥੧੬॥ |
17 | " Listen Katha | ਪਉੜੀ ॥ ਵੱਜੇ ਢੋਲ ਨਗਾਰੇ ਦਲਾਂ ਮੁਕਾਬਲਾ ॥ ਤੀਰ ਫਿਰੈ ਰੈਬਾਰੇ ਆਮ੍ਹੋ ਸਾਮ੍ਹਣੇ ॥ ਅਗਣਤ ਬੀਰ ਸੰਘਾਰੇ ਲਗਦੀ ਕੈਬਰੀ ॥ ਡਿੱਗੇ ਜਾਣਿ ਮੁਨਾਰੇ ਮਾਰੇ ਬਿੱਜੁ ਦੇ ॥ ਖੁੱਲੀ ਵਾਲੀਂ ਦੈਤ ਅਹਾੜੇ ਸਭੇ ਸੂਰਮੇ ॥ ਸੁੱਤੇ ਜਾਣਿ ਜਟਾਲੇ ਭੰਗਾਂ ਖਾਇ ਕੈ ॥੧੭॥ |
18 | " Listen Katha | ਪਉੜੀ ॥ ਦੁਹਾਂ ਕੰਧਾਰਾਂ ਮੁਹਿ ਜੁੜੇ ਨਾਲਿ ਧਉਸਾ ਭਾਰੀ ॥ ਕੜਕ ਉੱਠਿਆ ਫਉਜ ਤੇ ਵਡਾ ਅਹੰਕਾਰੀ ॥ ਲੈ ਕੈ ਚਲਿਆ ਸੂਰਮੇ ਨਾਲਿ ਵਡੇ ਹਜਾਰੀ ॥ ਮਿਆਨੋ ਖੰਡਾ ਧੂਹਿਆ ਮਹਖਾਸੁਰ ਭਾਰੀ ॥ ਉੱਮਲ ਲੱਥੇ ਸੂਰਮੇ ਮਾਰ ਮਚੀ ਕਰਾਰੀ ॥ ਜਾਪੇ ਚੱਲੇ ਰੱਤ ਦੇ ਸਲਲੇ ਜਟਧਾਰੀ ॥੧੮॥ |
19 | " Listen Katha | ਪਉੜੀ ॥ ਸੱਟ ਪਈ ਜਮਧਾਣੀ ਦਲਾਂ ਮੁਕਾਬਲਾ ॥ ਧੂਹਿ ਲਈ ਕ੍ਰਿਪਾਣੀ ਦੁਰਗਾ ਮਿਆਨ ਤੇ ॥ ਚੰਡੀ ਰਾਕਸਿ ਖਾਣੀ ਵਾਹੀ ਦੈਤ ਨੂੰ ॥ ਕੋਪਰ ਚੂਰ ਚਵਾਣੀ ਲੱਥੀ ਕਰਗ ਲੈ ॥ ਪਾਖਰ ਤੁਰਾ ਪਲਾਣੀ ਰੜਕੀ ਧਰਤ ਜਾਇ ॥ ਲੈਦੀ ਅਘਾ ਸਿਧਾਣੀ ਸਿੰਗਾਂ ਧਉਲ ਦਿਆਂ ॥ ਕੂਰਮ ਸਿਰ ਲਹਿਲਾਣੀ ਦੁਸਮਨ ਮਾਰਿ ਕੈ ॥ ਵੱਢੇ ਗਨ ਤਿਖਾਣੀ ਮੂਏ ਖੇਤ ਵਿਚ ॥ ਰਣ ਵਿਚ ਘੱਤੀ ਘਾਣੀ ਲੋਹੂ ਮਿਝ ਦੀ ॥ ਚਾਰੇ ਜੁਗ ਕਹਾਣੀ ਚੱਲਗ ਤੇਗ ਦੀ ॥ ਬਿਧਣ ਖੇਤ ਵਿਹਾਣੀ ਮਹਖੇ ਦੈਤ ਨੂੰ ॥੧੯॥ |
20 | " Listen Katha | ਇਤੀ ਮਹਖਾਸੁਰ ਦੈਤ ਮਾਰੇ ਦੁਰਗਾ ਆਇਆ ॥ ਚਉਦਹ ਲੋਕਾਂ ਰਾਣੀ ਸਿੰਘ ਨਚਾਇਆ ॥ ਮਾਰੇ ਬੀਰ ਜਟਾਣੀ ਦਲ ਵਿਚ ਅਗਲੇ ॥ ਮੰਗਨ ਨਾਹੀ ਪਾਣੀ ਦਲੀ ਹੰਘਾਰ ਕੈ ॥ ਜਣ ਕਰੀ ਸਮਾਇ ਪਠਾਣੀ ਸੁਣਿ ਕੈ ਰਾਗ ਨੂੰ ॥ ਰੱਤੂ ਦੇ ਹੜਵਾਣੀ ਚਲੇ ਬੀਰ ਖੇਤ ॥ ਪੀਤਾ ਫੁੱਲੁ ਇਆਣੀ ਘੁੱਮਨ ਸੂਰਮੇ ॥੨੦॥ |
21 | " Listen Katha | ਹੋਈ ਅਲੋਪ ਭਵਾਨੀ ਦੇਵਾਂ ਨੂੰ ਰਾਜ ਦੇ ॥ ਈਸਰ ਦੀ ਬਰਦਾਨੀ ਹੋਈ ਜਿੱਤ ਦਿਨ ॥ ਸੁੰਭ ਨਿਸੁੰਭ ਗੁਮਾਨੀ ਜਨਮੇ ਸੂਰਮੇ ॥ ਇੰਦ੍ਰ ਦੀ ਰਜਧਾਨੀ ਤੱਕੀ ਜਿੱਤਨੀ ॥੨੧॥ |
22 | " Listen Katha | ਇੰਦ੍ਰਪਰੀ ਤੇ ਧਾਵਣਾ ਵਡ ਜੋਧੀ ਮਤਾ ਪਕਾਇਆ ॥ ਸੰਜ ਪਟੇਲਾ ਪਾਖਰਾ ਭੇੜ ਸੰਦਾ ਸਾਜੁ ਬਣਾਇਆ ॥ ਜੰਮੇ ਕਟਕ ਅਛੂਹਣੀ ਅਸਮਾਨੁ ਗਰਦੀ ਛਾਇਆ ॥ ਰੋਹ ਸੁੰਭ ਨਿਸੁੰਭ ਸਿਧਾਇਆ ॥੨੨॥ |
23 | " Listen Katha |
ਪਉੜੀ ॥ ਸੁੰਭ ਨਿਸੁੰਭ ਅਲਾਇਆ ਵਡ ਜੋਧੀ ਸੰਘਰੁ ਵਾਏ ॥ ਰੋਹ ਦਿਖਾਲੀ ਦਿੱਤੀਆ ਵਰਿਆਮੀ ਤੁਰੇ ਨਚਾਏ ॥ ਘੁਰੇ ਦਮਾਮੇ ਦੋਹਰੇ ਜਮ ਬਾਹਣ ਜਿਉ ਅਰੜਾਏ ॥ ਦੇਉ ਦਾਨੋ ਲੁੱਝਣ ਆਏ ॥੨੩॥ |
24 | " Listen Katha | ਪਉੜੀ ॥ ਦਾਨੋ ਦੇਉ ਅਨਾਗੀ ਸੰਘਰੁ ਰਚਿਆ ॥ ਫੁੱਲ ਖਿੜੇ ਜਣ ਬਾਗੀਂ ਬਾਣੇ ਜੋਧਿਆਂ ॥ ਭੂਤਾਂ ਇੱਲਾਂ ਕਾਗੀਂ ਗੋਸਤ ਭਖਿਆ ॥ ਹੁੰਮੜ ਧੁੰਮੜ ਜਾਗੀ ਘੱਤੀ ਸੂਰਿਆਂ ॥੨੪॥ |
25 | " Listen Katha | ਸੱਟ ਪਈ ਨਗਾਰੇ ਦਲਾਂ ਮੁਕਾਬਲਾ ॥ ਦਿਤੇ ਦੇਉ ਭਜਾਈ ਮਿਲਿ ਕੈ ਰਾਕਸੀਂ ॥ ਲੋਕੀ ਤਿਹੀ ਫਿਰਾਈ ਦੋਹੀ ਆਪਣੀ ॥ ਦੁਰਗਾ ਦੀ ਸਾਮ ਤਕਾਈ ਦੇਵਾਂ ਡਰਦਿਆਂ ॥ ਆਂਦੀ ਚੰਡਿ ਚੜਾਈ ਉਤੇ ਰਾਕਸਾਂ ॥੨੫॥ |
26 | " Listen Katha | ਪਉੜੀ ॥ ਆਈ ਫੇਰ ਭਵਾਨੀ ਖਬਰੀ ਪਾਈਆਂ ॥ ਦੈਤ ਵਡੇ ਅਭਿਮਾਨੀ ਹੋਏ ਏਕਠੇ ॥ ਲੋਚਨ ਧੂਮ ਗੁਮਾਨੀ ਰਾਇ ਬੁਲਾਇਆ ॥ ਜਗ ਵਿਚ ਵਡਾ ਦਾਨੋ ਆਪ ਕਹਾਇਆ ॥ ਸੱਟ ਪਈ ਖਰਚਾਮੀ ਦੁਰਗਾ ਲਿਆਵਣੀ ॥੨੬॥ |
27 | " Listen Katha | ਪਉੜੀ ॥ ਕੜਕ ਉਠੀ ਰਣ ਚੰਡੀ ਫਉਜਾਂ ਦੇਖ ਕੈ ॥ ਧੂਹਿ ਮਿਆਨੋ ਖੰਡਾ ਹੋਈ ਸਾਹਮਣੇ ॥ ਸਭੇ ਬੀਰ ਸੰਘਾਰੇ ਧੂਮਰਨੈਣ ਦੇ ॥ ਜਣ ਲੈ ਕਟੇ ਆਰੇ ਦਰਖਤ ਬਾਢੀਆਂ ॥੨੭॥ |
28 | " Listen Katha | ਪਉੜੀ ॥ ਚੋਬੀਂ ਧਉਂਸ ਬਜਾਈ ਦਲਾਂ ਮੁਕਾਬਲਾ ॥ ਰੋਹ ਭਵਾਨੀ ਆਈ ਉਤੇ ਰਾਕਸਾਂ ॥ ਖੱਬੈ ਦਸਤ ਨਚਾਈ ਸੀਹਣ ਸਾਰ ਦੀ ॥ ਬਹੁਤਿਆਂ ਦੇ ਤਨ ਲਾਈ ਕੀਤੀ ਰੰਗੁਲੀ ॥ ਭਾਈਆਂ ਮਾਰਨ ਭਾਈ ਦੁਰਗਾ ਜਾਣਿ ਕੈ ॥ ਰੋਹ ਹੋਇ ਚਲਾਈ ਰਾਕਸਿ ਰਾਇ ਨੂੰ ॥ ਜਮ ਪੁਰ ਦੀਆ ਪਠਾਈ ਲੋਚਨ ਧੂਮ ਨੂੰ ॥ ਜਾਪੇ ਦਿੱਤੀ ਸਾਈ ਮਾਰਨ ਸੁੰਭ ਦੀ ॥੨੮॥ |
29 | " Listen Katha | ਪਉੜੀ ॥ ਭੰਨੇ ਦੈਤ ਪੁਕਾਰੇ ਰਾਜੇ ਸੁੰਭ ਥੈ ॥ ਲੋਚਨਧੂਮ ਸੰਘਾਰੇ ਸਣੇ ਸਿਪਾਹੀਆਂ ॥ ਚੁਣਿ ਚੁਣਿ ਜੋਧੇ ਮਾਰੇ ਅੰਦਰ ਖੇਤ ਦੈ ॥ ਜਾਪਨ ਅੰਬਰਿ ਤਾਰੇ ਡਿੱਗਨਿ ਸੂਰਮੇ ॥ ਗਿਰੇ ਪਰਬਤ ਭਾਰੇ ਮਾਰੇ ਬਿੱਜੁ ਦੇ ॥ ਦੈਤਾਂ ਦੇ ਦਲ ਹਾਰੇ ਦਹਸਤ ਖਾਇ ਕੈ ॥ ਬਚੇ ਸੁ ਮਾਰੇ ਮਾਰੇ ਰਹਦੇ ਰਾਇ ਥੈ ॥੨੯॥ |
30 | " Listen Katha | ਪਉੜੀ ॥ ਰੋਹ ਹੋਇ ਬੁਲਾਏ ਰਾਕਸਿ ਰਾਇ ਨੇ ॥ ਬੈਠੇ ਮਤਾ ਪਕਾਏ ਦੁਰਗਾ ਲਿਆਵਣੀ ॥ ਚੰਡ ਅਰ ਮੁੰਡ ਪਠਾਏ ਬਹੁਤਾ ਕਟਕੁ ਦੈ ॥ ਜਾਪੇ ਛੱਪਰ ਛਾਏ ਬਣੀਆ ਕੇਜਮਾ ॥ ਜੇਤੇ ਰਾਇ ਬੁਲਾਏ ਚੱਲੇ ਜੁੱਧ ਨੋ ॥ ਜਣ ਜਮ ਪੁਰ ਪਰੜ ਚਲਾਏ ਸਭੇ ਮਾਰਨੇ ॥੩੦॥ |
31 | " Listen Katha | ਪਉੜੀ ॥ ਢੋਲ ਨਗਾਰੇ ਵਾਏ ਦਲਾਂ ਮੁਕਾਬਲਾ ॥ ਰੋਹ ਰੁਹੇਲੇ ਆਏ ਉਤੇ ਰਾਕਸਾਂ ॥ ਸਭਨੀ ਤੁਰੇ ਨਚਾਏ ਬਰਛੇ ਪਕੜਿ ਕੈ ॥ ਬਹੁਤੇ ਮਾਰ ਗਿਰਾਏ ਅੰਦਰ ਖੇਤ ਦੈ ॥ ਤੀਰੀ ਛਹਬਰ ਲਾਈ ਬੁੱਠੀ ਦੇਵਤਾ ॥੩੧॥ |
32 | " Listen Katha | ਭੇਰੀ ਸੰਖ ਵਜਾਏ ਸੰਘਰਿ ਰੱਚਿਆ ॥ ਤਣਿ ਤਣਿ ਤੀਰ ਚਲਾਏ ਦੁਰਗਾ ਧਨਖ ਲੈ ॥ ਜਿਨੀ ਦਸਤ ਉਠਾਏ ਰਹੇ ਨ ਜੀਵਦੇ ॥ ਚੰਡ ਅਰ ਮੁੰਡ ਖਪਾਏ ਦੋਨੋ ਦੇਵਤਾ ॥੩੨॥ |
33 | " Listen Katha | ਸੁੰਭ ਨਿਸੁੰਭ ਰਿਸਾਏ ਮਾਰੇ ਦੈਤ ਸੁਣ ॥ ਜੋਧੇ ਸਭ ਬੁਲਾਏ ਆਪਣੇ ਮਜਲਸੀ ॥ ਜਿਨੀ ਦੇਉ ਭਜਾਏ ਇੰਦ੍ਰ ਜੇਹਵੇ ॥ ਤੇਈ ਮਾਰ ਗਿਰਾਏ ਪਲ ਵਿਚ ਦੇਵਤਾ ॥ ਓਨੀ ਦਸਤੀ ਦਸਤ ਵਜਾਏ ਤਿਨਾ ਚਿਤ ਕਰਿ ॥ ਫਿਰ ਸ੍ਰਣਵਤ ਬੀਜ ਚਲਾਏ ਬੀੜੇ ਰਾਇ ਦੇ ॥ ਸੰਜ ਪਟੋਲਾ ਪਾਏ ਚਿਲਕਤ ਟੋਪੀਆਂ ॥ ਲੁੱਝਣ ਨੋ ਅਰੜਾਏ ਰਾਕਸ ਰੋਹਲੇ ॥ ਕਦੇ ਨ ਕਿਨੇ ਹਟਾਏ ਜੁੱਧ ਮਚਾਇ ਕੈ ॥ ਮਿਲ ਤੇਈ ਦਾਨੋ ਆਏ ਹੁਣ ਸੰਘਰਿ ਦੇਖਣਾ ॥੩੩॥ |
34 | " Listen Katha | ਪਉੜੀ ॥ ਦੈਤੀ ਡੰਡ ਉਭਾਰੀ ਨੇੜੈ ਆਇ ਕੈ ॥ ਸਿੰਘ ਕਰੀ ਅਸਵਾਰੀ ਦੁਰਗਾ ਸੋਰ ਸੁਣ ॥ ਖੱਬੈ ਦਸਤ ਉਭਾਰੀ ਗਦਾ ਫਿਰਾਇ ਕੈ ॥ ਸੈਨਾ ਸਭ ਸੰਘਾਰੀ ਸ੍ਰਣਵਤ ਬੀਜ ਦੀ ॥ ਜਣ ਮਦ ਖਾਇ ਮਦਾਰੀ ਘੂਮਨ ਸੂਰਮੇ ॥ ਅਗਣਤ ਪਾਉ ਪਸਾਰੀ ਰੁਲੇ ਅਹਾੜ ਵਿਚਿ ॥ ਜਾਪੇ ਖੇਡ ਖਿਡਾਰੀ ਸੁੱਤੇ ਫਾਗ ਨੂੰ ॥੩੪॥ |
35 | " Listen Katha | ਪਉੜੀ ॥ ਸ੍ਰਣਵਤ ਬੀਜ ਹਕਾਰੇ ਰਹਿੰਦੇ ਸੂਰਮੇ ॥ ਜੋਧੇ ਜੇਡ ਮੁਨਾਰੇ ਦਿੱਸਨ ਖੇਤ ਵਿਚਿ ॥ ਸਭਨੀ ਦਸਤ ਉਭਾਰੇ ਤੇਗਾਂ ਧੂਹਿ ਕੈ ॥ ਮਾਰੋ ਮਾਰ ਪੁਕਾਰੇ ਆਏ ਸਾਹਮਣੇ ॥ ਸੰਜਾਤੇ ਠਣਿਕਾਰੇ ਤੇਗੀਂ ਉੱਬਰੇ ॥ ਘਾੜ ਘੜਨਿ ਠਠਿਆਰੇ ਜਾਣਿ ਬਣਾਇ ਕੈ ॥੩੫॥ |
36 | " Listen Katha | ਸੱਟ ਪਈ ਜਮਧਾਣੀ ਦਲਾਂ ਮੁਕਾਬਲਾ ॥ ਘੂਮਰ ਬਰਗ ਸਤਾਣੀ ਦਲ ਵਿਚਿ ਘੱਤੀਓ ॥ ਸਣੇ ਤੁਰਾ ਪਲਾਣੀ ਡਿੱਗਣ ਸੂਰਮੇ ॥ ਉਠਿ ਉਠਿ ਮੰਗਣਿ ਪਾਣੀ ਘਾਇਲ ਘੂਮਦੇ ॥ ਏਵਡੁ ਮਾਰਿ ਵਿਹਾਣੀ ਉਪਰ ਰਾਕਸਾਂ ॥ ਬਿੱਜਲ ਜਿਉ ਝਰਲਾਣੀ ਉੱਠੀ ਦੇਵਤਾ ॥੩੬॥ |
37 | " Listen Katha | ਪਉੜੀ ॥ ਚੋਬੀ ਧਉਸ ਉਭਾਰੀ ਦਲਾਂ ਮੁਕਾਬਲਾ ॥ ਸਭੋ ਸੈਨਾ ਮਾਰੀ ਪਲ ਵਿਚਿ ਦਾਨਵੀ ॥ ਦੁਰਗਾ ਦਾਨੋ ਮਾਰੇ ਰੋਹ ਬਢਾਇ ਕੈ ॥ ਸਿਰ ਵਿਚ ਤੇਗ ਵਗਾਈ ਸ੍ਰਣਵਤ ਬੀਜ ਦੇ ॥੩੭॥ |
38 | " Listen Katha | ਅਗਣਤ ਦਾਨੋ ਭਾਰੇ ਹੋਏ ਲੋਹੂਆ ॥ ਜੋਧੇ ਜੇਡ ਮੁਨਾਰੇ ਅੰਦਰਿ ਖੇਤ ਦੈ ॥ ਦੁਰਗਾ ਨੋ ਲਲਕਾਰੇ ਆਵਣ ਸਾਹਮਣੇ ॥ ਦੁਰਗਾ ਸਭ ਸੰਘਾਰੇ ਰਾਕਸ ਆਂਵਦੇ ॥ ਰਤੂ ਦੇ ਪਰਨਾਲੇ ਤਿਨ ਤੇ ਭੁਇ ਪਏ ॥ ਉੱਠੇ ਕਾਰਣਿਆਰੇ ਰਾਕਸ ਹੜਹੜਾਇ ॥੩੮॥ |
39 | " Listen Katha | ਧਗਾ ਸੰਗਲੀਆਲੀ ਸੰਘਰ ਵਾਇਆ ॥ ਬਰਛੀ ਬੰਬਲੀਆਲੀ ਸੂਰੇ ਸੰਘਰੇ ॥ ਭੇੜਿ ਮਚਿਆ ਬੀਰਾਲੀ ਦੁਰਗਾ ਦਾਨਵੀਂ ॥ ਮਾਰ ਮਚੀ ਮੁਹਰਾਲੀ ਅੰਦਰਿ ਖੇਤ ਦੈ ॥ ਜਣ ਨਟ ਲੱਥੇ ਛਾਲੀ ਢੋਲਿ ਬਜਾਇ ਕੈ ॥ ਲੋਹੂ ਫਾਥੀ ਜਾਲੀ ਲੋਥੀ ਜਮਧੜੀ ॥ ਘਣ ਵਿਚਿ ਜਿਉ ਛੰਛਾਲੀ ਤੇਗਾਂ ਹੱਸੀਆਂ ॥ ਘੁੱਮਰਆਰਿ ਸਿਆਲੀ ਬਣੀਆਂ ਕੇਜਮਾਂ ॥੩੯॥ |
40 | " Listen Katha | ਧਗਾ ਸੂਲੀ ਬਜਾਈਆਂ ਦਲਾਂ ਮੁਕਾਬਲਾ ॥ ਧੂਹਿ ਮਿਆਨੋ ਲਈਆਂ ਜੁਆਨੀ ਸੂਰਮੀ ॥ ਸ੍ਰਣਵਤ ਬੀਜ ਬਧਾਈਆਂ ਅਗਣਤ ਸੂਰਤਾਂ ॥ ਦੁਰਗਾ ਸਉਹੇਂ ਆਈਆਂ ਰੋਹ ਬਢਾਇ ਕੈ ॥ ਸਭਨੀ ਆਣ ਵਗਾਈਆਂ ਤੇਗਾਂ ਧੂਹਿ ਕੈ ॥ ਦੁਰਗਾ ਸਭ ਬਚਾਈਆਂ ਢਾਲ ਸੰਭਾਲ ਕੈ ॥ ਦੇਵੀ ਆਪ ਚਲਾਈਆਂ ਤਕਿ ਤਕਿ ਦਾਨਵੀ ॥ ਲੋਹੂ ਨਾਲਿ ਡੁਬਾਈਆਂ ਤੇਗਾਂ ਨੰਗੀਆਂ ॥ ਸਾਰਸੁਤੀ ਜਨੁ ਨਾਈਆਂ ਮਿਲ ਕੈ ਦੇਵੀਆਂ ॥ ਸਭੇ ਮਾਰ ਗਿਰਾਈਆਂ ਅੰਦਰਿ ਖੇਤ ਦੈ ॥ ਤਿੱਦੂੰ ਫੇਰਿ ਸਵਾਈਆਂ ਹੋਈਆਂ ਸੂਰਤਾਂ ॥੪੦॥ |
41 | " Listen Katha | ਪਉੜੀ ॥ ਸੂਰੀ ਸੰਘਰਿ ਰਚਿਆ ਢੋਲ ਸੰਖ ਨਗਾਰੇ ਵਾਇ ਕੈ ॥ ਚੰਡ ਚਿਤਾਰੀ ਕਾਲਕਾ ਮਨ ਬਾਹਲਾ ਰੋਸ ਬਢਾਇ ਕੈ ॥ ਨਿਕਲੀ ਮੱਥਾ ਫੋੜਿ ਕੈ ਜਨ ਫਤੇ ਨੀਸਾਣ ਬਜਾਇ ਕੈ ॥ ਜਾਗ ਸੁ ਜੰਮੀ ਜੁੱਧ ਨੂੰ ਜਰਵਾਣਾ ਜਣ ਮਰੜਾਇ ਕੈ ॥ ਦਲ ਵਿਚਿ ਘੇਰਾ ਘੱਤਿਆ ਜਣ ਸੀਂਹ ਤੁਰਿਆ ਗਣਿਣਾਇ ਕੈ ॥ ਆਪ ਵਿਸੂਲਾ ਹੋਇਆ ਤਿਹੁ ਲੋਕਾਂ ਤੇ ਖੁਨਸਾਇ ਕੈ ॥ ਰੋਹ ਸਿਧਾਈਆਂ ਚਕ੍ਰ ਪਾਨ ਕਰ ਨਿੰਦਾ ਖੜਗ ਉਠਾਇ ਕੈ ॥ ਅਗੈ ਰਾਕਸ ਬੈਠੇ ਰੋਹਲੇ ਤੀਰੀ ਤੇਗੀ ਛਹਬਰ ਲਾਇ ਕੈ ॥ ਪਕੜ ਪਛਾੜੇ ਰਾਕਸਾਂ ਦਲ ਦੈਤਾਂ ਅੰਦਰਿ ਜਾਇ ਕੈ ॥ ਬਹੁ ਕੇਸੀ ਪਕੜਿ ਪਛਾੜਿਅਨਿ ਤਿਨ ਅੰਦਰਿ ਧੂਮ ਰਚਾਇ ਕੈ ॥ ਬਡੇ ਬਡੇ ਚੁਣ ਸੂਰਮੇ ਗਹਿ ਕੋਟੀ ਦਏ ਚਲਾਇ ਕੈ ॥ ਰਣ ਕਾਲੀ ਗੁੱਸਾ ਖਾਇ ਕੈ ॥੪੧॥ |
42 | " Listen Katha | ਪਉੜੀ ॥ ਦੁਹਾ ਕੰਧਾਰਾ ਮੁਹਿ ਜੁੜੇ ਅਣੀਆਰਾਂ ਚੋਈਆਂ ॥ ਧੂਹਿ ਕਿਰਪਾਣਾਂ ਤਿੱਖੀਆਂ ਨਾਲ ਲੋਹੂ ਧੋਈਆਂ ॥ ਹੂਰਾਂ ਸ੍ਰਣਵਤ ਬੀਜ ਨੂੰ ਘਤਿ ਘੇਰਿ ਖਲੋਈਆਂ ॥ ਲਾੜਾ ਦੇਖਨ ਲਾੜੀਆਂ ਚਉਗਿਰਦੇ ਹੋਈਆਂ ॥੪੨॥ |
43 | " Listen Katha | ਚੋਬੀ ਧਉਸਾ ਪਾਈਆਂ ਦਲਾਂ ਮੁਕਾਬਲਾ ॥ ਦਸਤੀ ਧੂਹ ਨਚਾਈਆਂ ਤੇਗਾਂ ਨੰਗੀਆਂ ॥ ਸੂਰਿਆਂ ਦੇ ਤਨ ਲਾਈਆਂ ਮਰਦਾਂ ਘੋੜਿਆਂ ॥ ਜੋਗਣੀਆਂ ਮਿਲਿ ਧਾਈਆਂ ਲੋਹੂ ਭੱਖਣਾ ॥ ਫਉਜਾਂ ਮਾਰ ਹਟਾਈਆਂ ਦੇਵਾਂ ਦਾਨਵਾਂ ॥ ਭਜਦੀ ਕਥਾ ਸੁਣਾਈਆਂ ਰਾਜੇ ਸੁੰਭ ਥੈ ॥ ਭੂਈਂ ਨ ਪਉਣੈ ਪਾਈਆਂ ਬੂੰਦਾ ਰਕਤ ਦੀਆਂ ॥ ਕਾਲੀ ਖੇਤ ਖਪਾਈਆਂ ਸਭੇ ਸੂਰਤਾਂ ॥ ਬਹੁਤੀ ਸਿਰੀ ਬਿਹਾਈਆਂ ਘੜੀਆਂ ਕਾਲ ਕੀਆਂ ॥ ਜਾਣਿ ਨ ਜਾਏ ਮਾਈਆਂ ਜੂਝੇ ਸੂਰਮੇ ॥੪੩॥ |
44 | " Listen Katha | ਸੁੰਭ ਸੁਣੀ ਕਰਹਾਲੀ ਸ੍ਰਣਵਤ ਬੀਜ ਦੀ ॥ ਰਣ ਵਿਚਿ ਕਿਨੈ ਨ ਝਾਲੀ ਦੁਰਗਾ ਆਂਵਦੀ ॥ ਬਹੁਤੇ ਬੀਰ ਜਟਾਲੀ ਉਠੇ ਆਖ ਕੈ ॥ ਚੋਟਾ ਪਾਨ ਤਬਾਲੀ ਜਾਸਨ ਜੁੱਧ ਨੂੰ ॥ ਥਰਿ ਥਰਿ ਪ੍ਰਿਥਮੀ ਚਾਲੀ ਦਲਾਂ ਚੜੰਦਿਆਂ ॥ ਨਾਉ ਜਿਵੇ ਹੈ ਹਾਲੀ ਸਹੁ ਦਰੀਆਉ ਵਿਚਿ ॥ ਧੂੜਿ ਉਤਾਹਾਂ ਘਾਲੀ ਛੜੀ ਤੁਰੰਗਮਾਂ ॥ ਜਾਣਿ ਪੁਕਾਰੂ ਚਾਲੀ ਧਰਤੀ ਇੰਦ੍ਰ ਥੈ ॥੪੪॥ |
45 | " Listen Katha | ਪਉੜੀ ॥ ਆਹਰਿ ਮਿਲਿਆ ਆਹਰੀਆਂ ਸੈਣ ਸੂਰਿਆਂ ਸਾਜੀ ॥ ਚੱਲੇ ਸਉਹੇ ਦੁਰਗਸਾਹ ਜਣ ਕਾਬੈ ਹਾਜੀ ॥ ਤੀਰੀ ਤੇਗੀ ਜਮਧੜੀ ਰਣ ਵੰਡੀ ਭਾਜੀ ॥ ਇਕ ਘਾਇਲ ਘੂਮਨ ਸੂਰਮੇ ਜਣ ਮਕਤਬ ਕਾਜੀ ॥ ਇਕ ਬੀਰ ਪਰੋਤੇ ਬਰਛੀਏ ਜਿਉ ਝੁਕ ਪਉਨ ਨਿਵਾਜੀ ॥ ਇਕ ਦੁਰਗਾ ਸਉਹੇ ਖੁਨਸ ਕੈ ਖੁਨਸਾਇਨ ਤਾਜੀ ॥ਇਕ ਧਾਵਨ ਦੁਰਗਾ ਸਾਮ੍ਹਣੇ ਜਿਉ ਭੁਖਿਆਏ ਪਾਜੀ ॥ ਕਦੇ ਨ ਰੱਜੇ ਜੁਝ ਤੇ ਰਜ ਹੋਏ ਰਾਜੀ ॥੪੫॥ |
46 | " Listen Katha | ਬੱਜੇ ਸੰਗਲੀਆਲੇ ਸੰਘਰ ਡੋਹਰੇ ॥ ਡਹੇ ਜੁ ਖੇਤ ਜਟਾਲੇ ਹਾਠਾਂ ਜੋੜਿ ਕੈ ॥ ਨੇਜੇ ਬੰਬਲੀਆਲੇ ਦਿੱਸਨ ਓਰੜੇ ॥ ਚੱਲੇ ਜਾਣ ਜਟਾਲੇ ਨਾਵਨ ਗੰਗ ਨੂੰ ॥੪੬॥ |
47 | " Listen Katha | ਪਉੜੀ ॥ ਦੁਰਗਾ ਅਤੈ ਦਾਨਵੀ ਸੂਲ ਹੋਈਆਂ ਕੰਗਾਂ ॥ ਵਾਛੜ ਘੱਤੀ ਸੂਰਿਆਂ ਵਿਚ ਖੇਤ ਖਤੰਗਾਂ ॥ ਧੂਹਿ ਕ੍ਰਿਪਾਣਾ ਤਿਖੀਆਂ ਬਢ ਲਾਹਨਿ ਅੰਗਾਂ ॥ ਪਹਲਾ ਦਲਾਂ ਮਿਲੰਦਿਆਂ ਭੇੜ ਪਇਆ ਨਿਹੰਗਾਂ ॥੪੭॥ |
48 | " Listen Katha | ਪਉੜੀ ॥ ਓਰੜ ਫਉਜਾਂ ਆਈਆਂ ਬੀਰ ਚੜੇ ਕੰਧਾਰੀ ॥ ਸੜਕ ਮਿਆਨੋ ਕਢੀਆਂ ਤਿੱਖੀਆਂ ਤਰਵਾਰੀ ॥ ਕੜਕ ਉਠੇ ਰਣ ਮੱਚਿਆ ਵੱਡੇ ਹੰਕਾਰੀ ॥ ਸਿਰ ਧੜ ਬਾਹਾਂ ਗਨ ਲੇ ਫੁਲ ਜੇਹੈ ਬਾੜੀ ॥ ਜਾਪੇ ਕਟੇ ਬਾਢੀਆਂ ਰੁਖ ਚੰਦਨ ਆਰੀ ॥੪੮॥ |
49 | " Listen Katha | ਦੁਹਾਂ ਕੰਧਾਰਾਂ ਮੁਹਿ ਜੁੜੇ ਜਾ ਸੱਟ ਪਈ ਖਰਵਾਰ ਕਉ ॥ ਤਕ ਤਕ ਕੈਬਰਿ ਦੁਰਗਸਾਹ ਤਕ ਮਾਰੇ ਭਲੇ ਜੁਝਾਰ ਕਉ ॥ ਪੈਦਲ ਮਾਰੇ ਹਾਥੀਆਂ ਸੰਗਿ ਰਥ ਗਿਰੇ ਅਸਵਾਰ ਕਉ ॥ ਸੋਹਨ ਸੰਜਾ ਬਾਗੜਾ ਜਣੁ ਲੱਗੇ ਫੁੱਲ ਅਨਾਹ ਕਉ ॥ ਗੁੱਸੇ ਆਈ ਕਾਲਕਾ ਹਥਿ ਸੱਜੇ ਲੈ ਤਲਵਾਰ ਕਉ ॥ ਏਦੂ ਪਾਰਉ ਓਤ ਪਾਰ ਹਰਨਾਕਸਿ ਕਈ ਹਜਾਰ ਕਉ ॥ ਜਿਣ ਇੱਕਾ ਰਹੀ ਕੰਧਾਰ ਕਉ ॥ ਸਦ ਰਹਮਤ ਤੇਰੇ ਵਾਰ ਕਉ ॥੪੯॥ |
50 | " Listen Katha | ਪਉੜੀ ॥ ਦੁਹਾਂ ਕੰਧਾਰਾਂ ਮੁਹਿ ਜੁੜੇ ਸੱਟ ਪਈ ਜਮਧਾਣ ਕਉ ॥ ਤਦ ਖਿੰਗ ਨਸੁੰਭ ਨਚਾਇਆ ਡਾਲ ਉਪਰਿ ਬਰਗਸਤਾਣ ਕਉ ॥ ਫੜੀ ਬਿਲੰਦ ਮਗਾਇਉਸ ਫੁਰਮਾਇਸ ਕਰਿ ਮੁਲਤਾਨ ਕਉ ॥ ਗੁੱਸੇ ਆਈ ਸਾਹਮਣੇ ਰਣ ਅੰਦਰਿ ਘੱਤਣ ਘਾਣ ਕਉ ॥ ਅਗੈ ਤੇਗ ਵਗਾਈ ਦੁਰਗਸਾਹ ਬਢ ਸੁੰਭਨ ਬਹੀ ਪਲਾਣ ਕਉ ॥ ਰੜਕੀ ਜਾਇ ਕੈ ਧਰਤ ਕਉ ਬੱਢ ਪਾਖਰ ਬੱਢ ਕਿਕਾਣ ਕਉ ॥ ਬੀਰ ਪਲਾਣੋ ਡਿੱਗਿਆ ਕਰਿ ਸਿਜਦਾ ਸੁੰਭ ਸੁਜਾਣ ਕਉ ॥ ਸਾਬਾਸ ਸਲੋਣੇ ਖਾਣ ਕਉ ॥ ਸਦਾ ਸਾਬਾਸ ਤੇਰੇ ਤਾਣ ਕਉ ॥ ਤਾਰੀਫਾਂ ਪਾਨ ਚਬਾਨ ਕਉ ॥ਸਦ ਰਹਮਤ ਕੈਫਾਂ ਖਾਨ ਕਉ ॥ ਸਦ ਰਹਮਤ ਤੁਰੇ ਨਚਾਣ ਕਉ ॥੫੦॥ |
51 | " Listen Katha | ਪਉੜੀ ॥ ਦੁਰਗਾ ਅਤੈ ਦਾਨਵੀ ਗਹ ਸੰਘਰਿ ਕੱਥੇ ॥ ਓਰੜ ਉੱਠੇ ਸੂਰਮੇ ਆ ਡਾਹੇ ਮੱਥੇ ॥ ਕੱਟ ਤੁਫੰਗੀ ਕੈਬਰੀ ਦਲ ਗਾਹਿ ਨਿਕੱਥੇ ॥ ਦੇਖਨਿ ਜੰਗ ਫਰੇਸ਼ਤੇ ਅਸਮਾਨੋ ਲੱਥੇ ॥੫੧॥ |
52 | " Listen Katha | ਪਉੜੀ ॥ ਦੁਹਾਂ ਕੰਧਾਰਾਂ ਮੁਹ ਜੁੜੇ ਦਲ ਘੁਰੇ ਨਗਾਰੇ ॥ ਓਰੜ ਆਏ ਸੂਰਮੇ ਸਿਰਦਾਰ ਅਣਿਆਰੇ ॥ ਲੈ ਕੇ ਤੇਗਾਂ ਬਰਛੀਆਂ ਹਥਿਆਰ ਉਭਾਰੇ ॥ ਟੋਪ ਪਟੇਲਾ ਪਾਖਰਾਂ ਗਲਿ ਸੰਜ ਸਵਾਰੇ ॥ ਲੈ ਕੇ ਬਰਛੀ ਦੁਰਗਸਾਹ ਬਹੁ ਦਾਨਵ ਮਾਰੇ ॥ ਚੜੇ ਰਥੀ ਗਜ ਘੋੜਿਈ ਮਾਰ ਭੁਇ ਤੇ ਡਾਰੇ ॥ ਜਾਣ ਹਲਵਾਈ ਸੀਖ ਨਾਲ ਵਿੰਨ੍ਹ ਵੜੇ ਉਤਾਰੇ ॥੫੨॥ |
53 | " Listen Katha | ਪਉੜੀ ॥ ਦੁਹਾਂ ਕੰਧਾਰਾਂ ਮੁਹਿ ਜੁੜੇ ਨਾਲ ਧਉਸਾ ਭਾਰੀ ॥ ਲਈ ਭਗਉਤੀ ਦੁਰਗਸਾਹ ਵਰ ਜਾਗਨ ਭਾਰੀ ॥ ਲਾਈ ਰਾਜੇ ਸੁੰਭ ਨੋ ਰਤੁ ਪੀਐ ਪਿਆਰੀ ॥ ਸੁੰਭ ਪਲਾਣੋ ਡਿੱਗਿਆ ਉਪਮਾ ਬੀਚਾਰੀ ॥ ਡੁਬ ਰਤੂ ਨਾਲਹੁ ਨਿਕਲੀ ਬਰਛੀ ਦੁਧਾਰੀ ॥ ਜਾਣ ਰਜਾਦੀ ਉਤਰੀ ਪੈਨ ਸੂਹੀ ਸਾਰੀ ॥੫੩॥ |
54 | " Listen Katha | ਪਉੜੀ ॥ ਦੁਰਗਾ ਅਤੈ ਦਾਨਵੀ ਭੇੜ ਪਇਆ ਸਬਾਹੀਂ ॥ ਸਸਤ੍ਰ ਪਜੂਤੇ ਦੁਰਗਸਾਹ ਗਹ ਸਭਨੀਂ ਬਾਹੀਂ ॥ ਸੁੰਭ ਨਿਸੁੰਭ ਸੰਘਾਰਿਆ ਵਥ ਜੇਹੇ ਸਾਹੀਂ ॥ ਫਉਜਾਂ ਰਾਕਸਿਆਰੀਆਂ ਦੇਖਿ ਰੋਵਨਿ ਧਾਹੀਂ ॥ ਮੁਹਿ ਕੁੜੂਚੇ ਘਾਹ ਦੇ ਛੱਡ ਘੋੜੇ ਰਾਹੀਂ ॥ ਭਜਦੇ ਹੋਏ ਮਾਰੀਅਨ ਮੁੜ ਝਾਕਨ ਨਾਹੀਂ ॥੫੪॥ |
55 | " Listen Katha | ਪਉੜੀ ॥ ਸੁੰਭ ਨਿਸੁੰਭ ਪਠਾਇਆ ਜਮ ਦੇ ਧਾਮ ਨੋ ॥ ਇੰਦ੍ਰ ਸੱਦ ਬੁਲਾਇਆ ਰਾਜ ਅਭਿਸ਼ੇਖਨੋ ॥ ਸਿਰ ਪਰ ਛਤ੍ਰ ਫਿਰਾਇਆ ਰਾਜੇ ਇੰਦ੍ਰ ਦੈ ॥ ਚਉਦਹ ਲੋਕਾਂ ਛਾਇਆ ਜਸੁ ਜਗਮਾਤ ਦਾ ॥ ਦੁਰਗਾ ਪਾਠ ਬਣਾਇਆ ਸਭੇ ਪਉੜੀਆਂ ॥ ਫੇਰ ਨ ਜੂਨੀ ਆਇਆ ਜਿਨ ਇਹ ਗਾਇਆ ॥੫੫॥ |