User:Sachkhojacademy/Chandi Di Vaar

From SikhiWiki
Jump to navigationJump to search
S. No    Katha Links 
(Recorded at Sachkhoj Academy, Khanna Classes)
Shabad 
 1  " Listen Katha ੴ ਵਾਹਿਗੁਰੂ ਜੀ ਕੀ ਫਤਹ ॥ ਸ੍ਰੀ ਭਗਉਤੀ ਜੀ ਸਹਾਇ ॥ ਵਾਰ ਸ੍ਰੀ ਭਗਉਤੀ ਜੀ ਕੀ ॥ ਪਾਤਸਾਹੀ ੧੦ ॥ ਪ੍ਰਿਥਮ ਭਗੌਤੀ ਸਿਮਰਿ ਕੈ ਗੁਰੁ ਨਾਨਕ ਲਈ ਧਿਆਇ ॥ਫਿਰ ਅੰਗਦ ਗੁਰ ਤੇ ਅਮਰਦਾਸੁ ਰਾਮਦਾਸੈ ਹੋਈ ਸਹਾਇ ॥ ਅਰਜਨ ਹਰਿਗੋਬਿੰਦ ਨੋ ਸਿਮਰੌ ਸ੍ਰੀ ਹਰਿਰਾਇ ॥ ਸ੍ਰੀ ਹਰਿ ਕਿਸ਼ਨ ਧਿਆਈਐ ਜਿਸ ਡਿਠੇ ਸਭਿ ਦੁਖਿ ਜਾਇ ॥ ਤੇਗ ਬਹਾਦਰ ਸਿਮਰਿਐ ਘਰ ਨਉ ਨਿਧਿ ਆਵੈ ਧਾਇ ॥ ਸਭ ਥਾਈਂ ਹੋਇ ਸਹਾਇ ॥੧॥
 2  " Listen Katha ਪਉੜੀ ॥ ਖੰਡਾ ਪ੍ਰਿਥਮੈ ਸਾਜ ਕੈ ਜਿਨ ਸਭ ਸੈਸਾਰੁ ਉਪਾਇਆ ॥ ਬ੍ਰਹਮਾ ਬਿਸਨੁ ਮਹੇਸ ਸਾਜਿ ਕੁਦਰਤਿ ਦਾ ਖੇਲੁ ਰਚਾਇ ਬਣਾਇਆ ॥ ਸਿੰਧ ਪਰਬਤ ਮੇਦਨੀ ਬਿਨੁ ਥੰਮ੍ਹਾ ਗਗਨਿ ਰਹਾਇਆ ॥ ਸਿਰਜੇ ਦਾਨੋ ਦੇਵਤੇ ਤਿਨ ਅੰਦਰਿ ਬਾਦੁ ਰਚਾਇਆ ॥ ਤੈ ਹੀ ਦੁਰਗਾ ਸਾਜਿ ਕੈ ਦੈਤਾ ਦਾ ਨਾਸੁ ਕਰਾਇਆ ॥ ਤੈਥੋਂ ਹੀ ਬਲੁ ਰਾਮ ਲੈ ਨਾਲ ਬਾਣਾ ਦਹਸਿਰੁ ਘਾਇਆ ॥ ਤੈਥੋਂ ਹੀ ਬਲੁ ਕ੍ਰਿਸਨ ਲੈ ਕੰਸੁ ਕੇਸੀ ਪਕੜਿ ਗਿਰਾਇਆ ॥ ਬਡੇ ਬਡੇ ਮੁਨਿ ਦੇਵਤੇ ਕਈ ਜੁਗ ਤਿਨੀ ਤਨੁ ਤਾਇਆ ॥ਕਿਨੀ ਤੇਰਾ ਅੰਤੁ ਨ ਪਾਇਆ ॥੨॥
 3  " Listen Katha ਸਾਧੂ ਸਤਜੁਗੁ ਬੀਤਿਆ ਅਧ ਸੀਲੀ ਤ੍ਰੇਤਾ ਆਇਆ ॥ ਨੱਚੀ ਕਲ ਸਰੋਸਰੀ ਕਲ ਨਾਰਦ ਡਉਰੂ ਵਾਇਆ ॥ ਅਭਿਮਾਨੁ ਉਤਾਰਨ ਦੇਵਤਿਆਂ ਮਹਿਖਾਸੁਰ ਸੁੰਭ ਉਪਾਇਆ ॥ ਜੀਤਿ ਲਏ ਤਿਨ ਦੇਵਤੇ ਤਿਹ ਲੋਕੀ ਰਾਜੁ ਕਮਾਇਆ ॥ ਵੱਡਾ ਬੀਰੁ ਅਖਾਇ ਕੈ ਸਿਰ ਉਪਰ ਛਤ੍ਰੁ ਫਿਰਾਇਆ ॥ ਦਿੱਤਾ ਇੰਦ੍ਰੁ ਨਿਕਾਲ ਕੈ ਤਿਨ ਗਿਰ ਕੈਲਾਸੁ ਤਕਾਇਆ ॥ ਡਰਿ ਕੈ ਹੱਥੇ ਦਾਨਵੀ ਦਿਲ ਅੰਦਰਿ ਤ੍ਰਾਸੁ ਵਧਾਇਆ ॥ ਪਾਸ ਦੁਰਗਾ ਦੇ ਇੰਦ੍ਰੁ ਆਇਆ ॥੩॥
 4  " Listen Katha ਪਉੜੀ ॥ ਇਕ ਦਿਹਾੜੇ ਨਾਵਣ ਆਈ ਦੁਰਗਸਾਹ ॥ ਇੰਦ੍ਰ ਬਿਰਥਾ ਸੁਣਾਈ ਅਪਣੇ ਹਾਲ ਦੀ ॥ ਛੀਨ ਲਈ ਠਕੁਰਾਈ ਸਾਤੇ ਦਾਨਵੀ ॥ ਲੋਕੀ ਤਿਹੀ ਫਿਰਾਈ ਦੋਹੀ ਆਪਣੀ ॥ ਬੈਠੇ ਵਾਇ ਵਧਾਈ ਤੇ ਅਮਰਾਵਤੀ ॥ ਦਿੱਤੇ ਦੇਵ ਭਜਾਈ ਸਭਨਾ ਰਾਕਸਾਂ ॥ ਕਿਨੇ ਨ ਜਿੱਤਾ ਜਾਈ ਮਹੱਖੇ ਦੈਤ ਨੂੰ ॥ ਤੇਰੀ ਸਾਮ ਤਕਾਈ ਦੇਵੀ ਦੁਰਗਸਾਹ ॥੪॥
 5  " Listen Katha  ਪਉੜੀ ॥ ਦੁਰਗਾ ਬੈਣ ਸੁਣੰਦੀ ਹੱਸੀ ਹੜਹੜਾਇ ॥ ਓਹੀ ਸੀਹੁ ਮੰਗਾਇਆ ਰਾਕਸ ਭੱਖਣਾ ॥ ਚਿੰਤਾ ਕਰਹੁ ਨ ਕਾਈ ਦੇਵਾ ਨੂੰ ਆਖਿਆ ॥ ਰੋਹ ਹੋਈ ਮਹਾ ਮਾਈ ਰਾਕਸਿ ਮਾਰਣੇ ॥੫॥
 6  " Listen Katha ਦੋਹਰਾ ॥ ਰਾਕਸਿ ਆਏ ਰੋਹਲੇ ਖੇਤ ਭਿੜਨ ਕੇ ਚਾਇ ॥ ਲਸ਼ਕਨ ਤੇਗਾਂ ਬਰਛੀਆਂ ਸੂਰਜੁ ਨਦਰਿ ਨ ਪਾਇ ॥੬॥
 7  " Listen Katha ਪਉੜੀ ॥ ਦੁਹਾਂ ਕੰਧਾਰਾ ਮੁਹਿ ਜੁੜੇ ਢੇਲ ਸੰਖ ਨਗਾਰੇ ਬੱਜੇ ॥ ਰਾਕਸਿ ਆਏ ਰੋਹਲੇ ਤਰਵਾਰੀ ਬਖਤਰ ਸੱਜੇ ॥ ਜੁੱਟੇ ਸਉਹੇ ਜੁੱਧ ਨੂੰ ਇਕ ਜਾਤ ਨ ਜਾਣਨ ਭੱਜੇ ॥ ਖੇਤ ਅੰਦਰਿ ਜੋਧੇ ਗੱਜੇ ॥੭॥
 8  " Listen Katha ਪਉੜੀ ॥ ਜੰਗ ਮੁਸਾਫਾ ਬੱਜਿਆ ਰਣ ਘੁਰੇ ਨਗਾਰੇ ਚਾਵਲੇ ॥ ਝੂਲਣ ਨੇਜੇ ਬੈਰਕਾ ਨੀਸਾਣ ਲਸਨਿ ਲਿਸਾਵਲੇ ॥ ਢੋਲ ਨਗਾਰੇ ਪਉਣ ਦੇ ਊਂਘਨ ਜਾਣ ਜਟਾਵਲੇ ॥ ਦੁਰਗਾ ਦਾਨੋ ਡਹੇ ਰਣ ਨਾਦ ਵੱਜਨ ਖੇਤੁ ਭੀਹਾਵਲੇ ॥ ਬੀਰ ਪਰੋਤੇ ਬਰਛੀਏਂ ਜਣ ਡਾਲ ਚਮੁੱਟੇ ਆਵਲੇ ॥ ਇਕ ਵੱਢੇ ਤੇਗੀ ਤੜਫੀਅਨ ਮਦ ਪੀਤੇ ਲੋਟਨਿ ਬਾਵਲੇ ॥ ਇਕ ਚੁਣ ਚੁਣ ਝਾੜਉ ਕਢੀਅਨ ਰੇਤ ਵਿਚੋਂ ਸੁਇਨਾ ਡਾਵਲੇ ॥ ਗਦਾ ਤ੍ਰਿਸੂਲਾਂ ਬਰਛੀਆਂ ਤੀਰ ਵੱਗਨ ਖਰੇ ਉਤਾਵਲੇ ॥ ਜਣ ਡਸੇ ਭੁਜੰਗਮ ਸਾਵਲੇ ॥ ਮਰ ਜਾਵਨ ਬੀਰ ਰੁਹਾਵਲੇ ॥੮॥
 9  " Listen Katha ਧਾਏ ਰਾਕਸਿ ਰੋਹਲੇ ਚਉਗਿਰਦੇ ਭਾਰੇ ॥ ਹੱਥੀਂ ਤੇਗਾਂ ਪਕੜਿ ਕੈ ਰਣ ਭਿੜੇ ਕਰਾਰੇ ॥ ਕਦੇ ਨ ਨੱਠੇ ਜੁੱਧ ਤੇ ਜੋਧੇ ਜੁਝਾਰੇ ॥ ਦਿਲ ਵਿਚ ਰੋਹ ਬਢਾਇ ਕੈ ਮਾਰਿ ਮਾਰਿ ਪੁਕਾਰੇ ॥ ਮਾਰੇ ਚੰਡ ਪ੍ਰਚੰਡ ਨੈ ਬੀਰ ਖੇਤ ਉਤਾਰੇ ॥ ਮਾਰੇ ਜਾਪਨ ਬਿਜੁਲੀ ਸਿਰਭਾਰ ਮੁਨਾਰੇ ॥੯॥
 10  " Listen Katha

ਪਉੜੀ ॥ ਚੋਟ ਪਈ ਦਮਾਮੇ ਦਲਾਂ ਮੁਕਾਬਲਾ ॥ ਦੇਵੀ ਦਸਤ ਨਚਾਈ ਸੀਹਣ ਸਾਰਦੀ ॥ ਪੇਟ ਮਲੰਦੇ ਲਾਈ ਮਹਖੇ ਦੈਤ ਨੂੰ ॥ ਗੁਰਦੇ ਆਂਦਾ ਖਾਈ ਨਾਲੇ ਰੁਕੜੇ ॥ ਜੇਹੀ ਦਿਲ ਵਿਚ ਆਈ ਕਹੀ ਸੁਣਾਇ ਕੈ ॥ ਚੋਟੀ ਜਾਣ ਦਿਖਾਈ ਤਾਰੇ ਧੂਮਕੇਤ ॥੧੦॥

 11  " Listen Katha ਪਉੜੀ ॥ ਚੋਟਾਂ ਪਵਨ ਨਗਾਰੇ ਅਣੀਆਂ ਜੁੱਟੀਆਂ ॥ ਧੂਹ ਲਈਆਂ ਤਰਵਾਰੀ ਦੇਵਾਂ ਦਾਨਵੀ ॥ਵਾਹਨ ਵਾਰੋ ਵਾਰੀ ਸੂਰੇ ਸੰਘਰੇ ॥  ਵਗੈ ਰੱਤੁ ਝੁਲਾਰੀ ਜਿਉ ਗੇਰੂ ਬਾਬਤ੍ਰਾ ॥ਦੇਖਨ ਬੈਠ ਅਟਾਰੀ ਨਾਰੀ ਰਾਕਸਾਂ ॥ ਪਾਈ ਧੂਮ ਸਵਾਰੀ ਦੁਰਗਾ ਦਾਨਵੀ ॥੧੧॥
 12  " Listen Katha ਪਉੜੀ ॥ ਲੱਖ ਨਗਾਰੇ ਵੱਜਨ ਆਮ੍ਹੋ ਸਾਮ੍ਹਣੇ ॥ ਰਾਕਸ ਰਣੋ ਨ ਭੱਜਨ ਰੋਹੇ ਰੋਹਲੇ ॥ ਸੀਹਾਂ ਵਾਂਗੂ ਗੱਜਨ ਸੱਭੇ ਸੂਰਮੇ ॥ ਤਣਿ ਤਣਿ ਕੈਬਰ ਛੱਡਨ ਦੁਰਗਾ ਸਾਮਣੇ ॥੧੨॥
 13  " Listen Katha ਪਉੜੀ ॥ ਘੁਰੇ ਨਗਾਰੇ ਦੋਹਰੇ ਰਣ ਸੰਗਲੀਆਲੇ ॥ ਧੂੜਿ ਲਪੇਟੇ ਧੂਹਰੇ ਸਿਰਦਾਰ ਜਟਾਲੇ ॥ ਉਖਲੀਆਂ ਨਾਸਾ ਜਿਨਾ ਮੁਹਿ ਜਾਪਨ ਆਲੇ ॥ ਧਾਏ ਦੇਵੀ ਸਾਹਮਣੇ ਬੀਰ ਮੁੱਛਲੀਆਲੇ ॥ ਸੁਰਪਤ ਜੇਹੇ ਲੜ ਹਟੇ ਬੀਰ ਟਲੇ ਨ ਟਾਲੇ ॥ ਗੱਜੇ ਦੁਰਗਾ ਘੇਰਿ ਕੈ ਜਣੁ ਘਣੀਅਰ ਕਾਲੇ ॥੧੩॥
 14  " Listen Katha ਪਉੜੀ ॥ ਚੋਟ ਪਈ ਖਰਚਾਮੀ ਦਲਾਂ ਮੁਕਾਬਲਾ ॥ ਘੇਰ ਲਈ ਵਰਿਆਮੀ ਦੁਰਗਾ ਆਇ ਕੈ ॥ ਰਾਕਸ ਵਡੇ ਅਲਾਮੀ ਭੱਜ ਨ ਜਾਣਦੇ ॥ ਅੰਤ ਹੋਏ ਸੁਰਗਾਮੀ ਮਾਰੇ ਦੇਵਤਾ ॥੧੪॥
 15  " Listen Katha ਪਉੜੀ ॥ ਅਗਣਤ ਘੁਰੇ ਨਗਾਰੇ ਦਲਾਂ ਭਿੜੰਦਿਆਂ ॥ ਪਾਏ ਮਹਖਲ ਭਾਰੇ ਦੇਵਾਂ ਦਾਨਵਾਂ ॥ ਵਾਹਨ ਫੱਟ ਕਰਾਰੇ ਰਾਕਸਿ ਰੋਹਲੇ ॥ ਜਾਪਣ ਤੇਗੀ ਆਰੇ ਮਿਆਨੋ ਧੂਹੀਆਂ ॥ ਜੋਧੇ ਵਡੇ ਮੁਨਾਰੇ ਜਾਪਨ ਖੇਤ ਵਿਚਿ ॥  ਦੇਵੀ ਆਪ ਸਵਾਰੇ ਪਵ ਜਵੇਹਣੇ ॥ ਕਦੇ ਨ ਆਖਨ ਹਾਰੇ ਧਾਵਨ ਸਾਹਮਣੇ ॥ ਦੁਰਗਾ ਸਭ ਸੰਘਾਰੇ ਰਾਕਸਿ ਖੜਗ ਲੈ ॥੧੫॥
 16  " Listen Katha ਪਉੜੀ ॥ ਉਮਲ ਲੱਥੇ ਜੋਧੇ ਮਾਰੂ ਬੱਜਿਆ ॥ ਬੱਦਲ ਜਿਉ ਮਹਿਖਾਸੁਰ ਰਣ ਵਿਚਿ ਗੱਜਿਆਂ ॥ ਇੰਦ੍ਰਾ ਜੇਹਾ ਜੋਧਾ ਮੈਥਉ ਭੱਜਿਆ ॥ ਕਉਣੁ ਵਿਚਾਰੀ ਦੁਰਗਾ ਜਿਨ ਰਣੁ ਸੱਜਿਆ ॥੧੬॥
 17  " Listen Katha ਪਉੜੀ ॥ ਵੱਜੇ ਢੋਲ ਨਗਾਰੇ ਦਲਾਂ ਮੁਕਾਬਲਾ ॥ ਤੀਰ ਫਿਰੈ ਰੈਬਾਰੇ ਆਮ੍ਹੋ ਸਾਮ੍ਹਣੇ ॥ ਅਗਣਤ ਬੀਰ ਸੰਘਾਰੇ ਲਗਦੀ ਕੈਬਰੀ ॥ ਡਿੱਗੇ ਜਾਣਿ ਮੁਨਾਰੇ ਮਾਰੇ ਬਿੱਜੁ ਦੇ ॥ ਖੁੱਲੀ ਵਾਲੀਂ ਦੈਤ ਅਹਾੜੇ ਸਭੇ ਸੂਰਮੇ ॥ ਸੁੱਤੇ ਜਾਣਿ ਜਟਾਲੇ ਭੰਗਾਂ ਖਾਇ ਕੈ ॥੧੭॥
 18  " Listen Katha ਪਉੜੀ ॥ ਦੁਹਾਂ ਕੰਧਾਰਾਂ ਮੁਹਿ ਜੁੜੇ ਨਾਲਿ ਧਉਸਾ ਭਾਰੀ ॥ ਕੜਕ ਉੱਠਿਆ ਫਉਜ ਤੇ ਵਡਾ ਅਹੰਕਾਰੀ ॥ ਲੈ ਕੈ ਚਲਿਆ ਸੂਰਮੇ ਨਾਲਿ ਵਡੇ ਹਜਾਰੀ ॥ ਮਿਆਨੋ ਖੰਡਾ ਧੂਹਿਆ ਮਹਖਾਸੁਰ ਭਾਰੀ ॥ ਉੱਮਲ ਲੱਥੇ ਸੂਰਮੇ ਮਾਰ ਮਚੀ ਕਰਾਰੀ ॥ ਜਾਪੇ ਚੱਲੇ ਰੱਤ ਦੇ ਸਲਲੇ ਜਟਧਾਰੀ ॥੧੮॥
 19  " Listen Katha ਪਉੜੀ ॥ ਸੱਟ ਪਈ ਜਮਧਾਣੀ ਦਲਾਂ ਮੁਕਾਬਲਾ ॥ ਧੂਹਿ ਲਈ ਕ੍ਰਿਪਾਣੀ ਦੁਰਗਾ ਮਿਆਨ ਤੇ ॥ ਚੰਡੀ ਰਾਕਸਿ ਖਾਣੀ ਵਾਹੀ ਦੈਤ ਨੂੰ ॥ ਕੋਪਰ ਚੂਰ ਚਵਾਣੀ ਲੱਥੀ ਕਰਗ ਲੈ ॥ ਪਾਖਰ ਤੁਰਾ ਪਲਾਣੀ ਰੜਕੀ ਧਰਤ ਜਾਇ ॥ ਲੈਦੀ ਅਘਾ ਸਿਧਾਣੀ ਸਿੰਗਾਂ ਧਉਲ ਦਿਆਂ ॥ ਕੂਰਮ ਸਿਰ ਲਹਿਲਾਣੀ ਦੁਸਮਨ ਮਾਰਿ ਕੈ ॥ ਵੱਢੇ ਗਨ ਤਿਖਾਣੀ ਮੂਏ ਖੇਤ ਵਿਚ ॥ ਰਣ ਵਿਚ ਘੱਤੀ ਘਾਣੀ ਲੋਹੂ ਮਿਝ ਦੀ ॥ ਚਾਰੇ ਜੁਗ ਕਹਾਣੀ ਚੱਲਗ ਤੇਗ ਦੀ ॥ ਬਿਧਣ ਖੇਤ ਵਿਹਾਣੀ ਮਹਖੇ ਦੈਤ ਨੂੰ ॥੧੯॥
 20  " Listen Katha ਇਤੀ ਮਹਖਾਸੁਰ ਦੈਤ ਮਾਰੇ ਦੁਰਗਾ ਆਇਆ ॥ ਚਉਦਹ ਲੋਕਾਂ ਰਾਣੀ ਸਿੰਘ ਨਚਾਇਆ ॥ ਮਾਰੇ ਬੀਰ ਜਟਾਣੀ ਦਲ ਵਿਚ ਅਗਲੇ ॥ ਮੰਗਨ ਨਾਹੀ ਪਾਣੀ ਦਲੀ ਹੰਘਾਰ ਕੈ ॥ ਜਣ ਕਰੀ ਸਮਾਇ ਪਠਾਣੀ ਸੁਣਿ ਕੈ ਰਾਗ ਨੂੰ ॥ ਰੱਤੂ ਦੇ ਹੜਵਾਣੀ ਚਲੇ ਬੀਰ ਖੇਤ ॥ ਪੀਤਾ ਫੁੱਲੁ ਇਆਣੀ ਘੁੱਮਨ ਸੂਰਮੇ ॥੨੦॥
 21  " Listen Katha ਹੋਈ ਅਲੋਪ ਭਵਾਨੀ ਦੇਵਾਂ ਨੂੰ ਰਾਜ ਦੇ ॥ ਈਸਰ ਦੀ ਬਰਦਾਨੀ ਹੋਈ ਜਿੱਤ ਦਿਨ ॥ ਸੁੰਭ ਨਿਸੁੰਭ ਗੁਮਾਨੀ ਜਨਮੇ ਸੂਰਮੇ ॥ ਇੰਦ੍ਰ ਦੀ ਰਜਧਾਨੀ ਤੱਕੀ ਜਿੱਤਨੀ ॥੨੧॥
 22  " Listen Katha ਇੰਦ੍ਰਪਰੀ ਤੇ ਧਾਵਣਾ ਵਡ ਜੋਧੀ ਮਤਾ ਪਕਾਇਆ ॥ ਸੰਜ ਪਟੇਲਾ ਪਾਖਰਾ ਭੇੜ ਸੰਦਾ ਸਾਜੁ ਬਣਾਇਆ ॥ ਜੰਮੇ ਕਟਕ ਅਛੂਹਣੀ ਅਸਮਾਨੁ ਗਰਦੀ ਛਾਇਆ ॥ ਰੋਹ ਸੁੰਭ ਨਿਸੁੰਭ ਸਿਧਾਇਆ ॥੨੨॥
 23  " Listen Katha

ਪਉੜੀ ॥ ਸੁੰਭ ਨਿਸੁੰਭ ਅਲਾਇਆ ਵਡ ਜੋਧੀ ਸੰਘਰੁ ਵਾਏ ॥ ਰੋਹ ਦਿਖਾਲੀ ਦਿੱਤੀਆ ਵਰਿਆਮੀ ਤੁਰੇ ਨਚਾਏ ॥ ਘੁਰੇ ਦਮਾਮੇ ਦੋਹਰੇ ਜਮ ਬਾਹਣ ਜਿਉ ਅਰੜਾਏ ॥ ਦੇਉ ਦਾਨੋ ਲੁੱਝਣ ਆਏ ॥੨੩॥

 24  " Listen Katha ਪਉੜੀ ॥ ਦਾਨੋ ਦੇਉ ਅਨਾਗੀ ਸੰਘਰੁ ਰਚਿਆ ॥ ਫੁੱਲ ਖਿੜੇ ਜਣ ਬਾਗੀਂ ਬਾਣੇ ਜੋਧਿਆਂ ॥ ਭੂਤਾਂ ਇੱਲਾਂ ਕਾਗੀਂ ਗੋਸਤ ਭਖਿਆ ॥ ਹੁੰਮੜ ਧੁੰਮੜ ਜਾਗੀ ਘੱਤੀ ਸੂਰਿਆਂ ॥੨੪॥
 25  " Listen Katha ਸੱਟ ਪਈ ਨਗਾਰੇ ਦਲਾਂ ਮੁਕਾਬਲਾ ॥ ਦਿਤੇ ਦੇਉ ਭਜਾਈ ਮਿਲਿ ਕੈ ਰਾਕਸੀਂ ॥ ਲੋਕੀ ਤਿਹੀ ਫਿਰਾਈ ਦੋਹੀ ਆਪਣੀ ॥ ਦੁਰਗਾ ਦੀ ਸਾਮ ਤਕਾਈ ਦੇਵਾਂ ਡਰਦਿਆਂ ॥ ਆਂਦੀ ਚੰਡਿ ਚੜਾਈ ਉਤੇ ਰਾਕਸਾਂ ॥੨੫॥
 26  " Listen Katha ਪਉੜੀ ॥ ਆਈ ਫੇਰ ਭਵਾਨੀ ਖਬਰੀ ਪਾਈਆਂ ॥ ਦੈਤ ਵਡੇ ਅਭਿਮਾਨੀ ਹੋਏ ਏਕਠੇ ॥ ਲੋਚਨ ਧੂਮ ਗੁਮਾਨੀ ਰਾਇ ਬੁਲਾਇਆ ॥ ਜਗ ਵਿਚ ਵਡਾ ਦਾਨੋ ਆਪ ਕਹਾਇਆ ॥ ਸੱਟ ਪਈ ਖਰਚਾਮੀ ਦੁਰਗਾ ਲਿਆਵਣੀ ॥੨੬॥
 27  " Listen Katha ਪਉੜੀ ॥ ਕੜਕ ਉਠੀ ਰਣ ਚੰਡੀ ਫਉਜਾਂ ਦੇਖ ਕੈ ॥ ਧੂਹਿ ਮਿਆਨੋ ਖੰਡਾ ਹੋਈ ਸਾਹਮਣੇ ॥ ਸਭੇ ਬੀਰ ਸੰਘਾਰੇ ਧੂਮਰਨੈਣ ਦੇ ॥ ਜਣ ਲੈ ਕਟੇ ਆਰੇ ਦਰਖਤ ਬਾਢੀਆਂ ॥੨੭॥
 28  " Listen Katha ਪਉੜੀ ॥ ਚੋਬੀਂ ਧਉਂਸ ਬਜਾਈ ਦਲਾਂ ਮੁਕਾਬਲਾ ॥ ਰੋਹ ਭਵਾਨੀ ਆਈ ਉਤੇ ਰਾਕਸਾਂ ॥ ਖੱਬੈ ਦਸਤ ਨਚਾਈ ਸੀਹਣ ਸਾਰ ਦੀ ॥ ਬਹੁਤਿਆਂ ਦੇ ਤਨ ਲਾਈ ਕੀਤੀ ਰੰਗੁਲੀ ॥ ਭਾਈਆਂ ਮਾਰਨ ਭਾਈ ਦੁਰਗਾ ਜਾਣਿ ਕੈ ॥ ਰੋਹ ਹੋਇ ਚਲਾਈ ਰਾਕਸਿ ਰਾਇ ਨੂੰ ॥ ਜਮ ਪੁਰ ਦੀਆ ਪਠਾਈ ਲੋਚਨ ਧੂਮ ਨੂੰ ॥ ਜਾਪੇ ਦਿੱਤੀ ਸਾਈ ਮਾਰਨ ਸੁੰਭ ਦੀ ॥੨੮॥
 29  " Listen Katha ਪਉੜੀ ॥ ਭੰਨੇ ਦੈਤ ਪੁਕਾਰੇ ਰਾਜੇ ਸੁੰਭ ਥੈ ॥ ਲੋਚਨਧੂਮ ਸੰਘਾਰੇ ਸਣੇ ਸਿਪਾਹੀਆਂ ॥ ਚੁਣਿ ਚੁਣਿ ਜੋਧੇ ਮਾਰੇ ਅੰਦਰ ਖੇਤ ਦੈ ॥ ਜਾਪਨ ਅੰਬਰਿ ਤਾਰੇ ਡਿੱਗਨਿ ਸੂਰਮੇ ॥ ਗਿਰੇ ਪਰਬਤ ਭਾਰੇ ਮਾਰੇ ਬਿੱਜੁ ਦੇ ॥ ਦੈਤਾਂ ਦੇ ਦਲ ਹਾਰੇ ਦਹਸਤ ਖਾਇ ਕੈ ॥ ਬਚੇ ਸੁ ਮਾਰੇ ਮਾਰੇ ਰਹਦੇ ਰਾਇ ਥੈ ॥੨੯॥
 30  " Listen Katha ਪਉੜੀ ॥ ਰੋਹ ਹੋਇ ਬੁਲਾਏ ਰਾਕਸਿ ਰਾਇ ਨੇ ॥ ਬੈਠੇ ਮਤਾ ਪਕਾਏ ਦੁਰਗਾ ਲਿਆਵਣੀ ॥ ਚੰਡ ਅਰ ਮੁੰਡ ਪਠਾਏ ਬਹੁਤਾ ਕਟਕੁ ਦੈ ॥ ਜਾਪੇ ਛੱਪਰ ਛਾਏ ਬਣੀਆ ਕੇਜਮਾ ॥ ਜੇਤੇ ਰਾਇ ਬੁਲਾਏ ਚੱਲੇ ਜੁੱਧ ਨੋ ॥ ਜਣ ਜਮ ਪੁਰ ਪਰੜ ਚਲਾਏ ਸਭੇ ਮਾਰਨੇ ॥੩੦॥
 31  " Listen Katha  ਪਉੜੀ ॥ ਢੋਲ ਨਗਾਰੇ ਵਾਏ ਦਲਾਂ ਮੁਕਾਬਲਾ ॥ ਰੋਹ ਰੁਹੇਲੇ ਆਏ ਉਤੇ ਰਾਕਸਾਂ ॥ ਸਭਨੀ ਤੁਰੇ ਨਚਾਏ ਬਰਛੇ ਪਕੜਿ ਕੈ ॥ ਬਹੁਤੇ ਮਾਰ ਗਿਰਾਏ ਅੰਦਰ ਖੇਤ ਦੈ ॥ ਤੀਰੀ ਛਹਬਰ ਲਾਈ ਬੁੱਠੀ ਦੇਵਤਾ ॥੩੧॥
 32  " Listen Katha  ਭੇਰੀ ਸੰਖ ਵਜਾਏ ਸੰਘਰਿ ਰੱਚਿਆ ॥ ਤਣਿ ਤਣਿ ਤੀਰ ਚਲਾਏ ਦੁਰਗਾ ਧਨਖ ਲੈ ॥ ਜਿਨੀ ਦਸਤ ਉਠਾਏ ਰਹੇ ਨ ਜੀਵਦੇ ॥ ਚੰਡ ਅਰ ਮੁੰਡ ਖਪਾਏ ਦੋਨੋ ਦੇਵਤਾ ॥੩੨॥
 33  " Listen Katha ਸੁੰਭ ਨਿਸੁੰਭ ਰਿਸਾਏ ਮਾਰੇ ਦੈਤ ਸੁਣ ॥ ਜੋਧੇ ਸਭ ਬੁਲਾਏ ਆਪਣੇ ਮਜਲਸੀ ॥ ਜਿਨੀ ਦੇਉ ਭਜਾਏ ਇੰਦ੍ਰ ਜੇਹਵੇ ॥ ਤੇਈ ਮਾਰ ਗਿਰਾਏ ਪਲ ਵਿਚ ਦੇਵਤਾ ॥ ਓਨੀ ਦਸਤੀ ਦਸਤ ਵਜਾਏ ਤਿਨਾ ਚਿਤ ਕਰਿ ॥ ਫਿਰ ਸ੍ਰਣਵਤ ਬੀਜ ਚਲਾਏ ਬੀੜੇ ਰਾਇ ਦੇ ॥ ਸੰਜ ਪਟੋਲਾ ਪਾਏ ਚਿਲਕਤ ਟੋਪੀਆਂ ॥ ਲੁੱਝਣ ਨੋ ਅਰੜਾਏ ਰਾਕਸ ਰੋਹਲੇ ॥ ਕਦੇ ਨ ਕਿਨੇ ਹਟਾਏ ਜੁੱਧ ਮਚਾਇ ਕੈ ॥ ਮਿਲ ਤੇਈ ਦਾਨੋ ਆਏ ਹੁਣ ਸੰਘਰਿ ਦੇਖਣਾ ॥੩੩॥
 34  " Listen Katha  ਪਉੜੀ ॥ ਦੈਤੀ ਡੰਡ ਉਭਾਰੀ ਨੇੜੈ ਆਇ ਕੈ ॥ ਸਿੰਘ ਕਰੀ ਅਸਵਾਰੀ ਦੁਰਗਾ ਸੋਰ ਸੁਣ ॥ ਖੱਬੈ ਦਸਤ ਉਭਾਰੀ ਗਦਾ ਫਿਰਾਇ ਕੈ ॥ ਸੈਨਾ ਸਭ ਸੰਘਾਰੀ ਸ੍ਰਣਵਤ ਬੀਜ ਦੀ ॥ ਜਣ ਮਦ ਖਾਇ ਮਦਾਰੀ ਘੂਮਨ ਸੂਰਮੇ ॥ ਅਗਣਤ ਪਾਉ ਪਸਾਰੀ ਰੁਲੇ ਅਹਾੜ ਵਿਚਿ ॥ ਜਾਪੇ ਖੇਡ ਖਿਡਾਰੀ ਸੁੱਤੇ ਫਾਗ ਨੂੰ ॥੩੪॥ 
 35  " Listen Katha  ਪਉੜੀ ॥ ਸ੍ਰਣਵਤ ਬੀਜ ਹਕਾਰੇ ਰਹਿੰਦੇ ਸੂਰਮੇ ॥ ਜੋਧੇ ਜੇਡ ਮੁਨਾਰੇ ਦਿੱਸਨ ਖੇਤ ਵਿਚਿ ॥ ਸਭਨੀ ਦਸਤ ਉਭਾਰੇ ਤੇਗਾਂ ਧੂਹਿ ਕੈ ॥ ਮਾਰੋ ਮਾਰ ਪੁਕਾਰੇ ਆਏ ਸਾਹਮਣੇ ॥ ਸੰਜਾਤੇ ਠਣਿਕਾਰੇ ਤੇਗੀਂ ਉੱਬਰੇ ॥ ਘਾੜ ਘੜਨਿ ਠਠਿਆਰੇ ਜਾਣਿ ਬਣਾਇ ਕੈ ॥੩੫॥
 36  " Listen Katha  ਸੱਟ ਪਈ ਜਮਧਾਣੀ ਦਲਾਂ ਮੁਕਾਬਲਾ ॥ ਘੂਮਰ ਬਰਗ ਸਤਾਣੀ ਦਲ ਵਿਚਿ ਘੱਤੀਓ ॥ ਸਣੇ ਤੁਰਾ ਪਲਾਣੀ ਡਿੱਗਣ ਸੂਰਮੇ ॥ ਉਠਿ ਉਠਿ ਮੰਗਣਿ ਪਾਣੀ ਘਾਇਲ ਘੂਮਦੇ ॥ ਏਵਡੁ ਮਾਰਿ ਵਿਹਾਣੀ ਉਪਰ ਰਾਕਸਾਂ ॥ ਬਿੱਜਲ ਜਿਉ ਝਰਲਾਣੀ ਉੱਠੀ ਦੇਵਤਾ ॥੩੬॥
 37  " Listen Katha  ਪਉੜੀ ॥ ਚੋਬੀ ਧਉਸ ਉਭਾਰੀ ਦਲਾਂ ਮੁਕਾਬਲਾ ॥ ਸਭੋ ਸੈਨਾ ਮਾਰੀ ਪਲ ਵਿਚਿ ਦਾਨਵੀ ॥ ਦੁਰਗਾ ਦਾਨੋ ਮਾਰੇ ਰੋਹ ਬਢਾਇ ਕੈ ॥ ਸਿਰ ਵਿਚ ਤੇਗ ਵਗਾਈ ਸ੍ਰਣਵਤ ਬੀਜ ਦੇ ॥੩੭॥ 
 38  " Listen Katha ਅਗਣਤ ਦਾਨੋ ਭਾਰੇ ਹੋਏ ਲੋਹੂਆ ॥ ਜੋਧੇ ਜੇਡ ਮੁਨਾਰੇ ਅੰਦਰਿ ਖੇਤ ਦੈ ॥ ਦੁਰਗਾ ਨੋ ਲਲਕਾਰੇ ਆਵਣ ਸਾਹਮਣੇ ॥ ਦੁਰਗਾ ਸਭ ਸੰਘਾਰੇ ਰਾਕਸ ਆਂਵਦੇ ॥ ਰਤੂ ਦੇ ਪਰਨਾਲੇ ਤਿਨ ਤੇ ਭੁਇ ਪਏ ॥ ਉੱਠੇ ਕਾਰਣਿਆਰੇ ਰਾਕਸ ਹੜਹੜਾਇ ॥੩੮॥
 39  " Listen Katha ਧਗਾ ਸੰਗਲੀਆਲੀ ਸੰਘਰ ਵਾਇਆ ॥ ਬਰਛੀ ਬੰਬਲੀਆਲੀ ਸੂਰੇ ਸੰਘਰੇ ॥ ਭੇੜਿ ਮਚਿਆ ਬੀਰਾਲੀ ਦੁਰਗਾ ਦਾਨਵੀਂ ॥ ਮਾਰ ਮਚੀ ਮੁਹਰਾਲੀ ਅੰਦਰਿ ਖੇਤ ਦੈ ॥ ਜਣ ਨਟ ਲੱਥੇ ਛਾਲੀ ਢੋਲਿ ਬਜਾਇ ਕੈ ॥ ਲੋਹੂ ਫਾਥੀ ਜਾਲੀ ਲੋਥੀ ਜਮਧੜੀ ॥ ਘਣ ਵਿਚਿ ਜਿਉ ਛੰਛਾਲੀ ਤੇਗਾਂ ਹੱਸੀਆਂ ॥ ਘੁੱਮਰਆਰਿ ਸਿਆਲੀ ਬਣੀਆਂ ਕੇਜਮਾਂ ॥੩੯॥
 40  " Listen Katha  ਧਗਾ ਸੂਲੀ ਬਜਾਈਆਂ ਦਲਾਂ ਮੁਕਾਬਲਾ ॥ ਧੂਹਿ ਮਿਆਨੋ ਲਈਆਂ ਜੁਆਨੀ ਸੂਰਮੀ ॥ ਸ੍ਰਣਵਤ ਬੀਜ ਬਧਾਈਆਂ ਅਗਣਤ ਸੂਰਤਾਂ ॥ ਦੁਰਗਾ ਸਉਹੇਂ ਆਈਆਂ ਰੋਹ ਬਢਾਇ ਕੈ ॥ ਸਭਨੀ ਆਣ ਵਗਾਈਆਂ ਤੇਗਾਂ ਧੂਹਿ ਕੈ ॥ ਦੁਰਗਾ ਸਭ ਬਚਾਈਆਂ ਢਾਲ ਸੰਭਾਲ ਕੈ ॥ ਦੇਵੀ ਆਪ ਚਲਾਈਆਂ ਤਕਿ ਤਕਿ ਦਾਨਵੀ ॥ ਲੋਹੂ ਨਾਲਿ ਡੁਬਾਈਆਂ ਤੇਗਾਂ ਨੰਗੀਆਂ ॥ ਸਾਰਸੁਤੀ ਜਨੁ ਨਾਈਆਂ ਮਿਲ ਕੈ ਦੇਵੀਆਂ ॥ ਸਭੇ ਮਾਰ ਗਿਰਾਈਆਂ ਅੰਦਰਿ ਖੇਤ ਦੈ ॥ ਤਿੱਦੂੰ ਫੇਰਿ ਸਵਾਈਆਂ ਹੋਈਆਂ ਸੂਰਤਾਂ ॥੪੦॥
 41  " Listen Katha  ਪਉੜੀ ॥ ਸੂਰੀ ਸੰਘਰਿ ਰਚਿਆ ਢੋਲ ਸੰਖ ਨਗਾਰੇ ਵਾਇ ਕੈ ॥ ਚੰਡ ਚਿਤਾਰੀ ਕਾਲਕਾ ਮਨ ਬਾਹਲਾ ਰੋਸ ਬਢਾਇ ਕੈ ॥ ਨਿਕਲੀ ਮੱਥਾ ਫੋੜਿ ਕੈ ਜਨ ਫਤੇ ਨੀਸਾਣ ਬਜਾਇ ਕੈ ॥ ਜਾਗ ਸੁ ਜੰਮੀ ਜੁੱਧ ਨੂੰ ਜਰਵਾਣਾ ਜਣ ਮਰੜਾਇ ਕੈ ॥ ਦਲ ਵਿਚਿ ਘੇਰਾ ਘੱਤਿਆ ਜਣ ਸੀਂਹ ਤੁਰਿਆ ਗਣਿਣਾਇ ਕੈ ॥ ਆਪ ਵਿਸੂਲਾ ਹੋਇਆ ਤਿਹੁ ਲੋਕਾਂ ਤੇ ਖੁਨਸਾਇ ਕੈ ॥ ਰੋਹ ਸਿਧਾਈਆਂ ਚਕ੍ਰ ਪਾਨ ਕਰ ਨਿੰਦਾ ਖੜਗ ਉਠਾਇ ਕੈ ॥ ਅਗੈ ਰਾਕਸ ਬੈਠੇ ਰੋਹਲੇ ਤੀਰੀ ਤੇਗੀ ਛਹਬਰ ਲਾਇ ਕੈ ॥ ਪਕੜ ਪਛਾੜੇ ਰਾਕਸਾਂ ਦਲ ਦੈਤਾਂ ਅੰਦਰਿ ਜਾਇ ਕੈ ॥ ਬਹੁ ਕੇਸੀ ਪਕੜਿ ਪਛਾੜਿਅਨਿ ਤਿਨ ਅੰਦਰਿ ਧੂਮ ਰਚਾਇ ਕੈ ॥ ਬਡੇ ਬਡੇ ਚੁਣ ਸੂਰਮੇ ਗਹਿ ਕੋਟੀ ਦਏ ਚਲਾਇ ਕੈ ॥ ਰਣ ਕਾਲੀ ਗੁੱਸਾ ਖਾਇ ਕੈ ॥੪੧॥
 42  " Listen Katha ਪਉੜੀ ॥ ਦੁਹਾ ਕੰਧਾਰਾ ਮੁਹਿ ਜੁੜੇ ਅਣੀਆਰਾਂ ਚੋਈਆਂ ॥ ਧੂਹਿ ਕਿਰਪਾਣਾਂ ਤਿੱਖੀਆਂ ਨਾਲ ਲੋਹੂ ਧੋਈਆਂ ॥ ਹੂਰਾਂ ਸ੍ਰਣਵਤ ਬੀਜ ਨੂੰ ਘਤਿ ਘੇਰਿ ਖਲੋਈਆਂ ॥ ਲਾੜਾ ਦੇਖਨ ਲਾੜੀਆਂ ਚਉਗਿਰਦੇ ਹੋਈਆਂ ॥੪੨॥ 
 43  " Listen Katha  ਚੋਬੀ ਧਉਸਾ ਪਾਈਆਂ ਦਲਾਂ ਮੁਕਾਬਲਾ ॥ ਦਸਤੀ ਧੂਹ ਨਚਾਈਆਂ ਤੇਗਾਂ ਨੰਗੀਆਂ ॥ ਸੂਰਿਆਂ ਦੇ ਤਨ ਲਾਈਆਂ ਮਰਦਾਂ ਘੋੜਿਆਂ ॥ ਜੋਗਣੀਆਂ ਮਿਲਿ ਧਾਈਆਂ ਲੋਹੂ ਭੱਖਣਾ ॥ ਫਉਜਾਂ ਮਾਰ ਹਟਾਈਆਂ ਦੇਵਾਂ ਦਾਨਵਾਂ ॥ ਭਜਦੀ ਕਥਾ ਸੁਣਾਈਆਂ ਰਾਜੇ ਸੁੰਭ ਥੈ ॥ ਭੂਈਂ ਨ ਪਉਣੈ ਪਾਈਆਂ ਬੂੰਦਾ ਰਕਤ ਦੀਆਂ ॥ ਕਾਲੀ ਖੇਤ ਖਪਾਈਆਂ ਸਭੇ ਸੂਰਤਾਂ ॥ ਬਹੁਤੀ ਸਿਰੀ ਬਿਹਾਈਆਂ ਘੜੀਆਂ ਕਾਲ ਕੀਆਂ ॥ ਜਾਣਿ ਨ ਜਾਏ ਮਾਈਆਂ ਜੂਝੇ ਸੂਰਮੇ ॥੪੩॥
 44  " Listen Katha  ਸੁੰਭ ਸੁਣੀ ਕਰਹਾਲੀ ਸ੍ਰਣਵਤ ਬੀਜ ਦੀ ॥ ਰਣ ਵਿਚਿ ਕਿਨੈ ਨ ਝਾਲੀ ਦੁਰਗਾ ਆਂਵਦੀ ॥ ਬਹੁਤੇ ਬੀਰ ਜਟਾਲੀ ਉਠੇ ਆਖ ਕੈ ॥ ਚੋਟਾ ਪਾਨ ਤਬਾਲੀ ਜਾਸਨ ਜੁੱਧ ਨੂੰ ॥ ਥਰਿ ਥਰਿ ਪ੍ਰਿਥਮੀ ਚਾਲੀ ਦਲਾਂ ਚੜੰਦਿਆਂ ॥ ਨਾਉ ਜਿਵੇ ਹੈ ਹਾਲੀ ਸਹੁ ਦਰੀਆਉ ਵਿਚਿ ॥ ਧੂੜਿ ਉਤਾਹਾਂ ਘਾਲੀ ਛੜੀ ਤੁਰੰਗਮਾਂ ॥ ਜਾਣਿ ਪੁਕਾਰੂ ਚਾਲੀ ਧਰਤੀ ਇੰਦ੍ਰ ਥੈ ॥੪੪॥
 45  " Listen Katha  ਪਉੜੀ ॥ ਆਹਰਿ ਮਿਲਿਆ ਆਹਰੀਆਂ ਸੈਣ ਸੂਰਿਆਂ ਸਾਜੀ ॥ ਚੱਲੇ ਸਉਹੇ ਦੁਰਗਸਾਹ ਜਣ ਕਾਬੈ ਹਾਜੀ ॥ ਤੀਰੀ ਤੇਗੀ ਜਮਧੜੀ ਰਣ ਵੰਡੀ ਭਾਜੀ ॥ ਇਕ ਘਾਇਲ ਘੂਮਨ ਸੂਰਮੇ ਜਣ ਮਕਤਬ ਕਾਜੀ ॥ ਇਕ ਬੀਰ ਪਰੋਤੇ ਬਰਛੀਏ ਜਿਉ ਝੁਕ ਪਉਨ ਨਿਵਾਜੀ ॥ ਇਕ ਦੁਰਗਾ ਸਉਹੇ ਖੁਨਸ ਕੈ ਖੁਨਸਾਇਨ ਤਾਜੀ ॥ਇਕ ਧਾਵਨ ਦੁਰਗਾ ਸਾਮ੍ਹਣੇ ਜਿਉ ਭੁਖਿਆਏ ਪਾਜੀ ॥ ਕਦੇ ਨ ਰੱਜੇ ਜੁਝ ਤੇ ਰਜ ਹੋਏ ਰਾਜੀ ॥੪੫॥
 46  " Listen Katha ਬੱਜੇ ਸੰਗਲੀਆਲੇ ਸੰਘਰ ਡੋਹਰੇ ॥ ਡਹੇ ਜੁ ਖੇਤ ਜਟਾਲੇ ਹਾਠਾਂ ਜੋੜਿ ਕੈ ॥ ਨੇਜੇ ਬੰਬਲੀਆਲੇ ਦਿੱਸਨ ਓਰੜੇ ॥ ਚੱਲੇ ਜਾਣ ਜਟਾਲੇ ਨਾਵਨ ਗੰਗ ਨੂੰ ॥੪੬॥
 47  " Listen Katha ਪਉੜੀ ॥ ਦੁਰਗਾ ਅਤੈ ਦਾਨਵੀ ਸੂਲ ਹੋਈਆਂ ਕੰਗਾਂ ॥ ਵਾਛੜ ਘੱਤੀ ਸੂਰਿਆਂ ਵਿਚ ਖੇਤ ਖਤੰਗਾਂ ॥ ਧੂਹਿ ਕ੍ਰਿਪਾਣਾ ਤਿਖੀਆਂ ਬਢ ਲਾਹਨਿ ਅੰਗਾਂ ॥ ਪਹਲਾ ਦਲਾਂ ਮਿਲੰਦਿਆਂ ਭੇੜ ਪਇਆ ਨਿਹੰਗਾਂ ॥੪੭॥
 48  " Listen Katha  ਪਉੜੀ ॥ ਓਰੜ ਫਉਜਾਂ ਆਈਆਂ ਬੀਰ ਚੜੇ ਕੰਧਾਰੀ ॥ ਸੜਕ ਮਿਆਨੋ ਕਢੀਆਂ ਤਿੱਖੀਆਂ ਤਰਵਾਰੀ ॥ ਕੜਕ ਉਠੇ ਰਣ ਮੱਚਿਆ ਵੱਡੇ ਹੰਕਾਰੀ ॥ ਸਿਰ ਧੜ ਬਾਹਾਂ ਗਨ ਲੇ ਫੁਲ ਜੇਹੈ ਬਾੜੀ ॥ ਜਾਪੇ ਕਟੇ ਬਾਢੀਆਂ ਰੁਖ ਚੰਦਨ ਆਰੀ ॥੪੮॥ 
 49  " Listen Katha ਦੁਹਾਂ ਕੰਧਾਰਾਂ ਮੁਹਿ ਜੁੜੇ ਜਾ ਸੱਟ ਪਈ ਖਰਵਾਰ ਕਉ ॥ ਤਕ ਤਕ ਕੈਬਰਿ ਦੁਰਗਸਾਹ ਤਕ ਮਾਰੇ ਭਲੇ ਜੁਝਾਰ ਕਉ ॥ ਪੈਦਲ ਮਾਰੇ ਹਾਥੀਆਂ ਸੰਗਿ ਰਥ ਗਿਰੇ ਅਸਵਾਰ ਕਉ ॥ ਸੋਹਨ ਸੰਜਾ ਬਾਗੜਾ ਜਣੁ ਲੱਗੇ ਫੁੱਲ ਅਨਾਹ ਕਉ ॥ ਗੁੱਸੇ ਆਈ ਕਾਲਕਾ ਹਥਿ ਸੱਜੇ ਲੈ ਤਲਵਾਰ ਕਉ ॥ ਏਦੂ ਪਾਰਉ ਓਤ ਪਾਰ ਹਰਨਾਕਸਿ ਕਈ ਹਜਾਰ ਕਉ ॥ ਜਿਣ ਇੱਕਾ ਰਹੀ ਕੰਧਾਰ ਕਉ ॥ ਸਦ ਰਹਮਤ ਤੇਰੇ ਵਾਰ ਕਉ ॥੪੯॥
 50  " Listen Katha  ਪਉੜੀ ॥ ਦੁਹਾਂ ਕੰਧਾਰਾਂ ਮੁਹਿ ਜੁੜੇ ਸੱਟ ਪਈ ਜਮਧਾਣ ਕਉ ॥ ਤਦ ਖਿੰਗ ਨਸੁੰਭ ਨਚਾਇਆ ਡਾਲ ਉਪਰਿ ਬਰਗਸਤਾਣ ਕਉ ॥ ਫੜੀ ਬਿਲੰਦ ਮਗਾਇਉਸ ਫੁਰਮਾਇਸ ਕਰਿ ਮੁਲਤਾਨ ਕਉ ॥ ਗੁੱਸੇ ਆਈ ਸਾਹਮਣੇ ਰਣ ਅੰਦਰਿ ਘੱਤਣ ਘਾਣ ਕਉ ॥ ਅਗੈ ਤੇਗ ਵਗਾਈ ਦੁਰਗਸਾਹ ਬਢ ਸੁੰਭਨ ਬਹੀ ਪਲਾਣ ਕਉ ॥ ਰੜਕੀ ਜਾਇ ਕੈ ਧਰਤ ਕਉ ਬੱਢ ਪਾਖਰ ਬੱਢ ਕਿਕਾਣ ਕਉ ॥ ਬੀਰ ਪਲਾਣੋ ਡਿੱਗਿਆ ਕਰਿ ਸਿਜਦਾ ਸੁੰਭ ਸੁਜਾਣ ਕਉ ॥ ਸਾਬਾਸ ਸਲੋਣੇ ਖਾਣ ਕਉ ॥ ਸਦਾ ਸਾਬਾਸ ਤੇਰੇ ਤਾਣ ਕਉ ॥ ਤਾਰੀਫਾਂ ਪਾਨ ਚਬਾਨ ਕਉ ॥ਸਦ ਰਹਮਤ ਕੈਫਾਂ ਖਾਨ ਕਉ ॥ ਸਦ ਰਹਮਤ ਤੁਰੇ ਨਚਾਣ ਕਉ ॥੫੦॥
 51  " Listen Katha  ਪਉੜੀ ॥ ਦੁਰਗਾ ਅਤੈ ਦਾਨਵੀ ਗਹ ਸੰਘਰਿ ਕੱਥੇ ॥ ਓਰੜ ਉੱਠੇ ਸੂਰਮੇ ਆ ਡਾਹੇ ਮੱਥੇ ॥ ਕੱਟ ਤੁਫੰਗੀ ਕੈਬਰੀ ਦਲ ਗਾਹਿ ਨਿਕੱਥੇ ॥ ਦੇਖਨਿ ਜੰਗ ਫਰੇਸ਼ਤੇ ਅਸਮਾਨੋ ਲੱਥੇ ॥੫੧॥
 52  " Listen Katha  ਪਉੜੀ ॥ ਦੁਹਾਂ ਕੰਧਾਰਾਂ ਮੁਹ ਜੁੜੇ ਦਲ ਘੁਰੇ ਨਗਾਰੇ ॥ ਓਰੜ ਆਏ ਸੂਰਮੇ ਸਿਰਦਾਰ ਅਣਿਆਰੇ ॥ ਲੈ ਕੇ ਤੇਗਾਂ ਬਰਛੀਆਂ ਹਥਿਆਰ ਉਭਾਰੇ ॥ ਟੋਪ ਪਟੇਲਾ ਪਾਖਰਾਂ ਗਲਿ ਸੰਜ ਸਵਾਰੇ ॥ ਲੈ ਕੇ ਬਰਛੀ ਦੁਰਗਸਾਹ ਬਹੁ ਦਾਨਵ ਮਾਰੇ ॥ ਚੜੇ ਰਥੀ ਗਜ ਘੋੜਿਈ ਮਾਰ ਭੁਇ ਤੇ ਡਾਰੇ ॥ ਜਾਣ ਹਲਵਾਈ ਸੀਖ ਨਾਲ ਵਿੰਨ੍ਹ ਵੜੇ ਉਤਾਰੇ ॥੫੨॥
 53  " Listen Katha  ਪਉੜੀ ॥ ਦੁਹਾਂ ਕੰਧਾਰਾਂ ਮੁਹਿ ਜੁੜੇ ਨਾਲ ਧਉਸਾ ਭਾਰੀ ॥ ਲਈ ਭਗਉਤੀ ਦੁਰਗਸਾਹ ਵਰ ਜਾਗਨ ਭਾਰੀ ॥ ਲਾਈ ਰਾਜੇ ਸੁੰਭ ਨੋ ਰਤੁ ਪੀਐ ਪਿਆਰੀ ॥ ਸੁੰਭ ਪਲਾਣੋ ਡਿੱਗਿਆ ਉਪਮਾ ਬੀਚਾਰੀ ॥ ਡੁਬ ਰਤੂ ਨਾਲਹੁ ਨਿਕਲੀ ਬਰਛੀ ਦੁਧਾਰੀ ॥ ਜਾਣ ਰਜਾਦੀ ਉਤਰੀ ਪੈਨ ਸੂਹੀ ਸਾਰੀ ॥੫੩॥ 
 54  " Listen Katha  ਪਉੜੀ ॥ ਦੁਰਗਾ ਅਤੈ ਦਾਨਵੀ ਭੇੜ ਪਇਆ ਸਬਾਹੀਂ ॥ ਸਸਤ੍ਰ ਪਜੂਤੇ ਦੁਰਗਸਾਹ ਗਹ ਸਭਨੀਂ ਬਾਹੀਂ ॥ ਸੁੰਭ ਨਿਸੁੰਭ ਸੰਘਾਰਿਆ ਵਥ ਜੇਹੇ ਸਾਹੀਂ ॥ ਫਉਜਾਂ ਰਾਕਸਿਆਰੀਆਂ ਦੇਖਿ ਰੋਵਨਿ ਧਾਹੀਂ ॥ ਮੁਹਿ ਕੁੜੂਚੇ ਘਾਹ ਦੇ ਛੱਡ ਘੋੜੇ ਰਾਹੀਂ ॥ ਭਜਦੇ ਹੋਏ ਮਾਰੀਅਨ ਮੁੜ ਝਾਕਨ ਨਾਹੀਂ ॥੫੪॥
 55  " Listen Katha  ਪਉੜੀ ॥ ਸੁੰਭ ਨਿਸੁੰਭ ਪਠਾਇਆ ਜਮ ਦੇ ਧਾਮ ਨੋ ॥ ਇੰਦ੍ਰ ਸੱਦ ਬੁਲਾਇਆ ਰਾਜ ਅਭਿਸ਼ੇਖਨੋ ॥ ਸਿਰ ਪਰ ਛਤ੍ਰ ਫਿਰਾਇਆ ਰਾਜੇ ਇੰਦ੍ਰ ਦੈ ॥ ਚਉਦਹ ਲੋਕਾਂ ਛਾਇਆ ਜਸੁ ਜਗਮਾਤ ਦਾ ॥ ਦੁਰਗਾ ਪਾਠ ਬਣਾਇਆ ਸਭੇ ਪਉੜੀਆਂ ॥ ਫੇਰ ਨ ਜੂਨੀ ਆਇਆ ਜਿਨ ਇਹ ਗਾਇਆ ॥੫੫॥